ਜ਼ਿਲ੍ਹਾ ਪ੍ਰਸਾਸ਼ਨ ਨੇ ਲੋਕਾਂ/ਸੰਸਥਾਵਾਂ ਤੋਂ ਨੁਕਸਾਨ ਸੰਬੰਧੀ ਕਲੇਮ ਮੰਗੇ

0
1440

ਲੁਧਿਆਣਾ 28 ਅਗਸਤ (ਸੀ ਐਨ ਆਈ)ਡੇਰਾ ਸੱਚਾ ਸੌਦਾ ਦੇ ਸੰਚਾਲਕ ਗੁਰਮੀਤ ਰਾਮ ਰਹੀਮ ਸਿੰਘ ਵਿਰੁਧ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਉਪਰੰਤ ਪੈਦਾ ਹੋਈ ਸਥਿਤੀ ਦੌਰਾਨ ਜ਼ਿਲ•ਾ ਲੁਧਿਆਣਾ ਵਿੱਚ ਜੇਕਰ ਕਿਸੇ ਵਿਅਕਤੀ ਜਾਂ ਸੰਸਥਾ ਦਾ ਕੋਈ ਵੀ ਨੁਕਸਾਨ ਹੋਇਆ ਹੈ, ਉਸ ਬਾਰੇ ਬਣਦੇ ਕਲੇਮ ਮੰਗੇ ਗਏ ਹਨ। ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਸੰਬੰਧਤ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਕਿਹਾ ਹੈ ਕਿ ਉਹ ਨੁਕਸਾਨ ਸੰਬੰਧੀ ਡਿਟੇਲ ਦਿੰਦੇ ਹੋਏ ਕਲੇਮ ਅਗਲੇ 7 ਦਿਨਾਂ ਦੇ ਵਿੱਚ-ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਸਥਿਤ ਫੁੱਟਕਲ ਸ਼ਾਖ਼ਾ (ਕਮਰਾ ਨੰਬਰ-8), ਜ਼ਿਲ•ਾ ਪ੍ਰਬੰਧਕੀ ਕੰਪਲੈਕਸ, ਲੁਧਿਆਣਾ ਵਿਖੇ ਜਮ•ਾਂ ਕਰਵਾ ਸਕਦੇ ਹਨ। ਸ੍ਰੀ ਅਗਰਵਾਲ ਨੇ ਕਿਹਾ ਕਿ ਇਸ ਸੰਬੰਧੀ ਸਾਰੇ ਉੱਪ ਮੰਡਲ ਮੈਜਿਸਟ੍ਰੇਟਾਂ ਨੂੰ ਆਪਣੇ-ਆਪਣੇ ਖੇਤਰ ਵਿੱਚ ਮੁਨਾਦੀ ਕਰਾਉਣ ਦੇ ਵੀ ਆਦੇਸ਼ ਦਿੱਤੇ ਗਏ ਹਨ।