ਨੈਸ਼ਨਲ ਲੋਕ ਅਦਾਲਤ ਵਿੱਚ 23133 ਕੇਸ ਰੱਖੇ ਗਏ ਜਿੰਨਾ ਵਿੱਚੋਂ 4712 ਕੇਸਾਂ ਦਾ ਨਿਪਟਾਰਾ ਜਿਲਾ ਅਤੇ ਸੈਸ਼ਨ ਜੱਜ ਵਲੋਂ ਨੈਸ਼ਨਲ ਲੋਕ ਅਦਾਲਤ ਦੇ ਦੌਰਾਨ 830635224/-ਰੁਪਏ ਦੇ ਅਵਾਰਡ ਪਾਸ ,

0
1540

\ਲੁਧਿਆਣਾ, 09 ਦਸੰਬਰ (ਸੀ ਐਨ ਆਈ ) – ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ• ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲਾ ਕਚਹਿਰੀਆਂ, ਲੁਧਿਆਣਾ ਵਿਖੇ ਸ੍ਰੀ ਗੁਰਬੀਰ ਸਿੰਘ , ਜ਼ਿਲਾ ਤੇ ਸੈਸ਼ਨਸ ਜੱਜ-ਕਮ-ਚੇਅਰਮੈਨ,ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ,ਲੁਧਿਆਣਾ ਦੀ ਪ੍ਰਧਾਨਗੀ ਅਤੇ ਡਾ.ਗੁਰਪ੍ਰੀਤ ਕੌਰ, ਸੀ.ਜੇ.ਐਮ.-ਕਮ-ਸਕੱਤਰ,ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ ਰੇਖ ਹੇਠ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਲੋਕ ਅਦਾਲਤ ਵਿੱਚ ਕੋਰਟਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ ਜਿੰਨਾ ਵਿੱਚ ਮੁੱਖ ਤੌਰ ਤੇ 3riminal 3ompoundable 3ases., ੧੩੮ N9 1ct, 2ank Recovery 3ases, Matrimonial 4isputes, Labour 4isputes, Land 1cquisition 3ases, 5lectricity 2ill 3ases, Water 2ill 3ases, Service Matters, Revenue 3ases and Other 3ivil ਙ ਕੇਸਾਂ ਦੇ ਨਿਪਟਾਰੇ ਲਈ 24 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ ਜਿਸਦੀ ਪ੍ਰਧਾਨਗੀ ਨਿਆਇਕ ਅਧਿਕਾਰੀ ਸਾਹਿਬਾਨ ਸ੍ਰੀ ਜੇ.ਐਸ. ਕੰਗ, ਵਧੀਕ ਜ਼ਿਲਾ ਅਤੇ ਸੈਸ਼ਨਜ਼, ਲੁਧਿਆਣਾ, ਸ੍ਰੀ ਡੀ.ਐਸ. ਜ਼ੌਹਲ, ਵਧੀਕ ਜ਼ਿਲਾ ਅਤੇ ਸੈਸ਼ਨਜ਼, ਲੁਧਿਆਣਾ,ਸ੍ਰੀ ਟੀ.ਐਸ. ਬਿੰਦਰਾ, ਵਧੀਕ ਜ਼ਿਲਾ ਅਤੇ ਸੈਸ਼ਨਜ਼, ਲੁਧਿਆਣਾ, ਮੈਡਮ ਸੰਜੀਤਾ, ਵਧੀਕ ਜ਼ਿਲਾ ਅਤੇ ਸੈਸ਼ਨਜ਼, ਲੁਧਿਆਣਾ, ਸ੍ਰੀ ਜੇ.ਐਸ. ਚਾਵਲਾ,ਚੇਅਰਮੈਨ, ਸਥਾਈ ਲੋਕ ਅਦਾਲਤ, ਲੁਧਿਆਣਾ, ਮੈਡਮ ਮਨਦੀਪ ਕੌਰ ਬੇਦੀ, ਲੇਬਰ ਕੋਰਟ, ਲੁਧਿਆਣਾ, ਸ੍ਰੀ ਜਾਪਇੰਦਰ ਸਿੰਘ, ਸੀ.ਜੇ.ਐਮ, ਲੁਧਿਆਣਾ, ਸ੍ਰੀ ਐਸ.ਕੇ. ਗੋਇਲ, ਸਿਵਲ ਜੱਜ ਸੀਨੀਅਰ ਡਵੀਜ਼ਨ, ਮੈਡਮ ਗੁਰਪ੍ਰੀਤ ਕੌਰ,ਡਾ. ਸੁਸ਼ੀਲ ਬੋਧ, ਸ੍ਰੀ ਆਰ.ਐਸ. ਨਾਗਪਾਲ, ਸ੍ਰੀ ਅਨੁਪ ਸਿੰਘ, ਸ੍ਰੀ ਵਿਜ਼ੇ ਸਿੰਘ ਡੰਡਵਾਲ, ਸ੍ਰੀ ਜਗਜੀਤ ਸਿੰਘ, ਸ੍ਰੀ ਰਜਿੰਦਰ ਸਿੰਘ ਤੇਜੀ, ਸ੍ਰੀ ਗੁਰਇੰਦਰਪਾਲ ਸਿੰਘ ਅਤੇ ਸ੍ਰੀ ਸਰਵੇਸ਼ ਕੁਮਾਰਜੇ.