ਆਜ਼ਾਦੀ ਦਿਵਸ ਸਮਾਗਮ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਵੇਗਾ ਸਮੂਹ ਵਿਭਾਗ ਆਪੋ-ਆਪਣੇ ਨਾਲ ਸਬੰਧਤ ਕੰਮਾਂ ਦੀਆਂ ਤਿਆਰੀਆਂ ਕਰ ਲੈਣ-ਡਿਪਟੀ ਕਮਿਸ਼ਨਰ

0
1148
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਲੁਧਿਆਣਾ

ਆਜ਼ਾਦੀ ਦਿਵਸ ਸਮਾਗਮ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਵੇਗਾ ਸਮੂਹ ਵਿਭਾਗ ਆਪੋ-ਆਪਣੇ ਨਾਲ ਸਬੰਧਤ ਕੰਮਾਂ ਦੀਆਂ ਤਿਆਰੀਆਂ ਕਰ ਲੈਣ-ਡਿਪਟੀ ਕਮਿਸ਼ਨਰ
ਲੁਧਿਆਣਾ, 22 ਜੁਲਾਈ (000)- ਡਿਪਟੀ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਅਜ਼ਾਦੀ ਦਿਹਾੜਾ ਮਨਾਉਣ ਸਬੰਧੀ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਦਿਆ ਦੱਸਿਆ ਕਿ ਇਸ ਵਾਰ 15 ਅਗਸਤ ਨੂੰ ਅਜ਼ਾਦੀ ਦਿਹਾੜਾ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਉਹਨਾਂ ਮੀਟਿੰਗ ਦੌਰਾਨ ਆਦੇਸ਼ ਦਿੱਤੇ ਕਿ ਸਮੂਹ ਵਿਭਾਗ ਆਪੋ-ਆਪਣੇ ਨਾਲ ਸਬੰਧਤ ਕੰਮਾਂ ਦੀਆਂ ਤਿਆਰੀਆਂ ਕਰ ਲੈਣ ਤਾਂ ਜੋ ਇਹ ਸਮਾਗਮ ਇਸ ਵਧੇਰੇ ਰੌਚਿਕ ਬਣਾਇਆ ਜਾ ਸਕੇ।
ਉਹਨਾਂ ਦੱਸਿਆ ਕਿ ਅਜ਼ਾਦੀ ਦਿਹਾੜੇ ‘ਤੇ ਕੀਤੇ ਜਾਣ ਵਾਲੇ ਰੰਗਾਰੰਗ ਸਮਾਗਮ ਦੀਆਂ ਰੀਹਰਸਲਾਂ ਮਿਤੀ 8, 9, 10,12 ਅਤੇ 13 ਅਗਸਤ, 2019 ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਕੀਤੀਆਂ ਜਾਣਗੀਆਂ ਅਤੇ ਅੰਤਿਮ ਤੇ ਫੁੱਲ ਡਰੈੱਸ ਰੀਹਰਸਲ 13 ਅਗਸਤ, 2019 ਨੂੰ ਹੋਵੇਗੀ। ਉਹਨਾਂ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਆਦੇਸ਼ ਦਿੱਤੇ ਕਿ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਦੇ ਕੱਪੜੇ ਸਾਫ-ਸੁੱਥਰੇ ਹੋਣੇ ਚਾਹੀਦੇ ਹਨ।ਉਹਨਾਂ ਦੱਸਿਆ ਕਿ ਇਸ ਵਾਰ ਸੱਭਿਆਚਾਰਕ ਸਮਾਗਮ ਵਧੇਰੇ ਰੌਚਿਕ ਤੇ ਪ੍ਰਭਾਵਸ਼ਾਲੀ ਹੋਵੇਗਾ ਅਤੇ ਮਾਰਚ ਪਾਸਟ, ਪੀ.ਟੀ.ਸ਼ੋਅ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਭਾਗ ਲੈਣਗੇ ਤੇ ਹੋਰ ਵੀ ਕਈ ਤਰ੍ਹਾਂ ਦੀਆਂ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਹੋਰ ਸੰਬੰਧਤਾਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ
ਅਜ਼ਾਦੀ ਦਿਹਾੜੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ।ਉਹਨਾਂ ਇਹ ਵੀ ਹਦਾਇਤ ਕੀਤੀ ਕਿ ਸਮਾਗਮ ਵਿੱਚ ਸਾਰੇ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੋਵੇਗੀ ਅਤੇ ਸਮੂਹ ਵਿਭਾਗਾਂ ਦੀ ਹਾਜ਼ਰੀ ਡੀ.ਡੀ.ਐਲ.ਜੀ. ਲੁਧਿਆਣਾ ਚੈਕ ਕਰਨਗੇ ਅਤੇ ਗੈਰ-ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਦੀ ਰਿਪੋਰਟ ਉਹਨਾਂ ਨੂੰ ਪੇਸ਼ ਕਰਨਗੇ। ਉਹਨਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਗਲੀ ਰੀਵਿਊ ਮੀਟਿੰਗ 9 ਅਗਸਤ, 2019 ਨੂੰ ਗੁਰੂ ਨਾਨਕ ਸਟੇਡੀਅਮ ਹੋਵੇਗੀ ਅਤੇ ਸਮੂਹ ਵਿਭਾਗ ਆਪਣੇ ਨਾਲ ਸਬੰਧਤ ਕੰਮ ਮੁਕੰਮਲ ਕਰ ਲੈਣ। —ਸੰਬੰਧਤ ਤਸਵੀਰਾਂ ਵੀ ਨਾਲ ਲਗਾ ਦਿੱਤੀਆਂ ਗਈਆਂ ਹਨ ਜੀ—