ਪੰਜਾਬ ਵਿੱਚ ਦਿੱਤੀ ਜਾਂਦੀ ਹੁਨਰ ਸਿਖ਼ਲਾਈ ਦੇਖਣ ਲਈ ਆਂਧਰਾ ਪ੍ਰਦੇਸ਼ ਦੀ ਟੀਮ ਲੁਧਿਆਣਾ ਪੁੱਜੀ

0
1439

ਲੁਧਿਆਣਾ, 31 ਅਗਸਤ (ਸੀ ਐਨ ਆਈ)  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਸ਼ੁਰੂ ਕੀਤੇ ਉਪਰਾਲਿਆਂ ਨੇ ਹੋਰ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਪ੍ਰਭਾਵਿਤ ਕੀਤਾ ਹੈ। ਜਿਸ ਤਹਿਤ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਨਰ ਸਿਖ਼ਲਾਈ ਸੰਬੰਧੀ ਤਿਆਰ ਕੀਤੇ ਸਫ਼ਲ ਮਾਡਲ ਨੂੰ ਦੇਖਣ ਲਈ ਆਂਧਰਾ ਪ੍ਰਦੇਸ ਦੀ ਟੀਮ ਵਿਸ਼ੇਸ਼ ਤੌਰ ‘ਤੇ ਪੰਜਾਬ ਪਹੁੰਚੀ ਹੈ, ਜਿਸ ਦੀ ਅਗਵਾਈ ਸ੍ਰੀ ਕੇ. ਵੀ. ਸੱਤਿਆਨਰਾਇਣਾ ਆਈ.ਏ. ਐੱਸ. ਮੈਨੇਜਿੰਗ ਡਾਇਰੈਕਟਰ-ਕਮ-ਮੁੱਖ ਕਾਰਜਕਾਰੀ ਅਫ਼ਸਰ ਆਂਧਰਾ ਪ੍ਰਦੇਸ਼ ਸਟੇਟ ਸਕਿੱਲ ਡਿਵੈੱਲਪਮੈਂਟ ਕਾਰਪੋਰੇਸ਼ਨ ਕਰ ਰਹੇ ਹਨ। 

ਇਹ ਟੀਮ ਅੱਜ ਸਥਾਨਕ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ ਵਿਖੇ ਪੁੱਜੀ। ਇਸ ਮੌਕੇ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਦੇ ਮੈਂਬਰ ਸਕੱਤਰ ਸ੍ਰੀਮਤੀ ਭਾਵਨਾ ਗਰਗ, ਆਈ. ਏ. ਐੱਸ. ਨੇ ਟੀਮ ਨੂੰ ਸੂਬੇ ਵਿੱਚ ਨੌਜਵਾਨਾਂ ਨੂੰ ਹੁਨਰਮੰਦ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨ•ਾਂ ਦੱਸਿਆ ਕਿ ਸੂਬੇ ਵਿੱਚ ਚਾਰ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ ਸਫ਼ਲਤਾਪੂਰਵਕ ਚੱਲ ਰਹੇ ਹਨ, ਇਸ ਤੋਂ ਇਲਾਵਾ ਹੋਰ ਕਈ ਸਕਿੱਲ ਡਿਵੈੱਲਪਮੈਂਟ ਸੈਂਟਰ ਵੀ ਚਲਾਏ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਚੋਣ ਵਾਅਦੇ ਤਹਿਤ ਹਰ ਘਰ ਨੌਕਰੀ ਦੇ ਸੁਪਨੇ ਨੂੰ ਪੂਰਾ ਕਰਨ ਲਈ ਸੂਬੇ ਭਰ ਵਿੱਚ ਰੋਜ਼ਗਾਰ ਮੇਲਿਆਂ ਦਾ ਦੌਰ ਚੱਲ ਰਿਹਾ ਹੈ, ਜਿਸ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਵਾਈ ਜਾ ਚੁੱਕੀ ਹੈ।


