ਨਗਰ ਨਿਗਮ ਦੀ ਹਦੂਦ ਅੰਦਰ 21 ਅਕਤੂਬਰ ਤੱਕ ਰੋਜ਼ਾਨਾ ਤਿੰਨ ਮਸ਼ੀਨਾਂ ਨਾਲ ਕੀਤੀ ਜਾਵੇਗੀ ਫੋਗਿੰਗ ਸਪਰੇ : ਉਮਾ ਸੰਕਰ ਗੁਪਤਾ

0
1468

ਐਸ.ਏ.ਐਸ.ਨਗਰ: 21 ਸਤੰਬਰ (ਧਰਮਵੀਰ ਨਾਗਪਾਲ) ਨਗਰ ਨਿਗਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਸ਼ਹਿਰ ਵਿੱਚ ਹੁਣ ਰੋਜ਼ਾਨਾ 21 ਅਕਤੂਬਰ ਤੱਕ ਤਿੰਨ ਮਸ਼ੀਨਾਂ ਰਾਹੀਂ ਫੋਗਿੰਗ ਸਪਰੇ ਕੀਤਾ ਜਾਵੇਗਾ ਅਤੇ ਫੋਗਿੰਗ ਰੋਜ਼ਾਨਾ ਸੂਰਜ ਛੁਪਣ ਤੋਂ ਪਹਿਲਾਂ-ਪਹਿਲਾਂ ਕੀਤੀ ਜਾਇਆ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆ ਕਮਿਸ਼ਨਰ ਨਗਰ ਨਿਗਮ ਸ੍ਰੀ ਉਮਾ ਸੰਕਰ ਗੁਪਤਾ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਫੇਜ਼ਾਂ ਅਤੇ ਸੈਕਟਰਾਂ ਵਿੱਚ ਕੀਤੀ ਜਾਵੇਗੀ। ਫੌਗਿੰਗ ਦੇ ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਨਗਰ ਨਿਗਮ ਦੇ ਚੀਫ ਸੈਨੇਟਰੀ ਇੰਸਪੈਕਟਰ ਸ੍ਰੀ ਸਰਬਜੀਤ ਸਿੰਘ ਦੇ ਮੋਬਾਇਲ ਨੰ: 94179-22208, ਸ੍ਰੀ ਰਵਿੰਦਰ ਕੁਮਾਰ ਦੇ ਮੋਬਾਇਲ ਨੰ: 98889-00379 ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਕੋਈ ਸੁਝਾਅ ਜਾਂ ਸ਼ਿਕਾਇਤ ਦਰਜ਼ ਕਰਾਉਣ ਲਈ ਦਫ਼ਤਰ ਦੇ ਟੋਲ ਫਰੀ ਨੰ: 1800-1370-007 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਕਮਿਸ਼ਨਰ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਡੇਂਗੂ, ਮਲੇਰੀਏ ਦੀਆਂ ਬਿਮਾਰੀਆਂ ਨੂੰ ਰੋਕਣ ਲਈ ਨਗਰ ਨਿਗਮ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਜਿਸ ਸਮੇਂ ਨਗਰ ਨਿਗਮ ਦੀ ਗੱਡੀ ਫੋਗਿੰਗ ਕਰਦੀ ਹੋਵੇ ਤਾਂ ਆਪਣੇ ਘਰਾਂ ਦੇ ਦਰਵਾਜੇ ਖਿੜਕੀਆਂ ਖੁੱਲੇ ਰੱਖੇ ਜਾਣ। ਉਨ੍ਹਾਂ ਕਿਹਾ ਕਿ ਆਪਣੇ ਘਰਾ ਦੇ ਆਲੇ ਦੁਆਲੇ ਕਿਸੇ ਵੀ ਚੀਜ ਜਾਂ ਜਗ੍ਹਾ ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ।