ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਚੱਲਦਿਆਂ ਕਈ ਸਰਕਾਰੀ ਅਦਾਰੇ ਬੰਦ ਹੋਣ ਕਿਨਾਰੇ-ਭਾਰਤ ਭੂਸ਼ਣ ਆਸ਼ੂ 

0
1446

ਕੇਂਦਰ ਸਰਕਾਰ ‘ਤੇ ਵੱਡੇ ਘਰਾਣਿਆਂ ਨੂੰ 130 ਹਜ਼ਾਰ ਕਰੋੜ ਰੁਪਏ ਦਾ ਗੈਰਕਾਨੂੰਨੀ ਤਰੀਕੇ ਨਾਲ ਲਾਭ ਪਹੁੰਚਾਉਣ ਦਾ ਦੋਸ਼
 ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਬਲਾਕ ਪੱਧਰੀ ਭਰਵਾਂ ਧਰਨਾ
ਲੁਧਿਆਣਾ, 24 ਨਵੰਬਰ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਚੱਲਦਿਆਂ ਦੇਸ਼ ਦੇ ਕਈ ਸਰਕਾਰੀ ਅਦਾਰੇ ਅੱਜ ਬੰਦ ਹੋਣ ਦੀ ਕਗਾਰ ‘ਤੇ ਪਹੁੰਚ ਗਏ ਹਨ। ਦੇਸ਼ ਨੂੰ ਬਚਾਉਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਜਲਦ ਤੋਂ ਜਲਦ ਚੱਲਦਾ ਕਰਨ ਦੀ ਲੋੜ ਹੈ। ਸ੍ਰੀ ਆਸ਼ੂ ਅੱਜ ਸਥਾਨਕ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੁਧ ਬਲਾਕ ਲੁਧਿਆਣਾ-2 ਦੇ ਰੋਸ ਧਰਨੇ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਆਸ਼ੂ ਨੇ ਦੋਸ਼ ਲਗਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੀ ਆਰਥਿਕਤਾ ਲਈ ਸਭ ਤੋਂ ਵੱਡਾ ਖ਼ਤਰਾ ਬਣ ਗਈ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ਨੂੰ ਅੱਖੋਂ ਪਰੋਖੇ ਕਰਕੇ ਹੋਰ ਕਾਰੋਬਾਰੀ ਘਰਾਣਿਆਂ ਨੂੰ ਤਵੱਜੋਂ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜੀ. ਐੱਸ. ਟੀ. ਅਤੇ ਨੋਟਬੰਦੀ ਕਾਰਨ ਜਿੱਥੇ ਦੇਸ਼ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਟੁੱਟ ਗਈ ਹੈ, ਉਥੇ ਦੇਸ਼ ਦੇ ਹਰ ਵਰਗ ਦੇ ਲੋਕ ਗਲਤ ਨੀਤੀਆਂ ਦਾ ਖਮਿਆਜ਼ਾ ਭੁਗਤ ਰਹੇ ਹਨ।
ਉਨ•ਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੇ ਸਾਂਝੇ ਪ੍ਰਗਤੀਸ਼ੀਲ ਗਠਜੋੜ ਦੀ ਸਰਕਾਰ ਨੇ ਦੇਸ਼ ਨੂੰ ਮਸਾਂ ਆਰਥਿਕ ਤੌਰ ‘ਤੇ ਲੀਹ ‘ਤੇ ਲਿਆਂਦਾ ਸੀ ਪਰ ਜਦੋਂ ਤੋਂ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਦੇਸ਼ ਦੀ ਆਰਥਿਕਤਾ ਪੂਰੀ ਤਰ•ਾਂ ਤਹਿਸ-ਨਹਿਸ ਹੋਈ ਪਈ ਹੈ। ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਜੀ. ਐੱਸ. ਟੀ. ਲਾਗੂ ਕਰਨ ਅਤੇ ਨੋਟਬੰਦੀ ਵਰਗੇ ਲਏ ਗਏ ਲੋਕ ਮਾਰੂ ਫੈਸਲਿਆਂ ਨਾਲ ਦੇਸ਼ ਦੀ ਆਰਥਿਕਤਾ ਨੂੰ ਵੱਡੀ ਢਾਹ ਲੱਗੀ ਹੈ।
