ਸੁਖਬੀਰ ਬਾਦਲ ਵਲੋਂ ਮੋਗਾ ’ਚ ਪੀੜਤ ਪਰਿਵਾਰ ਨਾਲ ਮੁਲਾਕਾਤ ਦੋਸ਼ੀਆਂ ਨੂੰ ਮਿਸਾਲੀਆ ਸ਼ਜਾਵਾਂ ਦਿਵਾਉਣ ਦਾ ਭਰੋਸਾ

0
1611

ਸੁਖਬੀਰ ਬਾਦਲ ਵਲੋਂ ਮੋਗਾ ’ਚ ਪੀੜਤ ਪਰਿਵਾਰ ਨਾਲ ਮੁਲਾਕਾਤ

ਕਿਹਾ ਔਰਤਾਂ ਦੀ ਸੁਰੱਖਿਆ ਨੂੰ ਮੁੱਖ ਤਰਜੀਹ ਦਿਆਂਗੇ

ਮੋਗਾ 5 ਮਈ (ਧਰਮਵੀਰ ਨਾਗਪਾਲ)  ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਅੱਜ ਮੋਗਾ ਵਿਖੇ ਮ੍ਰਿਤਕ ਬੱਚੀ ਅਰਸ਼ਦੀਪ ਕੌਰ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਪਿਛਲੇ ਦਿਨੀ ਬੱਸ ਵਿੱਚ ਵਾਪਰੀ ਬਹੁਤ ਦੁਖਦਾਈ ਘਟਨਾ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਸ ਘਟਨਾ ਨਾਲ ਉਨ•ਾਂ ਨੂੰ ਨਿੱਜੀ ਤੌਰ ’ਤੇ ਦੁੱਖ ਲੱਗਾ ਅਤੇ ਵੱਡੀ ਠੇਸ ਪਹੁੰਚੀ ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸ੍ਰ. ਬਾਦਲ ਨੇ ਭਰੋਸਾ ਦੁਆਇਆ ਕਿ ਦੋਸ਼ੀਆਂ ਨੂੰ ਮਿਸਾਲੀ ਸਜਾਵਾਂ ਦਿਵਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹਰ ਹੀਲੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਔਰਤਾਂ ਦੀ ਸੁਰੱਖਿਆ ਅਤੇ ਉਨਾਂ ਦਾ ਮਾਣ-ਇੱਜ਼ਤ ਬਰਕਰਾਰ ਰੱਖਣ ਲਈ ਇਕ ਕਮੇਟੀ ਦਾ ਗਠਨ ਕਰ ਦਿੱਤਾ ਹੈ ਜੋ ਕਿ ਇਸ ਸਬੰਧੀ ਢੁਕਵੀਂ ਸੁਝਾਅ ਦੇਵੇਗੀ। ਉਨ•ਾਂ ਇਹ ਵੀ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਨੂੰ ਮਾਮਲੇ ਦੀ ਹਰ ਕਾਰਵਾਈ ਨੂੰ ਪੂਰੀ ਮੁਸਤੈਦੀ ਨਾਲ  ਅਮਲ ’ਚ ਲਿਆਉਣ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਮੌਕੇ ਉਨਾਂ ਨਾਲ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ, ਡਿਪਟੀ ਕਮਿਸ਼ਨਰ ਪਰਮਿੰਦਰ ਸਿੰਘ ਗਿੱਲ ਤੋਂ ਇਲਾਵਾ ਜ਼ਿਲ•ੇ ਦੇ ਉਚ ਪ੍ਰਸਾਸ਼ਨਿਕ ਅਧਿਕਾਰੀ ਵੀ ਮੌਜੂਦ ਸਨ।