*ਆਧੁਨਿਕ ਤਕਨੀਕਾਂ ਰਾਹੀਂ ਦਰਸਾਇਆ ਜਾਵੇਗਾ ਇਤਿਹਾਸ *ਟਾਊਨ ਹਾਲ ਤੋਂ ਦਰਬਾਰ ਸਾਹਿਬ ਤੱਕ ਦੇ ਰਸਤੇ ਦੇ ਸੁੰਦਰੀਕਰਨ ਦਾ ਕੰਮ ਜਲਦ ਹੋਵੇਗਾ ਸ਼ੁਰੂ

0
1264

*ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ’ਤੇ 1000 ਕਰੋੜ ਰੁਪਏ ਹੋਰ ਖ਼ਰਚ ਹੋਣਗੇ
*ਕਿਸਾਨਾਂ ਦੇ ਧਰਨੇ-ਮੁਜ਼ਾਹਰੇ ਸਿਆਸਤ ਤੋਂ ਪ੍ਰੇਰਿਤ
*ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੀ ‘ਆਪ’ ਦਾ ਹੁਣ ਨਹੀਂ ਦਿਖੇਗਾ ਚਮਤਕਾਰ
*ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 8 ਅਕਤੂਬਰ (ਧਰਮਵੀਰ ਨਾਗਪਾਲ) – ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਦਾ ਜਲਦ ਹੀ ਵਿਸਤਾਰ ਕੀਤਾ ਜਾਵੇਗਾ ਅਤੇ ਇਥੇ ਆਡੀਓ-ਵਿਜ਼ੂਅਲ ਅਤੇ ਹੋਰਨਾਂ ਆਧੁਨਿਕ ਤਕਨੀਕਾਂ ਰਾਹੀਂ ਵਡਮੁੱਲੇ ਇਤਿਹਾਸ ਨੂੰ ਬਾਖੂਬੀ ਦਰਸਾਇਆ ਜਾਵੇਗਾ। ਉਨ•ਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਅਗਲੇ ਹਿੱਤੇ ਦੇ ਸੁੰਦਰੀਕਰਨ ਦਾ ਕੰਮ ਵਿਸਾਖੀ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਹ ਅੱਜ ਸਵੇਰੇ ਆਪਣੀ ਧਰਮ ਪਤਨੀ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੂਚਨਾ ਕੇਂਦਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਅੱਜ ਇਥੇ ਉਨ•ਾਂ ਦੱਸਿਆ ਕਿ ਧਾਰਮਿਕ ਨਗਰੀ ਨੂੰ ਨਵੀਂ ਦਿੱਖ ਦੇਣ ਦੇ ਮਕਸਦ ਨਾਲ ਹਾਲ ਗੇਟ ਤੋਂ ਟਾਊਨ ਹਾਲ ਤੱਕ ਅਤੇ ਟਾਊਨ ਹਾਲ ਤੋਂ ਸ੍ਰੀ ਦਰਬਾਰ ਸਾਹਿਬ ਸਾਹਮਣੇ ਬਣੇ ਪਲਾਜ਼ੇ ਤੱਕ ਦੇ ਰਸਤੇ ਦੇ ਸੁੰਦਰੀਕਰਨ ਦਾ ਕੰਮ ਜਲਦ ਸ਼ੁਰੂ ਹੋਵੇਗਾ, ਜਿਸ ਨਾਲ ਇਸ ਇਤਿਹਾਸਕ ਨਗਰੀ ਨੂੰ ਇਕ ਨਵੀਂ ਦਿੱਖ ਮਿਲੇਗੀ।
ਕਿਸਾਨੀ ਮੁੱਦਿਆਂ ਸਬੰਧੀ ਪੁੱਛੇ ਜਾਣ ’ਤੇ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਲਈ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਸਭ ਤੋਂ ਵੱਧ ਸੋਚਦੇ ਹਨ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਬਾਸਮਤੀ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਉਠਾ ਕੇ ਉਨ•ਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਨ•ਾਂ ਮੁਲਕਾਂ ਵਿਚ ਬਾਸਮਤੀ ਦਾ ਨਿਰਯਾਤ ਕਰਵਾਉਣ, ਜਿਨ•ਾਂ ਵਿਚ ਇਸ ਦੇ ਨਿਰਯਾਤ ’ਤੇ ਪਾਬੰਦੀ ਹੈ। ਉਨ•ਾਂ ਕਿਹਾ ਕਿ ਚਿੱਟੇ ਮੱਛਰ ਕਾਰਨ ਰਾਜਸਥਾਨ ਅਤੇ ਹਰਿਆਣਾ ਵਿਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ, ਪਰੰਤੂ ਪੰਜਾਬ ਵਿਚ ਇਸ ਦੇ ਨੁਕਸਾਨ ਭਰਪਾਈ ਲਈ ਸਭ ਤੋਂ ਵੱਧ 8 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਗਿਆ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਗੰਨੇ ਦੀ ਖ਼ਰੀਦ ਵੀ ਵਧੀਆ ਢੰਗ ਨਾਲ ਕੀਤੀ ਹੈ। ਉਨ•ਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਕੋਲ ਕੋਈ ਮੁੱਦਾ ਨਹੀਂ ਹੈ ਅਤੇ ਉਨ•ਾਂ ਵੱਲੋਂ ਧਰਨੇ-ਮੁਜ਼ਾਹਰੇ ਕਰਕੇ ਕੇਵਲ ਸਿਆਸਤ ਕੀਤੀ ਜਾ ਰਹੀ ਹੈ। ਉਨ•ਾਂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ•ਾਂ ਨੂੰ ਕੋਈ ਤਕਲੀਫ਼ ਹੈ ਤਾਂ ਉਹ ਧਰਨੇ-ਮੁਜ਼ਾਹਰੇ ਛੱਡ ਕੇ ਇਸ ਸਬੰਧੀ ਮੁੱਖ ਮੰਤਰੀ ਨਾਲ ਗੱਲ ਕਰਨ।
ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ ਬਾਰੇ ਪੁੱਛੇ ਜਾਣ ’ਤੇ ਉਨ•ਾਂ ਕਿਹਾ ਕਿ ਚੋਣਾਂ ਲੜਨਾ ਹਰੇਕ ਨਾਗਰਿਕ ਅਤੇ ਪਾਰਟੀ ਦਾ ਅਧਿਕਾਰ ਹੈ ਪਰੰਤੂ ਪੰਜਾਬ ਵਾਸੀ ਹੁਣ ਇਸ ਪਾਰਟੀ ਦੀਆਂ ਗੱਲਾਂ ਵਿਚ ਨਹੀਂ ਆਉਣਗੇ ਕਿਊਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਇਸ ਨੇ ਚਮਤਕਾਰ ਦਿਖਾਇਆ ਸੀ ਪਰੰਤੂ ਬਾਅਦ ਵਿਚ ਪਟਿਆਲਾ ਅਤੇ ਤਲਵੰਡੀ ਸਾਬੋ ਦੀ ਜ਼ਿਮਨੀ ਚੋਣ ਵਿਚ ਇਸ ਦਾ ਹਸ਼ਰ ਬੁਰਾ ਹੋਇਆ ਹੈ। ਉਨ•ਾਂ ਕਿਹਾ ਕਿ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਜੋ ‘ਕਾਰਨਾਮੇ’ ਕੀਤੇ ਹਨ, ਉਹ ਸਭ ਦੇ ਸਾਹਮਣੇ ਹਨ। ਉਨ•ਾਂ ਕਿਹਾ ਕਿ ਦਿੱਲੀ ਵਿਚ ਇਸ ਨੇ ਆਪਣੇ ਮੰਤਰੀਆਂ ਦੀਆਂ ਤਨਖਾਹਾਂ ਵਿਚ 400 ਫੀਸਦੀ ਵਾਧਾ ਕੀਤਾ ਹੈ ਅਤੇ ਹਰੇਕ ਚੀਜ਼ ’ਤੇ ਭਾਰੀ ਟੈਕਸ ਲਗਾ ਦਿੱਤੇ ਹਨ। ਇਸੇ ਤਰ•ਾਂ ਲੋਕਪਾਲ ਦੀਆਂ ਗੱਲਾਂ ਕਰਨ ਵਾਲੇ ਦਿੱਲੀ ਵਿਚ ਅਜੇ ਤੱਕ ਲੋਕਪਾਲ ਨਹੀਂ ਲਿਆ ਸਕੇ।
