ਜ਼ਿਲ•ੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ’ਤੇ ਪਾਬੰਦੀ

0
1457

 

ਪਟਿਆਲਾ 31 ਮਾਰਚ: (ਧਰਮਵੀਰ ਨਾਗਪਾਲ) ਜ਼ਿਲ•ਾ ਮੈਜਿਸਟਰੇਟ ਪਟਿਆਲਾ ਸ਼੍ਰੀ ਵਰੁਣ ਰੂਜਮ ਨੇ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ 1974 ) ਦੀ ਧਾਰਾ 144 ਅਧੀਨ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ•ੇ ਵਿੱਚ ਸ਼ਾਮ 7:00 ਵਜੇ ਤੋਂ ਅਗਲੀ ਸਵੇਰ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਉਨ•ਾਂ ਕਣਕ ਦੀ ਕਟਾਈ ਕਰਨ ਵਾਲੇ ਕੰਬਾਇਨ ਮਾਲਕਾਂ ਨੂੰ ਵੀ ਇਹ ਹਦਾਇਤ ਕੀਤੀ ਹੈ ਕਿ ਉਹ ਹਾਰਵੈਸਟਰ ਕੰਬਾਈਨਾਂ ਦੀ ਖੇਤੀਬਾੜੀ ਵਿਭਾਗ ਰਾਹੀਂ ਓਪਰੇਸ਼ਨ ਬਾਰੇ ਜਾਂਚ ਕਰਵਾਉਣ੍ਯ। ਜ਼ਿਲ•ਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਇਹ ਹੁਕਮ 25 ਮਈ 2015 ਤੱਕ ਲਾਗੂ ਰਹਿਣਗੇ।
ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ ਅਤੇ ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ, ਜਿਹੜੀ ਕਿ ਚੰਗੀ ਤਰ•ਾਂ ਪੱਕੀ ਨਹੀਂ ਹੁੰਦੀ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ । ਹਰੀ ਕੱਟੀ ਹੋਈ ਕਣਕ ਸੁੱਕਣ ’ਤੇ ਕਾਲੀ ਪੈ ਜਾਂਦੀ ਹੈ ਅਤੇ ਸਵੇਰੇ ਜਲਦੀ ਕੰਬਾਇਨਾਂ ਨਾਲ ਕਟਾਈ ਕਰਨ ਕਾਰਨ ਕਣਕ ਵਿੱਚ ਨਮੀਂ ਦੀ ਮਾਤਰਾ ਬਹੁਤ ਜਿਆਦਾ ਹੋ ਜਾਂਦੀ ਹੈ ਜੋ ਕਿ ਪ੍ਰਵਾਨਿਤ ਨਮੀਂ ਦੀ ਮਾਤਰਾ ਤੋਂ ਵਧੇਰੇ ਹੁੰਦੀ ਹੈ ਅਤੇ ਜਦੋਂ ਇਹ ਸਿੱਲ•ੀ ਕਣਕ ਮੰਡੀਆਂ ਵਿੱਚ ਵਿਕਣ ਲਈ ਲਿਆਂਦੀ ਜਾਂਦੀ ਹੈ ਤਾਂ ਨਮੀਂ ਪ੍ਰਵਾਨਿਤ ਹੱਦ  ਨਾਲੋਂ ਜਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋ ਇਨਕਾਰ ਕਰ ਦਿੰਦੀਆਂ ਹਨ । ਸਿੱਟੇ ਵਜੋ ਮੰਡੀਆਂ ਵਿੱਚ ਅਣਵਿਕੀ ਕਣਕ ਦੇ ਅੰਬਾਰ ਲੱਗ ਜਾਂਦੇ ਹਨ । ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਕਣਕ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ। ਕਣਕ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ।