ਜਿਲਾ ਲੁਧਿਆਣਾ ਵਿੱਚ ਨਜਾਇਜ਼ ਮਾਈਨਿੰਗ ਰੋਕਣ ਲਈ ਨੋਡਲ ਅਫ਼ਸਰ ਦਾ ਵੇਰਵਾ ਅਤੇ ਹੈਲਪਲਾਈਨ ਨੰਬਰ ਜਾਰੀ, ਜਿਲੇ ਵਿੱਚ ਨਜਾਇਜ਼ ਮਾਈਨਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ -ਡਿਪਟੀ ਕਮਿਸ਼ਨਰ

0
1583

ਲੁਧਿਆਣਾ, 26 ਅਕਤੂਬਰ (ਸੀ ਐਨ ਆਈ )-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਜਿਲਾ ਲੁਧਿਆਣਾ ਵਿੱਚ ਨਜਾਇਜ਼ ਮਾਈਨਿੰਗ ਸੰਬੰਧੀ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਜਲਦੀ/ਅਸਰਦਾਰ ਤਰੀਕੇ ਨਾਲ ਨਿਪਟਾਰੇ ਅਤੇ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਜਿਲਾ ਪੱਧਰ ‘ਤੇ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਅਤੇ ਸ਼ਿਕਾਇਤਕਰਤਾਵਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਅਤੇ ਈਮੇਲ ਐੱਡਰੈੱਸ ਜਾਰੀ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਜਿਲਾ ਲੁਧਿਆਣਾ ਵਿੱਚ ਅਜਿਹੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ (ਕੈਂਪ ਆਫ਼ਿਸ) ਵਿਖੇ ਹੈਲਪਲਾਈਨ ਨੰਬਰ (0161-2404502) ਅਤੇ ਈਮੇਲ ਸੰਪਰਕ (drabranch115@yahoo.com ) ਜਾਰੀ ਕੀਤੇ ਗਏ ਹਨ। ਵਧੇਰੇ ਜਾਣਕਾਰੀ ਲਈ ਜਨਰਲ ਮੈਨੇਜਰ ਕਮ ਮਾਈਨਿੰਗ ਅਫ਼ਸਰ, ਜਿਲਾ ਉਦਯੋਗ ਕੇਂਦਰ, ਲੁਧਿਆਣਾ ਦੇ ਦਫ਼ਤਰੀ ਨੰਬਰ 0161-2532052 ਜਾਂ ਈਮੇਲ dicludhiana5@gmail.com ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ P2 7ram online portal ‘ਤੇ ਵੀ ਲਾਗਇੰਨ ਕੀਤਾ ਜਾ ਸਕਦਾ ਹੈ।
ਉਹਨਾਂ ਕਿਹਾ ਕਿ ਇਹ ਹੈਲਪਲਾਈਨ ਨੰਬਰ ਅਤੇ ਈਮੇਲ ਸੰਪਰਕ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ 24 ਘੰਟੇ ਚਾਲੂ ਰਹਿਣਗੇ। ਨਜਾਇਜ਼ ਮਾਈਨਿੰਗ ਦੀ ਪੁਖ਼ਤਾ ਜਾਣਕਾਰੀ ਸੰਬੰਧੀ ਕੋਈ ਵੀ ਵਿਅਕਤੀ ਸੰਪਰਕ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਹੈਲਪਲਾਈਨ ‘ਤੇ ਡਿਊਟੀ ਦੇਣ ਲਈ ਵੱਖ-ਵੱਖ ