ਅਧਿਕਾਰੀਆਂ ਦੀ ਮੁਸ਼ਤੈਦੀ ਅਤੇ ਲੋਕਾਂ ਦੇ ਸਹਿਯੋਗ ਨਾਲ ਹੋਇਆ ਸੰਭਵ-ਡਿਪਟੀ ਕਮਿਸ਼ਨਰ

0
1392

ਲੁਧਿਆਣਾ, 28 ਅਗਸਤ (ਸੀ ਐਨ ਆਈ) – ਅੱਜ ਰੋਹਤਕ ਦੀ ਜੇਲ• ਵਿੱਚ ਡੇਰਾ ਸੱਚਾ ਸੌਦਾ ਦੇ ਸੰਚਾਲਕ ਨੂੰ ਸੁਣਾਈ ਗਈ ਸਜ਼ਾ ਉਪਰੰਤ ਜ਼ਿਲ•ਾ ਲੁਧਿਆਣਾ ਵਿੱਚ ਮਾਹੌਲ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਅਮਨ-ਅਮਾਨ ਵਾਲਾ ਰਿਹਾ। ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਅਤੇ ਬਾਅਦ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਜਾਂ ਕਾਰਵਾਈ ਦੀ ਕੋਈ ਖ਼ਬਰ ਨਹੀਂ ਹੈ।

ਵੱਖ-ਵੱਖ ਅਧਿਕਾਰੀਆਂ ਨਾਲ ਜ਼ਿਲ੍ਹਾ  ਲੁਧਿਆਣਾ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਲੁਧਿਆਣਾ ਦੇ ਲੋਕਾਂ ਨੇ ਜਿਸ ਤਰ•ਾਂ ਫੈਸਲੇ ਵਾਲੀ ਤਰੀਕ 25 ਅਗਸਤ ਨੂੰ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦਾ ਸਹਿਯੋਗ ਕਰਦਿਆਂ ਸ਼ਾਂਤੀ, ਭਾਈਚਾਰਕ ਸਾਂਝ ਅਤੇ ਦੇਸ਼ ਦੀ ਕਾਨੂੰਨ ਵਿਵਸਥਾ ਵਿੱਚ ਵਿਸ਼ਵਾਸ਼ ਪ੍ਰਗਟਾਇਆ ਸੀ, ਉਸੇ ਤਰ•ਾਂ ਅੱਜ ਵੀ ਲੋਕਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ, ਜਿਸ ਨਾਲ ਜ਼ਿਲ•ਾ ਲੁਧਿਆਣਾ ਵਿੱਚ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ।

ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਜ਼ਿਲ•ਾ ਲੁਧਿਆਣਾ ਵਿੱਚ ਵਧੀਆ ਮਾਹੌਲ ਬਣਾਈ ਰੱਖਣ ਵਿੱਚ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਲਗਾਤਾਰ ਮੁਸ਼ਤੈਦੀ ਸਮੇਤ ਲੋਕਾਂ ਦਾ ਬਹੁਤ ਸਹਿਯੋਗ ਰਿਹਾ। ਸ੍ਰੀ ਅਗਰਵਾਲ ਨੇ ਇਸ ਮੌਕੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਆਰ. ਐੱਨ. ਢੋਕੇ, ਖੰਨਾ ਦੇ ਜ਼ਿਲ•ਾ ਪੁਲਿਸ ਮੁਖੀ ਸ੍ਰ. ਨਵਜੋਤ ਸਿੰਘ ਮਾਹਲ, ਲੁਧਿਆਣਾ (ਦਿਹਾਤੀ) ਦੇ ਜ਼ਿਲ•ਾ ਪੁਲਿਸ ਮੁਖੀ ਸ੍ਰ. ਸੁਰਜੀਤ ਸਿੰਘ ਅਤੇ ਹੋਰਾਂ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਸ੍ਰੀ ਅਗਰਵਾਲ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੁਣ ਆਪਣੇ ਨਿੱਤ ਦਿਨ ਦੇ ਕਾਰਜ ਪਹਿਲਾਂ ਦੀ ਤਰ•ਾਂ ਕਰਨ ਤਾਂ ਜੋ ਮਾਹੌਲ ਸੁਖਾਵਾਂ ਬਣਿਆ ਰਹੇ।