ਆਈ. ਟੀ. ਆਈ. ਪਾਸ ਬੇਰੁਜ਼ਗਾਰਾਂ ਲਈ ‘ਰੋਜ਼ਗਾਰ ਮੇਲਾ’ 29 ਨੂੰ ਵੱਡੀਆਂ ਛੋਟੀਆਂ ਕਈ ਕੰਪਨੀਆਂ ਇੰਟਰਵਿਊ ਲਈ ਪਹੁੰਚਣਗੀਆਂ ਘਰ-ਘਰ ਨੌਕਰੀ ਦੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ-ਡਿਪਟੀ ਕਮਿਸ਼ਨਰ,

0
1372

ਲੁਧਿਆਣਾ, 28 ਨਵੰਬਰ (ਸੀ ਐਨ ਆਈ )-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਤੇ ਕੈਬਨਿਟ ਮੀਟਿੰਗ ਦੌਰਾਨ ਲਏ ਗਏ ਫੈਸਲੇ ਅਨੁਸਾਰ ਹਰੇਕ ਘਰ ਵਿੱਚ ਨੌਕਰੀ ਦੇਣ ਨੂੰ ਅਮਲੀ ਜਾਮਾ ਪਹਿਨਾਉਣ ਦੀ ਸ਼ੁਰੂਆਤ ਕੀਤੀ ਹੋਈ ਹੈ। ਇਸ ਮੁਹਿੰਮ ਤਹਿਤ ਸੀਸੂ (ਚੈਂਬਰ ਆਫ਼ ਇੰਡਸਟਰੀਜ਼ ਐਂਡ ਕਮਰਸ਼ੀਅਲ ਅੰਡਰਟੇਕਿੰਗ) ਭਵਨ, ਈ-648-ਏ, ਨੇੜੇ ਬੀ. ਐੱਸ. ਐੱਨ. ਐੱਲ. ਐਕਸਚੇਂਜ, ਫੇਜ਼-5, ਫੋਕਲ ਪੁਆਇੰਟ, ਲੁਧਿਆਣਾ ਵਿਖੇ ਮਿਤੀ 29 ਨਵੰਬਰ ਦਿਨ ਬੁੱਧਵਾਰ ਨੂੰ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।
ਇਸ ਸੰਬੰਧੀ ਰੱਖੀ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲਾ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਲੱਗੇਗਾ। ਜਿਸ ਵਿੱਚ ਕਈ ਵੱਡੀਆਂ ਅਤੇ ਛੋਟੀਆਂ ਕੰਪਨੀਆਂ ਬੇਰੁਜ਼ਗਾਰ ਆਈ.ਟੀ.ਆਈ. ਪਾਸ ਉਮੀਦਵਾਰਾਂ ਦੀ ਇੰਟਰਵਿਊ ਲੈਣ ਲਈ ਪਹੁੰਚਣਗੀਆਂ। ਉਨਾ ਉਮੀਦ ਜਤਾਈ ਕਿ ਇਹ ਕੰਪਨੀਆਂ ਵੱੱਖ-ਵੱਖ ਸਕਿੱਲ ਨਾਲ ਸੰਬੰਧਤ ਵੱਡੀ ਗਿਣਤੀ ਵਿੱਚ ਉਮੀਦਵਾਰਾਂ ਦੀ ਚੋਣ ਕਰਨਗੀਆਂ। ਉਨਾ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੋਜ਼ਗਾਰ ਮੇਲੇ ਵਿੱਚ ਸ਼ਿਰਕਤ ਕਰਕੇ ਲਾਭ ਉਠਾਉਣ। ਉਨਾ ਕਿਹਾ ਕਿ ਪੰਜਾਬ ਸਰਕਾਰ ਦੇ ਘਰ-ਘਰ ਨੌਕਰੀ ਦੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਸੁਰਭੀ ਮਲਿਕ, ਕਾਰਜਕਾਰੀ ਮੈਜਿਸਟ੍ਰੇਟ ਸ੍ਰੀਮਤੀ ਸਵਾਤੀ ਟਿਵਾਣਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।