‘ਬੇਟੀ ਬਚਾਓ-ਬੇਟੀ ਪੜਾਓ’ ਸੰਬੰਧੀ ਸੈਮੀਨਾਰ ਦਾ ਆਯੋਜਨ

0
1784

-ਲਿੰਗ ਅਨੁਪਾਤ ਦਰੁਸਤ ਕਰਨ ਲਈ ਲਾਮਿਸਾਲ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਏ.ਐਨ.ਐਮਜ਼ ਅਤੇ ਆਸ਼ਾ ਵਰਕਰਾਂ ਦਾ    ਸਨਮਾਨ
-ਬੇਟੀ ਬਚਾਓ-ਬੇਟੀ ਪੜਾਓ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ-ਡਿਪਟੀ ਕਮਿਸ਼ਨਰ


ਲੁਧਿਆਣਾ, 27 ਮਾਰਚ (ਸੀ ਐਨ ਆਈ )-ਬੇਟੀ ਬਚਾਓ ਬੇਟੀ ਪੜਾਓ ਸਬੰਧੀ ਸੈਮੀਨਾਰ ਸਿਵਲ ਹਸਪਤਾਲ ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਡਿਪਟੀ ਕਮਿਸ਼ਨਰ ਲੁਧਿਆਣਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਇਹ ਸੈਮੀਨਾਰ ਸਿਵਲ ਸਰਜਨ ਲੁਧਿਆਣਾ ਡਾ. ਪਰਵਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਕੀਤਾ ਗਿਆ।
ਸਮਾਗਮ ਦੌਰਾਨ ਸ੍ਰੀ ਅਗਰਵਾਲ ਨੇ ਇਸ ਮੁਹਿੰਮ ਤਹਿਤ ਜਿਲਾ ਦੀਆਂ ਊਨਾ 10 ਏ.ਐਨ.ਐਮਜ਼ ਅਤੇ 10 ਆਸ਼ਾ ਵਰਕਰਾਂ ਨੂੰ ਸਨਮਾਨਿਤ ਕੀਤਾ, ਜਿਹਨਾਂ ਦੀ ਲਿੰਗ ਅਨੁਪਾਤ ਸੰਬੰਧੀ ਕਾਰਗੁਜ਼ਾਰੀ ਪ੍ਰਸੰਸ਼ਾਯੋਗ ਸੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਗਰਵਾਲ ਨੇ ਬੇਟੀ ਬਚਾਓ-ਬੇਟੀ ਪੜਾਓ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ, ਕਿਉਂਕਿ ਇਹ ਸਮੇਂ ਦੀ ਇੱਕ ਮੁੱਖ ਲੋੜ ਹੈ ਕਿ ਲੜਕੀਆਂ ਹਰ ਪੱਖੋਂ ਤਰੱਕੀ ਕਰ ਰਹੀਆਂ ਹਨ।
ਦੱਸਣਯੋਗ ਹੈ ਕਿ ਆਂਗਨਵਾੜੀ ਵਿਭਾਗ ਵੱਲੋਂ ਵੀ ਇਹ ਪ੍ਰੋਗਰਾਮ ਵੱਡੇ ਪੱਧਰ ‘ਤੇ ਚਲਾਇਆ ਜਾ ਰਿਹਾ ਹੈ ਤਾਂ ਕਿ ਜੋ ਲੜਕੀਆਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਵੱਖ-ਵੱਖ ਤਰਾਂ ਦੀਆਂ ਲੋਕ ਭਲਾਈ ਸਕੀਮਾਂ ਸਰਕਾਰ ਵੱਲੋਂ ਜੋ ਚਲਾਈਆਂ ਗਈਆਂ ਹਨ, ਉਸ ਬਾਰੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਐਸ.ਪੀ. ਸਿੰਘ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡਾ. ਗੁਲਾਟੀ ਨੇ ਕਾਨੂੰਨੀ ਨੁਕਤਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੀਟਿੰਗ ਵਿੱਚ ਜਿਲਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਰੁਪਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਉਹਨਾਂ ਨੇ ਵੀ ਆਪਣੀ ਵਿਭਾਗ ਦੀ ਸ਼ਮੂਲੀਅਤ ਬਾਰੇ ਗੱਲਬਾਤ ਕੀਤੀ। ਡਾ. ਮਨਜੀਤ ਸਿੰਘ ਸਹਾਇਕ ਸਿਵਲ ਸਰਜਨ ਲੁਧਿਆਣਾ ਨੇ ਇਕੱਤਰ ਲੋਕਾਂ ਦਾ ਧੰਨਵਾਦ ਕੀਤਾ।