ਗਣਤੰਤਰ ਦਿਵਸ ਦੀ ਤਿਆਰੀ ਸੰਬੰਧੀ ਫੁੱਲ ਡਰੈੱਸ ਰਿਹਰਸਲ, 26 ਜਨਵਰੀ ਨੂੰ ਮਨਪ੍ਰੀਤ ਸਿੰਘ ਬਾਦਲ ਲੈਣਗੇ ਗੁਰੂ ਨਾਨਕ ਸਟੇਡੀਅਮ ਵਿਚ ਮਾਰਚ ਪਾਸਟ ਤੋਂ ਸਲਾਮੀ

0
1418

ਲੁਧਿਆਣਾ, 24 ਜਨਵਰੀ (ਸੀ ਐਨ ਆਈ) 26 ਜਨਵਰੀ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜਿੱਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੁਕੰਮਲ (ਫੁੱਲ ਡਰੈੱਸ) ਰਿਹਰਸਲ ਅੱਜ ਸਟੇਡੀਅਮ ਵਿਖੇ ਕੀਤੀ ਗਈ। ਰਿਹਰਸਲ ਸਮੇਂ ਝੰਡਾ ਲਹਿਰਾਉਣ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ (ਵਿ), ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਅਦਾ ਕੀਤੀ। ਇਸ ਮੌਕੇ ਓਹਨਾ ਨਾਲ ਸ੍ਰੀ ਆਰ. ਐੱਨ. ਢੋਕੇ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਸ੍ਰੀ ਅਸ਼ਵਨੀ ਕਪੂਰ ਡਿਪਟੀ ਕਮਿਸ਼ਨਰ ਪੁਲਿਸ ਵੀ ਮੌਜੂਦ ਸਨ। ਅੱਜ ਪੰਜਾਬ ਪੁਲਿਸ ਤੇ ਵੱਖ-ਵੱਖ ਸਕੂਲਾਂ ਤੋਂ ਐਨ.ਸੀ.ਸੀ. ਦੀਆਂ ਟੁਕੜੀਆਂ ਨੇ ਮਾਰਚ ਪਾਸਟ ਵਿੱਚ ਭਾਗ ਲਿਆ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਸਮੁੱਚੀ ਮਾਰਚ ਪਾਸਟ ਦੀ ਅਗਵਾਈ ਪੁਲਿਸ ਅਧਿਕਾਰੀ ਸ੍ਰੀ ਰਾਜਨ ਸ਼ਰਮਾ ਨੇ ਕੀਤੀ।
ਇਸ ਮੌਕੇ ਹੂ-ਬਹੂ ਪੇਸ਼ ਕੀਤੇ ਗਏ ਮਨੋਰੰਜਕ ਪ੍ਰੋਗਰਾਮ ਤੋਂ ਬਾਅਦ ਗੱਲਬਾਤ ਕਰਦਿਆਂ ਸ੍ਰੀਮਤੀ ਮਲਿਕ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਪਹੁੰਚਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਗਣਤੰਤਤਾ ਦਿਵਸ ਸਮਾਗਮ ਮੌਕੇ ਰਾਸ਼ਟਰੀ ਏਕਤਾ ਕੌਮੀ ਆਖ਼ੰਡਤਾ ਅਤੇ ਦੇਸ਼ ਭਗਤੀ ਉਜਾਗਰ ਕਰਨ ਵਾਲਾ ਅਤੇ ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਨੂੰ ਦ੍ਰਿਸ਼ਟੀਮਾਨ ਕਰਨ ਵਾਲਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਕੂਲੀ ਬੱਚਿਆਂ ਵੱਲੋ ਪੀ.ਟੀ. ਸ਼ੋਅ ਤੇ ਲੇਜ਼ੀਅਮ ਵੀ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ ਅਤੇ ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਬੱਚੇ ਹਾਜ਼ਰ ਸਨ।