-ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਲਿਆ ਕਾਰਜਾਂ ਦਾ ਜਾਇਜ਼ਾ
-ਜਗਰਾਂਉ ਰੇਲਵੇ ਪੁੱਲ ਦਾ ਕੰਮ ਵੀ ਜਲਦ ਮੁਕੰਮਲ ਕਰਨ ਦਾ ਭਰੋਸਾ
ਲੁਧਿਆਣਾ, 30 ਮਾਰਚ (ਸੀ ਐਨ ਆਈ )-ਸੂਬੇ ਦੇ ਸਭ ਤੋਂ ਜਿਆਦਾ ਰੁਝੇਵੇਂ ਵਾਲੇ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਆਉਣ ਵਾਲੇ ਯਾਤਰੀਆਂ ਨੂੰ ਹੁਣ ‘ਐਲੀਵੇਟਰ’ ਪੌੜੀਆਂ ਦੀ ਸਹੂਲਤ ਵੀ ਮਿਲੇਗੀ। ਇਹ ਸਹੂਲਤ ਸੰਬੰਧੀ ਬੁਨਿਆਦੀ ਢਾਂਚਾ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ, ਜਿਨ੍ਹਾਂ ਦਾ ਅੱਜ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਜਾਇਜ਼ਾ ਲਿਆ। ਇਹ ਸਹੂਲਤ ਇੱਕ ਦੋ ਦਿਨਾਂ ਵਿੱਚ ਆਮ ਲੋਕਾਂ ਦੀ ਸਹੂਲਤ ਲਈ ਸ਼ੁਰੂ ਕਰ ਦਿੱਤੀ ਜਾਵੇਗੀ।
ਇਸ ਕਾਰਜ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਰੇਲਵੇ ਸਟੇਸ਼ਨ ਪੁੱਜੇ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਲੁਧਿਆਣਾ ਦਾ ਰੇਲਵੇ ਸਟੇਸ਼ਨ ਪੰਜਾਬ ਦਾ ਸਭ ਤੋਂ ਅਹਿਮ ਰੇਲਵੇ ਸਟੇਸ਼ਨ ਹੈ ਅਤੇ ਇਥੇ ਰੋਜ਼ਾਨਾ ਹਜ਼ਾਰਾਂ ਯਾਤਰੀ ਆਉਣ ਜਾਣ ਕਰਦੇ ਹਨ। ਇਹ ਸਟੇਸ਼ਨ ਦੀ ਮਾੜੀ ਢਾਂਚਾਗਤ ਹਾਲਤ ਸੰਬੰਧੀ ਪੰਜਾਬ ਸਰਕਾਰ ਅਤੇ ਊਨਾ (ਬਿੱਟੂ) ਨੇ ਕੇਂਦਰ ਸਰਕਾਰ ਤੱਕ ਕਈ ਵਾਰ ਪਹੁੰਚ ਕੀਤੀ ਸੀ। ਇਸ ਸਟੇਸ਼ਨ ਦੀ ਕਾਇਆ ਕਲਪ ਕਰਨ ਸੰੰਬੰਧੀ ਸ਼ੁਰੂ ਕੀਤੀ ਗਈ ਕਵਾਇਦ ਤਹਿਤ ਜਿੱਥੇ ਇਥੇ ਦੋ ਲਿਫ਼ਟਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਉਥੇ ਇੱਕ ਲਿਫ਼ਟ ਹੋਰ ਚਾਲੂ ਕਰਨ ਦੀ ਤਿਆਰੀ ਹੈ।
ਊਨਾ ਕਿਹਾ ਕਿ ਲਿਫ਼ਟਾਂ ਦੇ ਨਾਲ-ਨਾਲ ਇਥੇ ਆਉਣ ਵਾਲੇ ਯਾਤਰੀਆਂ ਨੂੰ ਐਲੀਵੇਟਰ ਪੋੜੀਆਂ ਦੀ ਵੀ ਵੱਡੀ ਲੋੜ ਦਰਪੇਸ਼ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਹੂਲਤ ਨੂੰ ਤਿਆਰ ਕਰਵਾਇਆ ਗਿਆ ਹੈ, ਜੋ ਕਿ ਇੱਕ ਦੋ ਦਿਨਾਂ ਵਿੱਚ ਯਾਤਰੀਆਂ ਦੀ ਸਹੂਲਤ ਲਈ ਸ਼ੁਰੂ ਕਰ ਦਿੱਤੀ ਜਾਵੇਗੀ। ਇਹ ਸਹੂਲਤ ਸ਼ੁਰੂ ਹੋਣ ਨਾਲ ਇਥੇ ਆਉਣ ਵਾਲੇ ਹਜ਼ਾਰਾਂ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ। ਸ੍ਰ. ਬਿੱਟੂ ਨੇ ਹੋਰ ਕਿਹਾ ਕਿ ਜਗਰਾਂਉ ਰੇਲਵੇ ਪੁੱਲ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਕਿ ਜੰਗੀ ਪੱਧਰ ‘ਤੇ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇਗਾ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਰੇਲਵੇ ਵਿਭਾਗ ਨਾਲ ਮਿਲਕੇ ਸੂਬੇ ਦੇ ਸਾਰੇ ਰੇਲਵੇ ਸਟੇਸ਼ਨਾਂ ਦੀ ਕਾਇਆ ਕਲਪ ਕਰਾਉਣ ਲਈ ਵਚਨਬੱਧ ਹੈ। ਇਸ ਮੌਕੇ ਊਨਾ ਨਾਲ ਨਿੱਜੀ ਸਹਾਇਕ ਸ੍ਰ. ਹਰਜਿੰਦਰ ਸਿੰਘ ਢੀਂਡਸਾ ਅਤੇ ਹੋਰ ਵੀ ਹਾਜ਼ਰ ਸਨ।