ਉਨ•ਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕੁਝ ਕੁ ਵੱਡੇ ਘਰਾਣਿਆਂ ਨੂੰ ਗੈਰਕਾਨੂੰਨੀ ਤੌਰ ‘ਤੇ ਆਰਥਿਕ ਲਾਭ ਦੇਣ ਲਈ ਦੇਸ਼ ਦੀ ਆਰਥਿਕਤਾ ਨਾਲ ਤਜ਼ਰਬੇ ਕਰ ਰਹੀ ਹੈ। ਪਿਛਲੇ ਸਮੇਂ ਦੌਰਾਨ ਇਨ•ਾਂ ਵੱਡੇ ਘਰਾਣਿਆਂ ਨੂੰ 130 ਹਜ਼ਾਰ ਕਰੋੜ ਰੁਪਏ ਦੇ ਲਾਭ ਪਹੁੰਚਾਏ ਗਏ ਹਨ। ਇਨ•ਾਂ ਘਰਾਣਿਆਂ ਦੇ ਕਾਰੋਬਾਰਾਂ ਨੂੰ ਲਾਭ ਪਹੁੰਚਾਉਣ ਲਈ ਹੀ ਬੀ. ਐੱਸ. ਐੱਨ. ਐੱਲ., ਇੰਡੀਅਨ ਆਇਲ, ਬੀ. ਪੀ. ਸੀ. ਐੱਲ. ਆਦਿ ਸਰਕਾਰੀ ਅਦਾਰਿਆਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜੇਕਰ ਇਹ ਅਦਾਰੇ ਬੰਦ ਹੁੰਦੇ ਹਨ ਤਾਂ ਇਸ ਨਾਲ ਇਨ•ਾਂ ਅਦਾਰਿਆਂ ਵਿੱਚ ਕੰਮ ਕਰਦੇ ਲੱਖਾਂ ਕਾਮੇ ਵੀ ਬੇਰੁਜ਼ਗਾਰ ਹੋ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰੇਕ ਸਾਲ 2 ਕਰੋੜ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਦਾ ਵਾਅਦਾ ਤਾਂ ਕੀ ਪੂਰਾ ਕਰਨਾ ਸੀ ਸਗੋਂ ਸਰਕਾਰੀ ਨੌਕਰੀਪੇਸ਼ਾ ਲੋਕਾਂ ਨੂੰ ਨੌਕਰੀਆਂ ਤੋਂ ਕੱਢਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉਨ•ਾਂ ਕਾਂਗਰਸ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ, ਪੰਜਾਬੀਅਤ ਅਤੇ ਦੇਸ਼ ਨੂੰ ਬਚਾਉਣ ਲਈ ਲੋਕਾਂ ਨੂੰ ਘਰ—ਘਰ ਜਾ ਕੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਜਾਗਰੂਕ ਕਰਨ ਤÎਾਂ ਦੋ ਪੂਰੇ ਦੇਸ਼ ਵਿੱਚ ਭਾਜਪਾ ਦੇ ਖ਼ਿਲਾਫ਼ ਲੋਕ ਰੋਹ ਨੂੰ ਹੋਰ ਪ੍ਰਚੰਡ ਕੀਤਾ ਜਾ ਸਕੇ।
ਇਸ ਧਰਨੇ ਨੂੰ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਜ਼ਿਲ•ਾ ਕਾਂਗਰਸ ਪ੍ਰਧਾਨ (ਸ਼ਹਿਰੀ) ਸ਼੍ਰੀ ਅਸ਼ਵਨੀ ਸ਼ਰਮਾ, ਸ੍ਰੀ ਪੰਕਜ ਕਾਕਾ, ਸ੍ਰ. ਹਰੀ ਸਿੰਘ ਬਰਾੜ, ਸ੍ਰ. ਦਿਲਰਾਜ ਸਿੰਘ (ਸਾਰੇ ਕੌਂਸਲਰ), ਬਲਾਕ ਕਾਂਗਰਸ ਪ੍ਰਧਾਨ ਸ੍ਰੀ ਰੁਪੇਸ਼ ਜਿੰਦਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ੍ਰ. ਇੰਦਰਜੀਤ ਸਿੰਘ ਇੰਦੀ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।