ਐਮ.ਆਈ.ਸੀ, ਲੁਧਿਆਣਾ ਅਤੇ ਇਸ ਤੋਂ ਇਲਾਵਾ ਸਬ ਡਵੀਜ਼ਨਾਂ ਵਿਖੇ ਸ੍ਰੀ ਮੁਨੀਸ਼ ਗਰਗ, ਵਧੀਕ ਸਿਵਲ ਜੱਜ ਸੀਨੀਅਰ ਡਵੀਜਨ ਸਮਰਾਲਾ, ਸ੍ਰੀ ਪ੍ਰਦੀਪ ਸਿੰਘਗਲ, ਵਧੀਕ ਸਿਵਲ ਜੱਜ ਸੀਨੀਅਰ ਡਵੀਜਨ ਜਗਰਾਂਓ, ਮੈਡਮ ਅਨੁਰਾਧਾ, ਸ੍ਰੀ ਸ਼ਮਿੰਦਰਪਾਲ ਸਿੰਘ,ਜੇ.ਐਮ.ਆਈ.ਸੀ. ਜਗਰਾਂਓ, ਮੈਡਮ ਰਾਧੀਕਾ ਪੂਰੀ, ਵਧੀਕ ਸਿਵਲ ਜੱਜ ਸੀਨੀਅਰ ਡਵੀਜਨ ਖੰਨਾ, ਸ੍ਰੀ ਅਮਰਜੀਤ ਸਿੰਘ , ਜੇ.ਐਮ.ਆਈ.ਸੀ., ਖੰਨਾ ਅਤੇ ਸ੍ਰੀ ਨੀਰਜ਼ ਕੁਮਾਰ, ਵਧੀਕ ਸਿਵਲ ਜੱਜ ਸੀਨੀਅਰ ਡਵੀਜਨ ਪਾਇਲ ਵੱਲੋਂ ਕੀਤੀ ਗਈ ਅਤੇ ਲੋਕ ਅਦਾਲਤ ਬੈਂਚਾਂ ਦੇ ਪ੍ਰਧਾਨਗੀ ਅਫ਼ਸਰਾਂ ਦੀ ਸਹਾਇਤਾ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਉਘੇ ਸਮਾਜ ਸੇਵਕ ਅਤੇ ਇੱਕ ਸੀਨੀਅਰ ਐਡਵੋਕੇਟ ਨੂੰ ਊਨਾ ਦੇ ਸਹਿਯੋਗ ਲਈ ਬਤੌਰ ਮੈਂਬਰ ਨਾਮਜਦ ਕੀਤਾ ਗਿਆ।
ਸ੍ਰੀ ਗੁਰਬੀਰ ਸਿੰਘ, ਜ਼ਿਲਾ ਤੇ ਸੈਸ਼ਨਸ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ,ਲੁਧਿਆਣਾ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 17192 ਕੇਸ ਰੱਖੇ ਗਏ ਜਿੰਨਾ ਵਿੱਚੋਂ 4712 ਕੇਸਾਂ ਦਾ ਨਿਪਟਾਰਾ ਦੋਹਾ ਧਿਰਾ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਇਸ ਨੈਸ਼ਨਲ ਲੋਕ ਅਦਾਲਤ ਦੇ ਪੁਰਜੋਰ ਪ੍ਰਚਾਰ ਕਾਰਨ ਇਸ ਨੈਸ਼ਨਲ ਲੋਕ ਅਦਾਲਤ ਦੇ ਦੌਰਾਨ 830635224/-ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਸ੍ਰੀ ਗੁਰਬੀਰ ਸਿੰਘ, ਜ਼ਿਲਾ ਅਤੇ ਸੈਸ਼ਨਜ਼-ਕਮ-ਚੇਅਰਮੈਨ,ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਲੋਕ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ। ਲੋਕ ਅਦਾਲਤ ਦੇ ਲਾਭਾਂ ਤੇ ਚਾਨਣਾ ਪਾਉਦੇ ਹੋਏ ਊਨਾ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਲਗਾਈ ਗਈ ਕੋਰਟ ਫੀਸ ਵਾਪਸ ਕੀਤੀ ਜਾਂਦੀ ਹੈ, ਦੋਵੇ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਧਿਰਾਂ ਵਿੱਚ ਆਪਸੀ ਦੁਸ਼ਮਣੀ ਘਟਦੀ ਹੈ ਅਤੇ ਪਿਆਰ ਵੱਧਦਾ ਹੈ ਅਤੇ ਇਸ ਫੈਸਲੇ ਦੇ ਖਿਲਾਫ ਅੱਗੇ ਕੋਈ ਅਪੀਲ ਨਹੀਂ ਹੁੰਦੀ ਹੈ , ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਕੇਸ ਲਗਾਓ ਛੇਤੀ ਅਤੇ ਸਸਤਾ ਨਿਆਂ ਪਾਓ।