ਅਨੁਸੂਚਿਤ ਜਾਤੀ ਅਤੇ ਬੇਘਰੇ ਪਰਿਵਾਰਾਂ ਨੂੰ ਨਵੇਂ ਸਾਲ ਦਾ ਤੋਹਫ਼ਾ, ਪੰਜਾਬ ਸਰਕਾਰ ਵੱਲੋਂ ਮਕਾਨ ਬਣਾਉਣ ਲਈ ਪਲਾਟ ਦੇਣ ਦਾ ਫੈਸਲਾ 31 ਜਨਵਰੀ ਤੱਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰਾਂ ਵਿੱਚ ਦਿੱਤੀ ਜਾ ਸਕਦੀ ਹੈ ਅਰਜੀ-ਵਧੀਕ ਡਿਪਟੀ ਕਮਿਸ਼ਨਰ (ਵ),

0
1337

ਲੁਧਿਆਣਾ, 26 ਦਸੰਬਰ (ਸੀ ਐਨ ਆਈ )-ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਅਤੇ ਬੇਘਰੇ ਪਰਿਵਾਰਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮਕਾਨ ਬਣਾਉਣ ਲਈ ਪਲਾਟ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਇਸ ਯੋਜਨਾ ਦਾ ਸਹੀ ਲਾਭਪਾਤਰੀਆਂ ਨੂੰ ਸਮੇਂ ਸਿਰ ਲਾਭ ਦਿਵਾਉਣ ਲਈ ਸਮਾਂ ਬੱਧ ਪ੍ਰੋਗਰਾਮ ਵੀ ਜਾਰੀ ਕੀਤਾ ਗਿਆ ਹੈ। ਇਸ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪ੍ਰੈੱਲ 2018 ਮਹੀਨੇ ਵਿੱਚ ਅਨੁਸੂਚਿਤ ਜਾਤੀ ਅਤੇ ਗਰੀਬ ਬੇਘਰੇ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਦਿੱਤੇ ਜਾਣਗੇ।
ਸ੍ਰੀਮਤੀ ਮਲਿਕ ਨੇ ਕਿਹਾ ਕਿ ਇਸ ਯੋਜਨਾ ਤਹਿਤ ਯੋਗ ਲਾਭਪਾਤਰੀ 31 ਜਨਵਰੀ, 2018 ਤੱਕ ਆਪਣੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਅਰਜੀਆਂ ਦੇ ਸਕਣਗੇ। ਉੱਪ ਮੰਡਲ ਮੈਜਿਸਟ੍ਰੇਟ ਦੀ ਅਗਵਾਈ ਵਾਲੀਆਂ ਸਬ ਡਵੀਜ਼ਨ ਪੱਧਰ ਦੀਆਂ ਕਮੇਟੀਆਂ ਵੱਲੋਂ ਇਨਾ ਅਰਜੀਆਂ ਦੀ ਪੜਤਾਲ ਅਤੇ ਸਿਫ਼ਾਰਸ਼ਾਂ ਦਾ ਕੰਮ 28 ਫਰਵਰੀ ਤੱਕ ਮੁਕੰਮਲ ਕੀਤਾ ਜਾਵੇਗਾ। ਸਹੀ ਪਾਈਆਂ ਜਾਣ ਵਾਲੀਆਂ ਅਰਜੀਆਂ ਸੰਬੰਧੀ 25 ਮਾਰਚ, 2018 ਤੱਕ ਗਰਾਮ ਪੰਚਾਇਤਾਂ ਵੱਲੋਂ ਮਤੇ ਪਾਏ ਜਾਣਗੇ। ਜਿਸ ਉਪਰੰਤ 15 ਅਪ੍ਰੈੱਲ 2018 ਤੱਕ ਇਹ ਮਤੇ ਵਧੀਕ ਡਿਪਟੀ ਕਮਿਸ਼ਨਰ (ਵ) ਨੂੰ ਮਨਜੂਰੀ ਲਈ ਭੇਜੇ ਜਾਣਗੇ। ਇਸ ਉਪਰੰਤ 30 ਅਪ੍ਰੈੱਲ ਤੱਕ ਯੋਗ ਲਾਭਪਾਤਰੀਆਂ ਨੂੰ ਅਲਾਟਮੈਂਟ ਪੱਤਰ ਅਤੇ ਸਨਦਾਂ ਜਾਰੀ ਕਰ ਦਿੱਤੀਆਂ ਜਾਣਗੀਆਂ।
ਸ੍ਰੀਮਤੀ ਮਲਿਕ ਨੇ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੀ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ। ਊਨਾ ਸਮੂਹ ਉੱਪ ਮੰਡਲ ਮੈਜਿਸਟ੍ਰੇਟਾਂ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਸਰਕਾਰ ਦੀ ਇਸ ਯੋਜਨਾ ਨੂੰ ਅਮਲੀ ਰੂਪ ਵਿੱਚ ਸਮਾਂ ਬੱਧ ਤਰੀਕੇ ਨਾਲ ਨੇਪਰੇ ਚਾੜਨ।