ਅਗਲਾ ਸਾਲ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ: ਪ੍ਰਧਾਨ ਭਾਈ ਲੌਂਗੋਵਾਲ,

0
1541

ਕਪੂਰਥਲਾ (ਨਿਰਮਲ ਸਿੰਘ)ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ 2019 ,ਚ ਆ ਰਿਹਾ ਹੈ ,ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਵੱਡੀ ਪੱਧਰ ਤੇ ਸਮਾਗਮ ਕਰਵਾਏ ਜਾਣਗੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਵਾਰਤਾ ਦੌਰਾਨ ਕੀਤਾ। ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਅੱਜ ਬਹੁਮੰਜਲਾ ਇਮਾਰਤ ਅਤੇ ਕਾਰਪਾਰਕਿੰਗ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਅਤੇ ਇਸ ਕਾਰਜ ਦੀ ਕਾਰਸੇਵਾ ਸੰਤ ਬਾਬਾ ਜਗਤਾਰ ਸਿੰਘ ਸੰਗਤਾਂ ਦੇ ਸਹਿਯੋਗ ਨਾਲ ਕਰਨਗੇ।ਉਨ੍ਹਾਂ ਕਿਹਾ ਕਿ ਇਹ ਧਰਤੀ ਬਹੁਤ ਮਹਾਨ ਅਸਥਾਨ ਹੈ ਜਿਥੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ 14 ਸਾਲ ਤੋਂ ਵੱਧ ਦਾ ਸਮਾਂ ਇਥੇ ਗੁਜਾਰਿਆ।ਉਨ੍ਹਾਂ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਾਰੀਆਂ ਕਾਰ ਸੇਵਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਅਗਲਾ ਸਾਲ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੇਗਾ ਅਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਪਵਿੱਤਰ ਬੇਰੀ ਸਾਹਿਬ ਜੀ ਦੀ ਕਾਰਸੇਵਾ ਸਮੇਤ ਜਿੰਨੀਆਂ ਵੀ ਕਾਰ ਸੇਵਾਵਾਂ ਆਰੰਭ ਕੀਤੀਆਂ ਗਈਆਂ ਹਨ ਉਹ ਛੇਤੀ ਮੁਕੰਮਲ ਕਰ ਲਈਆਂ ਜਾਣਗੀਆਂ।ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲ ਆਮ ਜਨਤਾ ਦੀ ਮੰਗ ਹੈ ਕਿ ਐਸਜੀਪੀਸੀ ਵੱਲੋਂ ਹਸਪਤਾਲ ਖੋਲਿਆ ਜਾਵੇ ਦੇ ਉੱਤਰ, ਚ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਕਮੇਟੀ ਦੀ ਐਗਜੈਕਟਿਵ ਦੀ ਮੀਟਿੰਗ ਕਰਾਂਗੇ ਅਤੇ ਉਸ ਮੀਟਿੰਗ, ਚ ਸਾਰੇ ਫੈਂਸਲੇ ਲਏ ਜਾਂਦੇ ਹਨ।