ਪ੍ਰਧਾਨ ਮੰਤਰੀ ਅੱਜ ਕਰਨਗੇ ‘ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੀ ਸ਼ੁਰੂਆਤ- ਜੇਤਲੀ

0
1542

 

ਚੰਡੀਗੜ/ਅੰਮ੍ਰਿਤਸਰ 14 ਜੁਲਾਈ (ਧਰਮਵੀਰ ਨਾਗਪਾਲ) ਕੇਂਦਰੀ ਵਿੱਤ ਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੱਲ• ‘ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੀ ਸ਼ੁਰੂਆਤ ਕਰਨਗੇ ਤਾਂ ਜੋ ਦੇਸ਼ ਵਿਚ ਵੋਕੇਸ਼ਨਲ, ਤਕਨੀਕੀ ਤੇ ਹੁਨਰ ਵਿਕਾਸ ਨੂੰ ਇਕ ਨਵੀਂ ਦਿਸ਼ਾ ਦਿੱਤੀ ਜਾ ਸਕੇ।
ਅੱਜ ਇੱਥੇ ਗਲੋਬਲ ਇੰਸਟੀਚਿਊਟਸ ਵਿਖੇ ਸਾਲਾਨਾ ਕਾਨਵੋਕੇਸ਼ਨ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਜੇਤਲੀ ਨੇ ਕਿਹਾ ਕਿ ਕੌਮੀ ਹੁਨਰ ਵਿਕਾਸ ਮਿਸ਼ਨ ਦੇ ਤਹਿਤ ਇਕ ਸਾਲ ਅੰਦਰ 24 ਲੱਖ ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ ਅਤੇ ਸਫਲ ਉਮੀਦਵਾਰ੍ਯਾਂ ਨੂੰ ਉਦਯੋਗ ਸਥਾਪਨਾ ਲਈ ਵਿੱਤੀ ਰਿਆਇਤਾਂ ਵੀ ਦਿੱਤੀਆਂ ਜਾਣਗੀਆਂ। ਉਨ•ਾਂ ਕਿਹਾ ਕਿ ਇਹ ਮਿਸ਼ਨ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਖੇਤਰ ਵਿਚ ਇਕ ਮੀਲ ਪੱਥਰ ਸਾਬਿਤ ਹੋਵੇਗਾ। ਉਨਾਂ ਕਿਹਾ ਕਿ ਵਰਤਮਾਨ ਸਮਾਂ ਮੁਕਾਬਲੇਬਾਜ਼ੀ ਦਾ ਸਮਾਂ ਹੈ ਅਤੇ ਉਨਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਆਪ ਨੂੰ ਸਰਬੋਤਮ ਸਾਬਿਤ ਕਰਨ ਲਈ ਡਟਕੇ ਮਿਹਨਤ ਕਰਨ। ਉਨਾਂ ਨੇ ਗਲੋਬਲ ਇੰਸਟੀਚਿਊਟਸ ਦੇ ਵਿਦਿਆਰਥੀਅ੍ਯਾਂ ਨੂੰ ਡਿਗਰੀਆਂ ਦੀ ਵੀ ਵੰਡ ਕੀਤੀ।
ਇਸ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਵਲੋਂ ਦਬੁਰਜ਼ੀ ਵਿਖੇ ਚੀਫ ਖਾਲਸਾ ਦੀਵਾਨ ਦੀ 20 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਇਮਾਰਤ ਦਾ ਵੀ ਨੀਂਹ ਪੱਥਰ ਰੱਖਿਆ ਗਿਆ। ਚੀਫ ਖਾਲਸਾ ਦੀਵਾਨ ਪਹਿਲਾਂ ਵੀ ਦਰਜਨ ਦੇ ਕਰੀਬ ਵਿਦਿਅਕ ਸੰਸਥਾਵਾਂ ਚਲਾ ਰਹੀ ਹੈ।
ਸ੍ਰੀ ਜੇਤਲੀ ਵਲੋਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਦੇ ਨਾਲ ਮਾਧਵ ਵਿਦਿਆ ਨਿਕੇਤਲ ਸੀਨੀਅਰ ਸੈਕੰਡਰੀ ਸਕੂਲ ਦੀ ਉਸਾਰੀ ਅਧੀਨ ਇਮਾਰਤ ਦਾ ਵੀ ਨਿਰੀਖਣ ਕੀਤਾ ਗਿਆ। ਇਸ ਕੰਪਲੈਕਸ ਵਿਖੇ ਆਡੀਟੋਰੀਅਮ, ਏ.ਸੀ. ਹਾਲ ਤੇ ਕਾਨਫਰੰਸ ਰੂਮ ਉਸਾਰੇ ਜਾ ਰਹੇ ਹਨ।
ਇਸ ਮੌਕੇ ਮੁੱਖ ਤੌਰ ਤੇ ਸੰਸਦੀ ਸਕੱਤਰ ਕੇ.ਡੀ. ਭੰਡਾਰੀ, ਪੰਜਾਬ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ, ਮੇਅਰ ਬਖਸ਼ੀ ਰਾਮ ਅਰੋੜਾ, ਪ੍ਰਧਾਨ ਚੀਫ ਖਾਲਸਾ ਦੀਵਾਨ ਸੁਸਾਇਟੀ ਚਰਨਜੀਤ ਸਿੰਘ ਚੱਢਾ ਤੇ ਅਕਾਲੀ ਦਲ ਤੇ ਭਾਜਪਾ ਦੇ ਹੋਰ ਸੀਨੀਅਰ ਆਗੂ ਹਾਜ਼ਰ ਸਨ।