ਨੌਜਵਾਨ ਉਮੀਦਵਾਰ ਕੰਵਰ ਪ੍ਰਤਾਪ ਸਿੰਘ ਬਾਜਵਾ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਣੇ ਗਏ ਬਾਜਵਾ ਨੇ ਉਨ੍ਹਾਂ ਦਾ ਸਮਰਥਨ ਕਰਨ ਲਈ ਸਾਰੀ ਕਾਂਗਰਸ ਪਾਰਟੀ ਦਾ ਧੰਨਵਾਦ ਕੀਤਾ

0
1329

ਚੰਡੀਗੜ੍ਹ, 11 ਅਗਸਤ: (ਧਰਮਵੀਰ ਨਾਗਪਾਲ) ਕੰਵਰ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਯੂਥ ਕਾਂਗਰਸ ਦੀ ਨਵੀਂ ਚੁਣੀ ਬਾਡੀ ’ਚ ਜਨਰਲ ਸਕੱਤਰ ਚੁਣਿਆ ਗਿਆ ਹੈ। ਬਾਜਵਾ ਉਹ ਨੌਜਵਾਨ ਆਗੂ ਹਨ, ਜਿਨ੍ਹਾਂ ਨੇ ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ’ਚ ਨਜ਼ਦੀਕੀ ਉਮੀਦਵਾਰ ਨੂੰ ਵੱਡੇ ਅੰਤਰ ਨਾਲ ਹਰਾਇਆ। ਉਹ ਇਕੋਮਾਤਰ ਉਮੀਦਵਾਰ ਹਨ, ਜਿਨ੍ਹਾਂ ਨੇ ¦ਡਨ ਸਕੂਲ ਆਫ ਇਕੋਨਾਮਿਕਸ ਤੋਂ ਪੋਸਟ ਗ੍ਰੇਜੁਏਸ਼ਨ ਕੀਤੀ ਅਤੇ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਫਤਹਿ ਜੰਗ ਸਿੰਘ ਬਾਜਵਾ ਦੇ ਬੇਟੇ ਹਨ। ਪੰਜਾਬ ਕਾਂਗਰਸ ਭਵਨ ਵਿਖੇ ਆਪਣੀ ਜਿੱਤ ਦਾ ਜਸ਼ਨ ਮਨਾਉਂਦਿਆਂ ਕੰਵਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਦੇਸ਼ ਕਾਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਨੂੰ ਭਰੋਸਾ ਦਿੱਤਾ ਕਿ ਯੂਥ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਉਸਨੂੰ ਸੱਤਾ ’ਚ ਵਾਪਿਸ ਲਿਆਉਣ ਲਈ ਕੰਮ ਕਰੇਗੀ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ੍ਰੀ ਰਾਹੁਲ ਗਾਂਧੀ ਦੀ ਸੋਚ ਨੂੰ ਅੱਗੇ ਲਿਜਾਉਣਗੇ ਅਤੇ ਸਮਾਜ ਦੇ ਗਰੀਬ ਤੇ ਪਿਛੜੇ ਲੋਕਾਂ ਲਈ ਕੰਮ ਕਰਨਗੇ। ਉਹ ਆਪਣਾ ਪੂਰਾ ਸਮਾਂ ਦਿੰਦਿਆਂ ਪਾਰਟੀ ਤੇ ਸੰਗਠਨ ਨੂੰ ਮਜ਼ਬੂਤ ਕਰਨਗੇ।