ਘਰ-ਘਰ ਰੋਜ਼ਗਾਰ ਪ੍ਰੋਗਰਾਮ,ਆਈ. ਟੀ. ਆਈ. ਲੁਧਿਆਣਾ ਵਿਖੇ ਲਗਾਏ ਰੋਜ਼ਗਾਰ ਮੇਲੇ ਵਿੱਚ 21 ਬੇਰੁਜ਼ਗਾਰਾਂ ਨੂੰ ਮਿਲੇ ਨਿਯੁਕਤੀ ਪੱਤਰ,

0
1514

ਲੁਧਿਆਣਾ, 5 ਮਾਰਚ (ਸੀ ਐਨ ਆਈ )-ਸਥਾਨਕ ਆਈ. ਟੀ. ਆਈ. (ਲੜਕੇ) ਲੁਧਿਆਣਾ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ ਅੱਜ 21 ਬੇਰੁਜ਼ਗਾਰਾਂ ਨੂੰ ਵੱਖ-ਵੱਖ 6 ਕੰਪਨੀਆਂ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ।
ਸੰਸਥਾ ਦੇ ਪ੍ਰਿੰਸੀਪਲ ਸ੍ਰ. ਜਸਵੰਤ ਸਿੰਘ ਭੱਠਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਉਨਾਂ ਦੀ ਕਾਬਲੀਅਤ ਮੁਤਾਬਿਕ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਅੱਜ ਦੇ ਮੇਲੇ ਵਿੱਚ ਕੁੱਲ 100 ਨੌਜਵਾਨਾਂ ਨੇ ਰਜਿਸਟਰ ਕਰਵਾਇਆ ਸੀ, ਜਿਸ ਵਿੱਚੋਂ 21 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਸ੍ਰ. ਭੱਠਲ ਨੇ ਚੁਣੇ ਗਏ ਨੌਜਵਾਨਾਂ ਨੂੰ ਵਧਾਈ ਦਿੱਤੀ।