ਸਕੂਲੀ ਬੱਚਿਆਂ ਨੂੰ ਸੁਰੱਖਿਅਤ ਬੱਸ ਸੇਵਾ ਪ੍ਰਦਾਨ ਨਾ ਕਰਨ ਤੇ ਸਕੂਲ ਪ੍ਰਬੰਧਕਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ : ਐਸ.ਡੀ.ਐਮ

0
1465

ਐਸ.ਏੇ.ਐਸ.ਨਗਰ: 15 ਜੁਲਾਈ (ਧਰਮਵੀਰ ਨਾਗਪਾਲ) ਸਕੂਲੀ ਬੱਚਿਆਂ ਨੂੰ ਸੁਰੱਖਿਅਤ ਬੱਸ ਸੇਵਾ ਪ੍ਰਦਾਨ ਨਾ ਕਰਨ ਤੇ ਸਕੂਲੀ ਪ੍ਰਬੰਧਕਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ । ਸਕੂਲ ਪ੍ਰਬੰਧਕ ਬੱਚਿਆਂ ਨੂੰ ਸੁਰੱਖਿਅਤ ਬੱਸ ਸੇਵਾ ਪ੍ਰਦਾਨ ਕਰਨ ਅਤੇ ਸੇਫ ਸਕੂਲ ਵਾਹਨ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਹੁਕਮਾਂ ਦੀ ਇੰਨਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਇਹ ਹਦਾਇਤਾਂ  ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ, ਟਰਾਂਸਪੋਰਟ  ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਅਚਨਚੇਤੀ ਚੈਕਿੰਗ ਦੌਰਾਨ ਸਕੂਲੀ ਪ੍ਰਬੰਧਕਾਂ ਨੂੰ ਦਿੱਤੀਆਂ। ਚੈਕਿੰਗ ਮੌਕੇ ਜ਼ਿਲ•ਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰ: ਮੇਵਾ ਸਿੰਘ ਸਿੱਧੂ ਅਤੇ ਡੀ.ਐਸ.ਪੀ (ਟਰੈਫਿਕ) ਸ੍ਰੀ ਰਾਮ ਚੰਦਰ ਅਤੇ ਟਰੈਫਿਕ ਪੁਲਿਸ ਦੇ ਹੋਰ ਅਧਿਕਾਰੀ ਵੀ ਨਾਲ ਸਨ।  ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਨੇ ਦੱਸਿਆ ਕਿ ਪੀ.ਸੀ.ਏ ਸਟੇਡੀਅਮ ਨੇੜੇ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ 31 ਬੱਸਾਂ ਦੇ ਚਲਾਨ ਕੀਤੇ ਗਏ। ਕਿਉਂਕਿ ਉਨ•ਾਂ ਬੱਸਾਂ ਦੇ ਕਾਗਜਾਤਾਂ ਵਿੱਚ ਖਾਮੀਆਂ ਸਨ ਅਤੇ ਕੁੱਝ ਬੱਸਾਂ ਦੇ ਡਰਾਈਵਰਾਂ ਕੋਲ ਲਾਇਸੈਂਸ ਵੀ ਨਹੀਂ ਸਨ। ਉਨ•ਾਂ ਦੱਸਿਆ ਕਿ ਟਰੈਫਿਕ ਨਿਯਮਾਂ ਅਤੇ ਸੇਫ ਸਕੂਲ ਵਾਹਨ ਸਬੰਧੀ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਉਲਘੰਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ•ਾਂ ਦੱਸਿਆ ਕਿ ਸਕੂਲ ਪ੍ਰਬੰਧਕਾਂ ਨੂੰ ਬੱਸਾਂ ਵਿਚਲੀਆਂ ਖਾਮੀਆਂ ਨੂੰ ਦੂਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਉਨ•ਾਂ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਸਕੀਮ ਅਧੀਨ ਬੱਸਾਂ ਦੀ ਜਾਂਚ ਪੜਤਾਲ ਕੀਤੀ ਗਈ ਅਤੇ ਸਕੂਲ ਪ੍ਰਬੰਧਕਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਬੱਚਿਆਂ ਨੂੰ ਉਪਲਬੱਧ ਕਰਵਾਈ ਜਾ ਰਹੀ ਬੱਸ ਸੇਵਾ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ। ਉਨ•ਾਂ ਦੱਸਿਆ ਕਿ ਸੇਫ ਸਕੂਲ ਵਾਹਨ ਸਕੀਮ ਤਹਿਤ ਹਰੇਕ ਸਕੂਲੀ ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਸਕੂਲ ਬੱਸ ਦੇ ਅੱਗੇ ਅਤੇ ਪਿੱਛੇ ਸਕੂਲ ਬੱਸ ਲਿਖਿੱਆ ਹੋਣਾ ਜਰੂਰੀ ਹੈ ਜੇਕਰ ਬੱਸ ਕਿਰਾਏ ਤੇ ਹੋਵੇ ਤਾਂ ਉਸ ਤੇ ਆਨ ਸਕੂਲ ਡਿਊਟੀ ਲਿੱਖਿਆ ਹੋਣਾ ਚਾਹੀਦਾ ਹੈ ਅਤੇ ਬੱਸ ਵਿੱਚ ਫਾਸਟਏਡ ਬਾਕਸ ਅਤੇ ਬੱਸ ਤੇ ਸਕੂਲ ਦਾ ਨਾਂ ਅਤੇ ਟੈਲੀਫੋਨ ਨੰਬਰ ਲਿਖਿਆ ਹੋਣਾ ਜਰੂਰੀ ਹੈ। ਬੱਸ ਡਰਾਈਵਰ ਨੂੰ ਘੱਟੋ ਘੱਟ 5 ਸਾਲ ਦਾ ਤਜਰਬਾ ਅਤੇ ਉਸ ਕੋਲ ਹੈਵੀ ਲਾਇਸੈਂਸ ਹੋਣਾ ਚਾਹੀਦਾ ਹੈ । ਬੱਸ ਦੇ ਕੰਡੈਕਟਰ ਅਤੇ ਡਰਾਈਵਰ ਨੂੰ ਵਰਦੀ ਪਹਿਨਣਾ ਜਰੂਰੀ ਹੈ ਅਤੇ ਸਮੇਂ-ਸਮੇਂ ਤੇ ਡਰਾਈਵਰ ਦਾ ਮੈਡੀਕਲ ਚੈਕਅੱਪ ਕਰਾਉਣਾ ਜਰੂਰੀ ਹੈ ਜੇਕਰ ਬੱਸ ਕੇਵਲ ਲੜਕੀਆਂ ਲਈ ਵਰਤੀ ਜਾਂਦੀ ਹੈ ਤਾਂ ਉਸ ਨਾਲ ਲੇਡੀ ਅਟੇੈਂਡੈਂਟ  ਹੋਣੀ ਜਰੂਰੀ ਹੈ।