ਚਾਈਨਾ ਡੋਰ ਦੀ ਵਿਕਰੀ ‘ਤੇ ਜ਼ਿਲਾ ਪ੍ਰਸ਼ਾਸਨ ਵਲੋਂ ਪੂਰਨ ਤੌਰ ‘ਤੇ ਪਾਬੰਦੀ ,

0
1559

ਲੁਧਿਆਣਾ 4 ਦਸੰਬਰ (ਸੀ ਐਨ ਆਈ )- ਵਧੀਕ ਜ਼ਿਲਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਲੁਧਿਆਣਾ ਵਿੱਚ (ਕਮਿਸ਼ਨਰੇਟ ਏਰੀਆ ਛੱਡ ਕੇ) ਚਾਈਨਾ ਡੋਰ ਦੀ ਵਿਕਰੀ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਨਾ ਕਿਹਾ ਕਿ ਚਾਈਨਾ ਡੋਰ ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਉਸ ‘ਤੇ ਕੱਚ ਵਰਕ ਕੀਤਾ ਹੁੰਦਾ ਹੈ ਇਹ ਡੋਰ ਕਾਫੀ ਖਤਰਨਾਕ ਹੁੰਦੀ ਹੈ ਜਿਸ ਨਾਲ ਲੋਕਾਂ ਨੂੰ ਕਾਫੀ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਜਿਸ ਕਾਰਨ ਇਸ ਡੋਰ ਦੀ ਵਿਕਰੀ ‘ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ ਇਹ ਹੁਕਮ 31-05-2018 ਤੱਕ ਲਾਗੂ ਰਹਿਣਗੇ।