ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਲਈ ਰੈਲੀਆਂ, ਨੁੱਕੜ ਨਾਟਕ, ਪੇਂਟਿੰਗ ਤੇ ਲੇਖ ਮੁਕਾਬਲੇ ਕਰਵਾਏ ਜਾਣਗੇ: ਤ੍ਰਿਪਾਠੀ

0
2127

 

ਪਟਿਆਲਾ : (ਧਰਮਵੀਰ ਨਾਗਪਾਲ) ਪਟਿਆਲਾ ਜ਼ਿਲੇ ਦੇ 6 ਬਲਾਕਾਂ ਅਧੀਨ ਆਉਂਦੇ 340 ਪਿੰਡਾਂ ਵਿੱਚ ਨਹਿਰੂ ਯੁਵਾ ਕੇਂਦਰ ਵੱਲੋਂ ਜ਼ਿਲ•ੇ ਦੇ ਹੋਰ ਵੱਖ-ਵੱਖ ਵਿਭਾਗਾਂ ਦੇ ਤਾਲਮੇਲ ਨਾਲ ਨਸ਼ਿਆਂ ਦੀ ਰੋਕਥਾਮ ਲਈ ਵਿਆਪਕ ਪੱਧਰ ’ਤੇ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਸਿੱਖਿਅਤ ਕਰਨ ਦੇ ਉਦੇਸ਼ ਨਾਲ ਇੱਕ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ•ਾ ਸਲਾਹਕਾਰ ਪ੍ਰੋਗਰਾਮ ਕਮੇਟੀ ਦੀ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫ਼ਲਤਾ ਲਈ ਸਿੱਖਿਆ ਵਿਭਾਗ, ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ ਅਤੇ ਨਸ਼ਾ ਮੁਕਤੀ ਕੇਂਦਰਾਂ ਨਾਲ ਸਬੰਧਤ ਅਧਿਕਾਰੀਆਂ ਦੀ ਮਦਦ ਲਈ ਜਾਵੇਗੀ। ਸ਼੍ਰ੍ਰੀ ਤ੍ਰਿਪਾਠੀ ਨੇ ਦੱਸਿਆ ਕਿ 31 ਮਾਰਚ 2016 ਤੱਕ ਮੁਕੰਮਲ ਕੀਤੇ ਜਾਣ ਵਾਲੇ ਇਸ ਪ੍ਰੋਜੈਕਟ ਤਹਿਤ ਪਿੰਡ ਪੱਧਰ ’ਤੇ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਜਿਸ ਵਿੱਚ ਪਿੰਡ ਦਾ ਸਰਪੰਚ, ਕਲੱਬ ਦਾ ਪ੍ਰਧਾਨ, ਨਹਿਰੂ ਯੁਵਾ ਕੇਂਦਰ ਨਾਲ ਸਬੰਧਤ ਵਾ¦ਟੀਅਰ ਤੋਂ ਇਲਾਵਾ 10 ਮੈਂਬਰ ਲਏ ਜਾਣਗੇ।
ਮੀਟਿੰਗ ਦੌਰਾਨ ਨਹਿਰੂ ਯੁਵਾ ਕੇਂਦਰ ਦੇ ਜ਼ਿਲ•ਾ ਯੂਥ ਕੋਆਰਡੀਨੇਟਰ ਸ਼੍ਰੀਮਤੀ ਪਰਮਜੀਤ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਪਿੰਡ ਪੱਧਰ ’ਤੇ ਹਰੇਕ ਕਲੱਬ ਵਿੱਚੋਂ ਦੋ ਕੋਆਰਡੀਨੇਟਰ ਚੁਣੇ ਜਾਣਗੇ ਜਿਨ•ਾਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾਵੇਗੀ। ਉਨ•ਾਂ ਦੱਸਿਆ ਕਿ 10 ਪਿੰਡਾਂ ’ਤੇ ਆਧਾਰਿਤ ਕਲਸਟਰ ਦਾ ਗਠਨ ਹੋਵੇਗਾ ਜਿਸ ਵਿੱਚ ਸ਼ਾਮਲ ਵਾ¦ਟੀਅਰ ਪਿੰਡਾਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ। ਇਸ ਤੋਂ ਇਲਾਵਾ ਪਿੰਡਾਂ ਵਿੱਚ ਮਾਹਿਰਾਂ ਵੱਲੋਂ ਨਸ਼ਿਆਂ ਤੇ ਸਬੰਧਤ ਵਿਸ਼ਿਆਂ ਬਾਰੇ ਭਾਸ਼ਣ, ਨਸ਼ਾ ਵਿਰੋਧੀ ਜਾਗਰੂਕਤਾ ਰੈਲੀਆਂ, ਸਹੁੰ ਚੁੱਕ ਸਮਾਗਮ, ਪਿੰਡਾਂ ਵਿੱਚ ਨੁੱਕੜ ਨਾਟਕਾਂ ਦਾ ਮੰਚਨ, ਸਕੂਲਾਂ ਵਿੱਚ ਪੇਂਟਿੰਗ ਤੇ ਲੇਖ ਮੁਕਾਬਲੇ ਆਦਿ ਪ੍ਰੋਗਰਾਮਾਂ ਰਾਹੀਂ ਵਿਆਪਕ ਪੱਧਰ ’ਤੇ ਜਾਗਰੂਕਤਾ ਫੈਲਾਈ ਜਾਵੇਗੀ। ਮੀਟਿੰਗ ਦੌਰਾਨ ਹੋਰ ਅਧਿਕਾਰੀ ਵੀ ਹਾਜ਼ਰ ਸਨ।