ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ’ਚ ਵਾਧਾ ਜਲਦ-ਉ¤ਪ ਮੁੱਖ ਮੰਤਰੀ *ਪਹਿਲੀ ਨਵੰਬਰ ਤੋਂ ਸ਼ੁਰੂ ਹੋਵੇਗੀ ਨਵੀਂ ਸਿਹਤ ਯੋਜਨਾ *ਕਮਿਊਨਿਟੀ ਹੈਲਥ ਕੇਂਦਰ ਦਾ ਉਦਘਾਟਨ

0
1798

*ਹਲਕਾ ਲੁਧਿਆਣਾ ਪੂਰਬੀ ਦੀਆਂ ਗਲੀਆਂ ਪੱਕੀਆਂ ਕਰਨ ਲਈ 120 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
ਚੰਡੀਗੜ-ਲੁਧਿਆਣਾ, 8 ਸਤੰਬਰ (ਧਰਮਵੀਰ ਨਾਗਪਾਲ)-ਪੰਜਾਬ ਦੇ ਉ¤ਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਬੁਢਾਪਾ ਪੈਨਸ਼ਨ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਸਿਹਤ ਸਹੂਲਤਾਂ ਵਿੱਚ ਵਾਧਾ ਕਰਦਿਆਂ ਪਹਿਲੀ ਨਵੰਬਰ ਤੋਂ ਨਵੀਂ ਸਿਹਤ ਯੋਜਨਾ ਲਾਗੂ ਕੀਤੀ ਜਾ ਰਹੀ ਹੈ, ਜਿਸ ਤਹਿਤ ਲਾਭਪਾਤਰੀ ਨੂੰ ਇੱਕ ਸਮਾਰਟ ਕਾਰਡ ਜਾਰੀ ਕੀਤਾ ਜਾਵੇਗਾ, ਜਿਸ ਦੇ ਸਿਰ ’ਤੇ ਉਹ 30 ਹਜ਼ਾਰ ਰੁਪਏ ਤੱਕ ਦਾ ਇਲਾਜ਼ ਮੁਫਤ ਕਰਵਾ ਸਕੇਗਾ।
ਸ੍ਰ. ਬਾਦਲ ਨੇ ਜਿੱਥੇ ਹਲਕਾ ਲੁਧਿਆਣਾ ਪੂਰਬੀ ਵਿੱਚ 4.90 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈ¤ਲਥ ਸੈਂਟਰ ਦਾ ਉਦਘਾਟਨ ਕੀਤਾ, ਉਥੇ ਸ਼ਿਮਲਾਪੁਰੀ ਵਿਖੇ 4.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਹੈ¤ਲਥ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ। ਸ੍ਰ. ਬਾਦਲ ਨੇ ਕਿਹਾ ਕਿ ਅਰਬਨ ਹੈ¤ਲਥ ਮਿਸ਼ਨ ਤਹਿਤ ਸੂਬੇ ਭਰ ਵਿੱਚ 11 ਕਮਿਊਨਿਟੀ ਹੈ¤ਲਥ ਸੈਂਟਰ ਅਤੇ 60 ਅਰਬਨ ਪ੍ਰਾਇਮਰੀ ਹੈ¤ਲਥ ਸੈਂਟਰ ਉਸਾਰੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਇਸ ਤਹਿਤ ਲੁਧਿਆਣਾ ਵਿੱਚ 6, ਜਲੰਧਰ ਵਿੱਚ 3 ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ’ਚ 2 ਕਮਿਊਨਿਟੀ ਹੈ¤ਲਥ ਸੈਂਟਰ ਉਸਾਰੇ ਜਾਣੇ ਹਨ। ਇਨ•ਾਂ ਵਿੱਚੋਂ ਪਹਿਲਾਂ ਲੁਧਿਆਣਾ ਵਿੱਚ ਅੱਜ ਉਦਘਾਟਨ ਕਰਕੇ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਮੌੇਕੇ ਉ¤ਪ ਮੁੱਖ ਮੰਤਰੀ ਦੇ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ, ਲੁਧਿਆਣਾ ਪੂਰਬੀ ਹਲਕੇ ਦੇ ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ, ਪੰਜਾਬ ਹੈ¤ਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰ. ਬਰਜਿੰਦਰ ਸਿੰਘ ਬਰਾੜ, ਪ੍ਰਮੁੱਖ ਸਕੱਤਰ ਸਿਹਤ ਸ੍ਰੀਮਤੀ ਵਿੰਨੀ ਮਹਾਜਨ, ਨਿਰਦੇਸ਼ਕ ਸਿਹਤ ਵਿਭਾਗ ਸ੍ਰੀ ਭਾਗ ਮੱਲ, ਜ਼ਿਲ•ਾ ਭਾਜਪਾ ਪ੍ਰਧਾਨ ਸ੍ਰੀ ਪ੍ਰਵੀਨ ਬਾਂਸਲ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।
ਇਸ ਦੌਰਾਨ ਸੈਕਟਰ-32 ਏ ਵਿੱਚ ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕੀਤੇ ਗਏ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਲੁਧਿਆਣਾ ਪੂਰਬੀ ਹਲਕੇ ਦੀਆਂ ਸਾਰੀਆਂ ਗਲੀਆਂ ਪੱਕੀਆਂ ਕਰਨ ਲਈ 120 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ। ਸ੍ਰ. ਬਾਦਲ ਨੇ ਹੋਰ ਕਿਹਾ ਕਿ ਲੁਧਿਆਣਾ ਸ਼ਹਿਰ ਵਿੱਚੋਂ ਤਾਰਾਂ ਦਾ ਜੰਜਾਲ ਖ਼ਤਮ ਕਰਨ ਲਈ 1000 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਪ੍ਰਾਪਤ ਹੋ ਸਕੇ।