ਨਕਲੀ ਕੀਟਨਾਸ਼ਕਾਂ ਦੇ ਮਾਮਲੇ ਸਬੰਧੀ ਪੁੱਛੇ ਜਾਣ ’ਤੇ ਉਨ•ਾਂ ਕਿਹਾ ਕਿ ਇਸ ਸਬੰਧੀ ਪੁਲਿਸ ਵਲੋਂ ਜਾਂਚ ਚੱਲ ਰਹੀ ਹੈ ਅਤੇ ਦੋਸ਼ੀ ਪਾਏ ਗਏ ਵਿਅਕਤੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲੇਗੀ।
ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਉਨ•ਾਂ ਕਿਹਾ ਕਿ ਪਿਛਲੇ 4 ਸਾਲਾਂ ਵਿਚ ਇਥੇ 1500 ਕਰੋੜ ਰੁਪਏ ਦੇ ਵਿਕਾਸ ਕਾਰਜ ਆਰੰਭੇ ਗਏ ਹਨ ਅਤੇ ਆਉਂਦੇ 6 ਮਹੀਨਿਆਂ ਵਿਚ 1000 ਕਰੋੜ ਰੁਪਏ ਹੋਰ ਵਿਕਾਸ ਕਾਰਜਾਂ ’ਤੇ ਖ਼ਰਚੇ ਜਾਣਗੇ। ਸ਼ਹਿਰ ਦੀ ਸਫ਼ਾਈ ਸਮੱਸਿਆ ਬਾਰੇ ਗੱਲ ਕਰਦਿਆਂ ਉਨ•ਾਂ ਕਿਹਾ ਕਿ ਇਸ ਸਬੰਧੀ ਟੈਂਡਰ ਲਗਾਏ ਜਾ ਚੁੱਕੇ ਹਨ ਅਤੇ 10 ਨਵੰਬਰ ਤੱਕ ਇਸ ’ਤੇ ਵੱਡੇ ਪੱਧਰ ਉਤੇ ਕੰਮ ਸ਼ੁਰੂ ਹੋ ਜਾਵੇਗਾ।
ਇਸ ਦੌਰਾਨ ਉਨ•ਾਂ ਅਧਿਕਾਰੀਆਂ ਨਾਲ ਜ਼ਿਲ•ੇ ’ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਵੀ ਕੀਤੀ ਅਤੇ ਉਨ•ਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇ: ਅਵਤਾਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ, ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ, ਮੁੱਖ ਸਕੱਤਰ ਸ਼ੋਮਣੀ ਕਮੇਟੀ ਸ. ਹਰਚਰਨ ਸਿੰਘ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ, ਚੇਅਰਮੈਨ ਸ. ਵੀਰ ਸਿੰਘ ਲੋਪੋਕੇ ਅਤੇ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਸ. ਉਪਕਾਰ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਰਜਿੰਦਰ ਸਿੰਘ ਮਰਵਾਹ, ਸ. ਨਵਦੀਪ ਸਿੰਘ ਗੋਲਡੀ, ਸ. ਗੁਰਪ੍ਰਤਾਪ ਸਿੰਘ ਟਿੱਕਾ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।.

—————-