ਮਾਈ ਭਾਗੋ ਵਿਦਿਆ ਸਕੀਮ ਤਹਿਤ ਕੈਬਨਿਟ ਮੰਤਰੀ ਰੱਖੜਾ ਨੇ 552 ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਮੁਹੱਈਆ ਕਰਵਾਏ

0
1336

 

ਪਟਿਆਲਾ, 9 ਅਕਤੂਬਰ: (ਧਰਮਵੀਰ ਨਾਗਪਾਲ) ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ’ਚ ਪੜ•ਦੀਆਂ ਗਿਆਰਵੀਂ ਤੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਵਿਦਿਆ ਸਕੀਮ ਤਹਿਤ ਮੁਫ਼ਤ ਸਾਈਕਲ ਮੁਹੱਈਆ ਕਰਵਾਉਣ ਦੀ ਮੁਹਿੰਮ ਲੋੜਵੰਦ ਲੜਕੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਸਰਕਾਰੀ ਕੰਨਿਆ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ 552 ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਮੁਹੱਈਆ ਕਰਵਾਉਣ ਸਮੇਂ ਕੀਤਾ। ਸ. ਰੱਖੜਾ ਨੇ ਕਿਹਾ ਕਿ ਸਰਕਾਰ ਵੱਲੋਂ ਰਾਜ ਵਿੱਚ ਉਚੇਰੀ ਸਿੱਖਿਆ ਦੀ ਦਰ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਇਸ ਸਕੀਮ ਦਾ ਲਾਭ ਵਿਸ਼ੇਸ਼ ਤੌਰ ’ਤੇ ਉਨ•ਾਂ ਲੜਕੀਆਂ ਨੂੰ ਮਿਲ ਰਿਹਾ ਹੈ ਜਿਹੜੀਆਂ ਦੂਰੋਂ ਪੜ•ਾਈ ਲਈ ਆਉਂਦੀਆਂ ਹਨ ਅਤੇ ਉਨ•ਾਂ ਦੇ ਮਾਪੇ ਘਰੇਲੂ ਮਜਬੂਰੀ ਕਾਰਨ ਦਸਵੀਂ ਤੋਂ ਬਾਅਦ ਪੜ•ਨੋਂ ਹਟਾ ਲੈਂਦੇ ਸਨ।
ਸ. ਰੱਖੜਾ ਨੇ ਕਿਹਾ ਕਿ ਪਟਿਆਲਾ ਜ਼ਿਲ•ੇ ਵਿੱਚ ਸਰਕਾਰ ਵੱਲੋਂ 11 ਹਜ਼ਾਰ 31 ਸਾਈਕਲ ਮੁਹੱਈਆ ਕਰਵਾਏ ਗਏ ਹਨ ਅਤੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥਣਾਂ ਦੀ ਲੋੜ ਮੁਤਾਬਕ ਇਹ ਸਾਈਕਲ ਦਿੱਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਸਿੱਖਿਆ ਇੱਕ ਅਜਿਹਾ ਕੀਮਤੀ ਗਹਿਣਾ ਹੈ ਜੋ ਕਿਸੇ ਦੀ ਵੀ ਜ਼ਿੰਦਗੀ ਨੂੰ ਖੁਸ਼ਹਾਲੀ ਤੇ ਤਰੱਕੀ ਵਿੱਚ ਬਦਲਣ ਦੀ ਸਮਰੱਥਾ ਰੱਖਦਾ ਹੈ। ਉਨ•ਾਂ ਕਿਹਾ ਕਿ ਪੜ•ਾਈ ਲਈ ਕੀਤੀ ਜਾਣ ਵਾਲੀ ਮਿਹਨਤ ਕਦੇ ਅਜਾਈਂ ਨਹੀਂ ਜਾਂਦੀ ਅਤੇ ਬੱਚਿਆਂ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣਾ ਸਮਾਂ ਪੜ•ਾਈ ’ਤੇ ਬਤੀਤ ਕਰਨਾ ਚਾਹੀਦਾ ਹੈ ਤਾਂ ਜੋ ਨਤੀਜੇ ਚੰਗੇ ਆ ਸਕਣ ਅਤੇ ਉਨ•ਾਂ ਦਾ ਭਵਿੱਖ ਰੌਸ਼ਨ ਹੋ ਸਕੇ। ਸਮਾਗਮ ਦੌਰਾਨ ਪੰਜਾਬ ਮੁਲਾਜ਼ਮ ਭਲਾਈ ਬੋਰਡ ਦੇ ਚੇਅਰਮੈਨ ਸ. ਸੁਰਿੰਦਰ ਸਿੰਘ ਪਹਿਲਵਾਨ, ਚੇਅਰਮੈਨ ਜ਼ਿਲ•ਾ ਪਰਿਸ਼ਦ ਸ. ਜਸਪਾਲ ਸਿੰਘ ਕਲਿਆਣ, ਕੌਂਸਲਰ ਸ਼੍ਰੀ ਸੁਖਵੀਰ ਸਿੰਘ ਅਬਲੋਵਾਲ, ਜ਼ਿਲ•ਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀਮਤੀ ਹਰਿੰਦਰ ਕੌਰ, ਉਪ ਜ਼ਿਲ•ਾ ਸਿੱਖਿਆ ਅਫਸਰ ਸ਼੍ਰੀ ਸੰਜੀਵ ਸ਼ਰਮਾ, ਪ੍ਰਿੰਸੀਪਲ ਸ਼੍ਰੀ ਬਲਬੀਰ ਸਿੰਘ ਜੌੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥਣਾਂ ਤੇ ਅਧਿਆਪਕ ਵੀ ਹਾਜ਼ਰ ਸਨ।