ਜਿਲਾ ਪ੍ਰਸਾਸ਼ਨ ਵੱਲੋਂ ‘ਬੇਟੀ ਬਚਾਓ-ਬੇਟੀ ਪੜਾਓ’ ਯੋਜਨਾ ਤਹਿਤ ਠੱਗੀਆਂ ਮਾਰਨ ਵਾਲੇ ਲੋਕਾਂ ਤੋਂ ਬਚਣ ਦੀ ਅਪੀਲ ਲੜਕੀਆਂ ਨੂੰ ਨਗਦ ਜਾਂ ਬੈਂਕ ਖ਼ਾਤਿਆਂ ਵਿੱਚ ਕੋਈ ਪੈਸਾ ਨਹੀਂ ਪਾਇਆ ਜਾਂਦਾ-ਡਿਪਟੀ ਕਮਿਸ਼ਨਰ,

0
1789

ਲੁਧਿਆਣਾ, 1 ਜਨਵਰੀ (ਸੀ ਐਨ ਆਈ )-ਭਾਰਤ ਸਰਕਾਰ ਵੱਲੋਂ ਪੰਜਾਬ ਦੇ 20 ਜਿਲਿਆਂ ਵਿੱਚ ‘ਬੇਟੀ ਬਚਾਓ-ਬੇਟੀ ਪੜਾਓ’ ਨਾਮ ਹੇਠ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸਮਾਜ ਵਿੱਚ ਲੜਕੀਆਂ ਦੀ ਜਨਮ ਦਰ ਵਿੱਚ ਵਾਧਾ ਹੋ ਸਕੇ ਅਤੇ ਉਨਾਂ ਦੀ ਸਿੱਖਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਸ ਸਕੀਮ ਅਧੀਨ ਲੜਕੀਆਂ ਨੂੰ ਕੋਈ ਨਗਦ ਰਾਸ਼ੀ ਨਹੀਂ ਦਿੱਤੀ ਜਾਂਦੀ ਅਤੇ ਨਾ ਹੀ ਲੜਕੀਆਂ ਦੇ ਬੈਂਕ ਖਾਤਿਆਂ ਵਿੱਚ ਕੋਈ ਪੈਸਾ ਪਾਇਆ ਜਾਂਦਾ ਹੈ।
ਉਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਹੈ ਕਿ ਰਾਜ ਦੇ ਕੁਝ ਜ਼ਿਲਿ•ਆਂ ਵਿੱਚ ਕੁਝ ਗੈਰ ਸਰਕਾਰੀ ਵਿਅਕਤੀਆਂ ਵੱਲੋਂ ਆਮ ਲੋਕਾਂ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਸਰਕਾਰ ਵੱਲੋਂ ‘ਬੇਟੀ ਬਚਾਓ-ਬੇਟੀ ਉਨਾਂ’ ਮੁਹਿੰਮ ਅਧੀਨ ਲੜਕੀਆਂ ਨੂੰ 2 ਲੱਖ ਰੁਪਏ ਨਗਦ ਦਿੱਤੇ ਜਾਣਗੇ। ਅਜਿਹੇ ਵਿਅਕਤੀਆਂ ਵੱਲੋਂ ਆਮ ਲੋਕਾਂ ਤੋਂ ਰਜਿਸਟਰੇਸ਼ਨ ਕਰਵਾਉਣ ਦੇ ਨਾਮ ਹੇਠ ਪੈਸੇ ਵੀ ਠੱਗੇ ਜਾਂਦੇ ਹਨ, ਜੋ ਕਿ ਸਰਾਸਰ ਗੈਰ ਕਾਨੂੰਨੀ ਤੇ ਅਨੈਤਿਕ ਹੈ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਜਿਹੇ ਨਕਲੀ ਫਾਰਮ ਵੇਚਣ ਅਤੇ ਭਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਜਿਲਾ ਲੁਧਿਆਣਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਗੁੰਮਰਾਹ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਿਹਾ ਜਾਵੇ ਅਤੇ ਕਿਸੇ ਵੀ ਪ੍ਰਕਾਰ ਦੇ ਅਣ-ਅਧਿਕਾਰਤ ਫਾਰਮ ਵਿੱਚ ਆਪਣੀ ਜਾਣਕਾਰੀ ਸਾਂਝੀ ਨਾ ਕੀਤੀ ਜਾਵੇ। ਉਨਾਂ ਦੱਸਿਆ ਕਿ ਜਿਲੇ ਵਿੱਚ ‘ਬੇਟੀ ਬਚਾਓ ਬੇਟੀ ਪੜਾਓ ਸਕੀਮ ਜਿਲਾ ਪ੍ਰੋਗਰਾਮ ਦਫ਼ਤਰ ਦੀ ਦੇਖ-ਰੇਖ ਹੇਠ ਚੱਲ ਰਹੀ ਹੈ। ਇਸ ਲਈ ਜੇਕਰ ਕਿਸੇ ਨੂੰ ਵੀ ‘ਬੇਟੀ ਬਚਾਓ-ਬੇਟੀ ਪੜਾਓ’ ਸਕੀਮ ਸਬੰਧੀ ਕਿਸੇ ਤਰਾਂ ਦੀ ਕੋਈ ਜਾਣਕਾਰੀ ਹਾਸਲ ਕਰਨੀ ਹੋਵੇ ਤਾਂ ਉਨਾਂ ਦੇ ਦਫ਼ਤਰੀ ਨੰਬਰ 0161-2505000 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।