ਪੰਜਾਬ ਸਰਕਾਰ ਲੜਕੀਆਂ ਲਈ 50 ਹੁਨਰ ਸਿਖਲਾਈ ਕਾਲਜ ਸਥਾਪਿਤ ਕਰੇਗੀ- 2000 ਹੁਨਰ ਵਿਕਾਸ ਕੇਂਦਰ ਸਥਾਪਿਤ ਕਰਨ ਦਾ ਵੀ ਐਲਾਨ – ਸੁਖਬੀਰ ਸਿੰਘ ਬਾਦਲ

0
1341

ਕੁੜੀਆਂ ਦੇ ਸ਼ਸ਼ਕਤੀਕਰਨ ਲਈ ਸਰਕਾਰ ਸ਼ੁਰੂ ਕਰੇਗੀ ਥੋੜੇ ਸਮੇਂ ਦੇ ਕੋਰਸ
ਚੰਡੀਗੜ•, 12 ਸਤੰਬਰ (ਧਰਮਵੀਰ ਨਾਗਪਾਲ)‘ ਸਕਿਲ ਪੰਜਾਬ’ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਪੇਸ਼ੇਵਰ ਕਿੱਤਿਆਂ ਦੀ ਸਿਖਲਾਈ ਦੇ ਕੇ ਰੁਜ਼ਗਾਰ ਦੇਣ ਲਈ ਪੰਜਾਬ ਸਰਕਾਰ ਵਲੋਂ ਲੜਕੀਆਂ ਲਈ ਵਿਸ਼ੇਸ਼ ਤੌਰ ’ਤੇ 50 ਹੁਨਰ ਸਿਖਲਾਈ ਕਾਲਜ ਸਥਾਪਿਤ ਕੀਤੇ ਜਾਣਗੇ , ਜਿਨ•ਾਂ ਦੇ ਪ੍ਰਸ਼ਾਸ਼ਨ ਆਦਿ ਦਾ ਕੰਮ ਸੂੁਬੇ ਦੀਆਂ 3 ਯੂਨੀਵਰਸਿਟੀਆਂ ਪੰਜਾਬ ਯੂਨੀਵਰਸਿਟੀ, ਪੰਜਾਬੀ ਯੂੁਨੀਵਰਸਿਟੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਿੰਡਾਂ ਵਿਚ 2000 ਹੁਨਰ ਵਿਕਾਸ ਕੇਂਦਰ ਵੀ ਸਥਾਪਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਹਰ ਕਾਲਜ ’ਤੇ 20 ਲੱਖ ਰੁਪੈ ਖਰਚ ਕੀਤੇ ਜਾਣਗੇ ਜਿਸ ਵਿਚ 300 ਵਿਦਿਆਰਥੀਆਂ ਦੀ ਸਮਰੱਥਾ ਹੋਵੇਗੀ, ਜਿਸ ਰਾਹੀਂ ਲੜਕੀਆਂ ਨੂੰ ਆਪਣਾ ਕਾਰੋਬਾਰ ਸਥਾਪਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਹੁਨਰਮੰਦਾਂ ਵਜੋਂ ਸਿੱਖਿਅਤ ਕੀਤਾ ਜਾਵੇਗ। ਯੂਨੀਵਰਸਿਟੀਆਂ ਵਲੋਂ ਲੜਕੀਆਂ ਦੇ ਸਵੈ ਰੁਜ਼ਗਾਰ ਲਈ ਥੋੜੇ ਸਮੇਂ ਦੇ ਕੋਰਸ ਵੀ ਸ਼ੁਰੂ ਕੀਤੇ ਜਾਣਗੇ ।
ਇਸ ਸਬੰਧੀ ਫੈਸਲਾ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ ਜਿਸ ਵਿਚ ਕੇਂਦਰੀ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ, ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ ਤੇ ਸਿਕੰਦਰ ਸਿੰਘ ਮਲੂਕਾ, ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ‘ਸਕਿਲ ਇੰਡੀਆ ਮਿਸ਼ਨ ’ ਤਹਿਤ ਸੂਬਾ ਸਰਕਾਰ ਵਲੋਂ ਥੋੜੇ ਸਮੇਂ ਦੇ ਅਨੇਕ ਕੋਰਸ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜੋ ਕਿ ਸਮੇਂ ਦੀ ਲੋੜ ਅਨੁਸਾਰ ਰੁਜ਼ਗਾਰ ਦੇਣ ਦੇ ਸਮਰੱਥ ਹੋਣਗੇ। ਇਹ ਕੋਰਸ ਇਕ ਤੋਂ 3 ਮਹੀਨੇ ਤੱਕ ਦੇ ਹੋਣਗੇ , ਜਿਨ•ਾਂ ਰਾਹੀਂ੍ਯ ਕੁੜੀਆਂ ਨੂੰ ਆਪਣੇ ਕਾਰੋਬਾਰ ਸਥਾਪਿਤ ਕਰਨ ਵਿਚ ਸਹਾਇਤਾ ਮਿਲੇਗੀ। ਸ. ਬਾਦਲ ਨੇ ਕਿਹਾ ਕਿ ਤਿੰਨਾਂ ਯੂਨੀਵਰਸਿਟੀਆਂ ਵਲੋਂ ਉਦਯੋਗ ਵਿਭਾਗ, ਤਕਨੀਕੀ ਸਿਖਿਆ ਵਿਭਾਗ , ਕਿਰਤ , ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਵਿਭਾਗ ਨਾਲ ਮਿਲਕੇ ਕੋਰਸਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ। ਉਨ੍ਵਾਂ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਨੂੰ ਕਿਹਾ ਕਿ ਉਹ ਕੋਰਸਾਂ ਲਈ ਖੁਦ ਨਿਗਰਾਨੀ ਕਰਨ ਤੇ ਇਸ ਸਬੰਧੀ ਵੱਖ-ਵੱਖ ਉਦਯੋਗਾਂ ਦੀਆਂ ਲੋੜਾਂ ਨੂੰ ਵੀ ਵਾਚਿਆ ਜਾਵੇ।
ਉਨ•ਾਂ ਇਹ ਵੀ ਕਿਹਾ ਕਿ ‘ਸਕਿਲ ਪੰਜਾਬ’ ਪ੍ਰੋਗਰਾਮ ਤਹਿਤ 2000 ਸਕਿਲ ਕੇਂਦਰ ਸਥਾਪਿਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ, ਜੋ ਕਿ ਪਹਿਲਾਂ ਸਥਾਪਿਤ ਕੀਤੇ ਜਾ ਰਹੇ ਸੇਵਾ ਕੇਂਦਰਾਂ ਦੇ ਨਾਲ ਹੀ ਬਣਾਏ ਜਾਣਗੇ। ਉਨ•ਾਂ ਕਿਹਾ ਕਿ ਇਕ ਕੇਂਦਰ ’ਤੇ 4-5 ਪਿੰਡਾਂ ਦੇ ਨੌਜਵਾਨਾਂ ਨੂੰ ਸਿਖਲਾਈ ਦੇਣ ਦਾ ਪ੍ਰਬੰਧ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਇਨਾਂ ਕੇਂਦਰਾਂ ਦਾ ਮਕਸਦ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਦੇ ਕਾਬਿਲ ਬਣਾਉਣਾ ਹੈ।
ਸ. ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਉਨ•ਾਂ ਦੇ ਯੂਨਿਟ ਸਥਾਪਿਤ ਕਰਨ ਲਈ ਵਿੱਤੀ ਸਹਾਇਤਾ ਵਪਾਰਕ ਬੈਂਕਾਂ, ਮੁਦਰਾ ਬੈਂਕ ਵਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਤਹਿਸੀਲ ਕੰਪਲੈਕਸਾਂ, ਹਸਪਤਾਲਾਂ ਤੇ ਹੋਰ ਸਰਕਾਰੀ ਇਮਾਰਤਾਂ ਵਿਚ ਸਵੈ ਸਹਾਇਤਾ ਗੁਰੱਪ ਤੋਂ ਇਲਾਵਾ ਵੇਚ ਕੇਂਦਰ ਵੀ ਸ਼ਥਾਪਿਤ ਕੀਤੇ ਜਾਣਗੇ।
ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਫੂਡ ਇੰਡਸਟਰੀ ਕਪੈਸਟੀ ਤੇ ਸਕਿਲ ਇਨੀਸ਼ੀਏਟਿਵ ਵਲੋਂ ਫੂਡ ਪ੍ਰੋਸੈਸਿੰਗ ਦੇ ਖੇਤਰ ਵਿਚ ਹੁਨਰ ਵਿਕਾਸ ਦੀ ਯੋਜਨਾ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਟੈਕਸਟਾਇਲ ਖੇਤਰ ਵਿਚ ਹੁਨਰਮੰਦ ਕਾਮਿਆਂ ਦੀ ਸਭ ਤੋਂ ਵੱਡੀ ਲੋੜ ਹੈ ਜਿਸ ਕਰਕੇ ਮਾਲਵਾ ਖੇਤਰ ਵਿਚ ਟੈਕਸਟਾਇਲ, ਡੇਅਰੀ , ਫੂਡ ਪ੍ਰੋਸੈਸਿੰਗ ਸਬੰਧੀ ਹੁਨਰ ਵਿਕਾਸ ਕ੍ਯੇਂਦਰ ਬਣਨਗੇ।
ਮੀਟਿੰਗ ਦੌਰਾਨ ਮਾਲ ਮੰਤਰੀ ਸ. ਮਜੀਠੀਆ ਨੇ ਕਿਹਾ ਕਿ ਉਨ•ਾਂ ਦੇ ਵਿਧਾਨ ਸਭਾ ਹਲਕੇ ਵਿਚ 3 ਖਾਲੀ ਇਮਾਰਤਾਂ ਅਜਿਹੀਆਂ ਹਨ ਜਿਨ•ਾਂ ਦੀ ਵਰਤੋਂ ਹੁਨਰ ਵਿਕਾਸ ਕੇਂਦਰ ਸਥਾਪਿਤ ਕਰਨ ਲਈ ਕੀਤੀ ਜਾ ਸਕਦੀ ਹੈ। ਉਨ•ਾਂ ਇਹ ਵੀ ਸੁਝਾਅ ਦਿੱਤਾ ਕਿ ਸਾਰੇ ਚੁਣੇ ਹੋਏ ਪ੍ਰਤੀਨਿਧੀਆਂ ਕੋਲੋਂ ਉਨ•ਾਂ ਦੇ ਵਿਧਾਨ ਸ਼ਭਾ ਹਲਕਿਆਂ ਵਿਚ ਅਜਿਹੀਆਂ ਇਮਾਰਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਮੀਟਿੰਗ ਵਿਚ ਹੋਰਨਾ ਤੋਂ ਇਲਾਵਾ ਪੇਂਡੂ ਵਿਕਾਸ ਮੰਤਰੀ ਸਿਕੰਦਰ ਸਿੰਘ ਮਲੂਕਾ, ਉਚੇਰੀ ਸਿੱਖਿਆ ਮੰਤਰੀ ਸੁਰਜੀਤ ਸਿੰਘ ਰੱਖੜਾ, ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ, ਮੁੱਖ ਸਕੱਤਰ ਸਰਵੇਸ਼ ਕੌਸ਼ਲ ਅਤੇ ਹੋਰ ਉਚ ਅਧਿਕਾਰੀ ਸ਼ਾਮਲ ਸਨ।