ਪਟਿਆਲਾ ਸ਼ਹਿਰ ’ਚ ਕਰੀਬ ਦੋ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਅਤਿ-ਆਧੁਨਿਕ ਬਿਰਧ ਘਰ ਦਾ ਨੀਂਹ ਪੱਥਰ ਰੱਖਿਆ

0
1433

* ਡਿਪਟੀ ਕਮਿਸ਼ਨਰ ਅਤੇ ਸਰਬਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਨੇ ਰੱਖਿਆ ਨੀਂਹ ਪੱਥਰ
* ਬਿਰਧ ਘਰ ਕਰੀਬ 9 ਮਹੀਨਿਆਂ ਅੰਦਰ ਹੋਵੇਗਾ ਮੁਕੰਮਲ : ਰੂਜਮ
* ਪੰਜਾਬ ’ਚ 10 ਆਧੁਨਿਕ ਬਿਰਧ ਘਰ ਬਣਾਏ ਜਾਣਗੇ: ਓਬਰਾਏ

ਪਟਿਆਲਾ, 29 ਮਈ: (ਧਰਮਵੀਰ ਨਾਗਪਾਲ) ਜ਼ਿਲ•ਾ ਰੈਡ ਕਰਾਸ ਸੁਸਾਇਟੀ ਵੱਲੋਂ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਪਟਿਆਲਾ ਸ਼ਹਿਰ ’ਚ ਬੇਸਹਾਰਾ ਬਜ਼ੁਰਗਾਂ ਦੀ ਸੁਚੱਜੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਕਰੀਬ ਦੋ ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਸਹੂਲਤਾਂ ਵਾਲਾ ਰੈਡ ਕਰਾਸ ਸੰਨੀ ਓਬਰਾਏ ਬਿਰਧ ਘਰ ਬਣਾਇਆ ਜਾ ਰਿਹਾ ਹੈ ਜਿਸ ਦਾ ਨੀਂਹ ਪੱਥਰ ਰੱਖਣ ਦੀ ਰਸਮ ਡਿਪਟੀ ਕਮਿਸ਼ਨਰ ਸ਼੍ਰੀ ਵਰੁਣ ਰੂਜਮ ਅਤੇ ਸਰਬਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਸ. ਐਸ.ਪੀ ਸਿੰਘ ਓਬਰਾਏ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਸ਼੍ਰੀ ਰੂਜਮ ਨੇ ਦੱਸਿਆ ਕਿ ਜੇਲ• ਰੋਡ ’ਤੇ ਅੰਗਹੀਣਤਾ ਮੁੜ ਵਸੇਬਾ ਕੇਂਦਰ ਦੇ ਬਿਲਕੁਲ ਨਾਲ ਬਣਨ ਵਾਲੀ ਇਸ ਆਧੁਨਿਕ ਇਮਾਰਤ ਵਿੱਚ ਬਜੁਰਗਾਂ ਨੂੰ ਘਰਾਂ ਵਰਗਾਂ ਮਾਹੌਲ ਮੁਹੱਈਆ ਕਰਵਾਕੇ ਉਨ•ਾਂ ਨੂੰ ਹੋਰ ਢੁਕਵੀਂਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ•ਾਂ ਦੱਸਿਆ ਕਿ ਉਸਾਰੀ ਕਾਰਜ ਲਗਭਗ 9 ਮਹੀਨਿਆਂ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ। ਇਸ ਮੌਕੇ ਸਰਬਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਸ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਰਾਜ ਦੇ 10 ਵੱਖ-ਵੱਖ ਜ਼ਿਲਿਆਂ ਵਿੱਚ ਅਜਿਹੇ ਬਿਰਧ ਘਰ ਬਣਾਏ ਜਾਣਗੇ। ਉਨ•ਾਂ ਦੱਸਿਆ ਕਿ ਬਿਰਧ ਘਰ ’ਚ ਪਹਿਲੇ ਪੜਾਅ ਵਜੋਂ 54 ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਲੋੜ ਮੁਤਾਬਕ ਹੋਰ ਵਾਧਾ ਕੀਤਾ ਜਾਵੇਗਾ। ਨੀਂਹ ਪੱਥਰ ਰੱਖਣ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਮੋਹਿੰਦਰਪਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਰਾਜੇਸ਼ ਤ੍ਰਿਪਾਠੀ, ਰੈਡ ਕਰਾਸ ਦੇ ਸੰਯੁਕਤ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ, ਸ. ਜੱਸਾ ਸਿੰਘ, ਸ਼੍ਰੀ ਮਦਨ ਲਾਲ ਹਸੀਜਾ, ਸ. ਹਰਦੀਪਕ ਸਿੰਘ, ਸ. ਸੁਰਿੰਦਰ ਸਿੰਘ, ਸ. ਹਰਵਿੰਦਰ ਸਿੰਘ ਕੁੱਕੂ, ਡਾ. ਗੁਰਪ੍ਰਤਾਪ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।