ਉਨ•ਾਂ ਦੱਸਿਆ ਕਿ ਪੰਜਾਬ ਵਿੱਚ ਹੋਰ ਕਿੱਤਿਆਂ ਦੇ ਨਾਲ-ਨਾਲ ਕਿੱਤਾਮੁੱਖੀ ਸਿਖ਼ਲਾਈ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਲੁਧਿਆਣਾ ਸਥਿਤ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ ਦੀ ਸਫ਼ਲਤਾ ਨੂੰ ਦੇਖਦਿਆਂ ਇਥੇ ਜਲਦ ਹੀ ਹੋਰ ਨਵੇਂ ਕੋਰਸ ਸ਼ੁਰੂ ਕਰਨ ਦੇ ਨਾਲ-ਨਾਲ ਇਥੇ ਹੁਣ ਸਵੇਰੇ ਅਤੇ ਸ਼ਾਮ ਦੇ ਸੈਸ਼ਨ ਵਿੱਚ ਸਿਖ਼ਲਾਈ ਸ਼ੁਰੂ ਕਰਨ ਦਾ ਵਿਚਾਰ ਹੈ। ਨਵੇਂ ਕੋਰਸ ਸ਼ਹਿਰ ਲੁਧਿਆਣਾ ਵਿੱਖੇ ਚੱਲ ਰਹੀਆਂ ਸਨਅਤਾਂ ਦੀਆਂ ਲੋੜਾਂ ਨੂੰ ਮੁੱਖ ਰੱਖ ਕੇ ਸ਼ੁਰੂ ਕੀਤੇ ਜਾਣਗੇ ਤਾਂ ਜੋ ਇਥੋਂ ਦੀਆਂ ਸਨਅਤਾਂ ਨੂੰ ਦਰਪੇਸ਼ ਹੁਨਰਮੰਦ ਕਾਮਿਆਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਇਸ ਸੈਂਟਰ ਵਿੱਚੋਂ ਅਲੱਗ-ਅਲੱਗ ਕੋਰਸ ਕਰਕੇ ਵੱਖ-ਵੱਖ ਅਦਾਰਿਆਂ ਵਿੱਚ ਕੰਮ ਕਰ ਰਹੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ। ਉਨ•ਾਂ ਦੱਸਿਆ ਕਿ ਕੋਰਸ ਕਰਨ ਵਾਲੇ ਜਿਆਦਾਤਰ ਸਿੱਖਿਆਰਥੀ ਕੋਰਸ ਕਰਨ ਦੇ ਨਾਲ ਹੀ ਨੌਕਰੀ ਲਈ ਸਿਲੈਕਟ ਹੋ ਜਾਂਦੇ ਹਨ, ਬਾਕੀ ਆਪਣਾ ਰੋਜ਼ਗਾਰ ਸ਼ੁਰੂ ਕਰਨ ਦੇ ਇਛੁੱਕ ਹੁੰਦੇ ਹਨ। 

ਇਸ ਮੌਕੇ ਹਾਜ਼ਰ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀਮਤੀ ਸੁਰਭੀ ਮਲਿਕ, ਕਾਰਜਕਾਰੀ ਮੈਜਿਸਟ੍ਰੇਟ ਸ੍ਰੀਮਤੀ ਸਵਾਤੀ ਟਿਵਾਣਾ ਅਤੇ ਸੈਂਟਰ ਇੰਚਾਰਜ ਮਿਸ ਸਵਾਤੀ ਠਾਕੁਰ ਨੇ ਕਿਹਾ ਕਿ ਇਸ ਸੈਂਟਰ ਵਿੱਚ ਕੋਰਸ ਕਰਨ ਵਾਲੇ ਤਕਰੀਬਨ 50 ਫੀਸਦੀ ਸਿੱਖਿਆਰਥੀਆਂ ਦੀ ਕੋਰਸ ਦੌਰਾਨ ਹੀ ਪਲੇਸਮੈਂਟ ਹੋ ਜਾਂਦੀ ਹੈ, ਜਦਕਿ ਕੁਝ ਸਿਖਿਆਰਥੀ ਆਪਣਾ ਰੋਜ਼ਗਾਰ ਖੋਲ•ਣ ਨੂੰ ਤਰਜੀਹ ਦਿੰਦੇ ਹਨ। ਉਨ•ਾਂ ਕਿਹਾ ਕਿ ਇਸ ਸੈਂਟਰ ਦਾ ਦਾਇਰਾ ਹੋਰ ਵਧਾਇਆ ਜਾ ਰਿਹਾ ਹੈ ਤਾਂ ਜੋ ਇਥੇ ਵੱਧ ਤੋਂ ਵੱਧ ਨੌਜਵਾਨ ਸਿਖ਼ਲਾਈ ਲੈ ਕੇ ਹੁਨਰਮੰਦ ਹੋ ਸਕਣ। ਇਸ ਦੌਰੇ ਤੋਂ ਉਤਸ਼ਾਹਿਤ ਸ੍ਰੀ ਕੇ. ਵੀ. ਸੱਤਿਆਨਰਾਇਣਾ ਨੇ ਪੰਜਾਬ ਦੇ ਇਸ ਸਫ਼ਲ ਮਾਡਲ ਨੂੰ ਆਪਣੇ ਸੂਬੇ ਆਂਧਰਾ ਪ੍ਰਦੇਸ਼ ਵਿੱਚ ਵੀ ਲਾਗੂ ਕਰਨ ਦੀ ਇੱਛਾ ਪ੍ਰਗਟਾਈ। ਉਨ•ਾਂ ਇਸ ਦੌਰੇ ਲਈ ਪੰਜਾਬ ਸਰਕਾਰ ਅਤੇ ਜ਼ਿਲ•ਾ ਪ੍ਰਸਾਸ਼ਨ ਦਾ ਧੰਨਵਾਦ ਕੀਤਾ।