ਪਟਿਆਲਾ ਜ਼ਿਲ•ੇ ’ਚ ਵੋਟਰਾਂ ਦਾ ਆਧਾਰ ਕਾਰਡ ਨੰਬਰ ਦਰਜ ਕਰਨ ਸਬੰਧੀ 50.05 ਫੀਸਦੀ ਟੀਚਾ ਮੁਕੰਮਲ: ਏ.ਡੀ.ਸੀ

0
1297

 

ਪਟਿਆਲਾ, 19 ਮਈ: (ਧਰਮਵੀਰ ਨਾਗਪਾਲ) ਆਧਾਰ ਕਾਰਡ ਨੂੰ ਵੋਟਰ ਸੂਚੀ ਨਾਲ ਜੋੜਨ ਲਈ ਜ਼ਿਲ•ਾ ਪਟਿਆਲਾ ਵਿੱਚ ਚੱਲ ਰਹੀ ਮੁਹਿੰਮ ਤਹਿਤ 50.05 ਫੀਸਦੀ ਟੀਚੇ ਨੂੰ ਪੂਰਾ ਕਰ ਲਿਆ ਗਿਆ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਮੋਹਿੰਦਰਪਾਲ ਨੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਇਲੈਕਟੋਰਲ ਪਿਊਰੀਫਿਕੇਸ਼ਨ ਅਤੇ ਅਥੈਂਟੀਕੇਸ਼ਨ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 8 ਵਿਧਾਨ ਸਭਾ ਹਲਕਿਆਂ ਵਿੱਚ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਦੇ ਰਾਹੀਂ ਹਰੇਕ ਘਰ ਵਿੱਚ ਜਾ ਕੇ ਲੋਕਾਂ ਤੋਂ ਆਧਾਰ ਕਾਰਡ ਦਾ ਵੇਰਵਾ ਇੱਕਤਰ ਕੀਤਾ ਜਾ ਰਿਹਾ ਹੈ ਤਾਂ ਜੋ ਉਸ ਨੂੰ ਵੋਟਰ ਸੂਚੀ ਨਾਲ ਜੋੜਿਆ ਜਾ ਸਕੇ। ਉਹਨਾਂ ਦੱਸਿਆ ਕਿ ਇਹਨਾਂ ਵੇਰਵਿਆਂ ਵਿੱਚ ਵੋਟਰਾਂ ਦੇ ਮੋਬਾਇਲ ਨੰਬਰ ਅਤੇ ਈ.ਮੇਲ ਪਤੇ ਵੀ ਦਰਜ ਕੀਤੇ ਜਾ ਰਹੇ ਹਨ। ਉਨ•ਾਂ ਦੱਸਿਆ ਕਿ 31 ਮਈ ਤੱਕ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਇਹ ਅੰਕੜੇ ਇਕੱਤਰ ਕੀਤੇ ਜਾਣਗੇ।ਸ਼੍ਰੀ ਮੋਹਿੰਦਰਪਾਲ ਨੇ ਦੱਸਿਆ ਕਿ ਮੌਜੂਦਾ ਸਮੇਂ ’ਚ ਜ਼ਿਲ•ੇ ’ਚ 13 ਲੱਖ 67 ਹਜਾਰ 698 ਵੋਟਰ ਹਨ ਜਿਹਨਾਂ ਵਿੱਚੋਂ 6 ਲੱਖ 84 ਹਜਾਰ 532 ਵੋਟਰਾਂ ਦੇ ਆਧਾਰ ਕਾਰਡ ਦਰਜ ਹੋ ਚੁੱਕੇ ਹਨ। ਉਨ•ਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਇਹ ਮੁਹਿੰਮ ਵੋਟਰ ਸੂਚੀਆਂ ਨੂੰ ਸ਼ੁੱਧ ਤੇ ਤਰੁੱਟੀ ਰਹਿਤ ਕਰਨ ਲਈ ਚਲਾਈ ਗਈ ਹੈ ਅਤੇ ਲੋਕਾਂ ਨੂੰ ਇਸ ਕਾਰਜ ਵਿੱਚ ਜੁਟੇ ਸਟਾਫ਼ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਇਸ ਪ੍ਰਕਿਰਿਆ ਨੂੰ ਨੇਪਰੇ ਚੜ•ਾਇਆ ਜਾ ਸਕੇ। ਮੀਟਿੰਗ ਦੌਰਾਨ ਐਸ.ਡੀ.ਐਮ ਨਾਭਾ ਸ਼੍ਰੀਮਤੀ ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ ਪਾਤੜਾਂ ਸ਼੍ਰੀ ਗੁਰਿੰਦਰਪਾਲ ਸਿੰਘ ਸਹੋਤਾ, ਕਾਨੂੰਗੋ ਸ਼੍ਰੀ ਵਿਜੇ ਕੁਮਾਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।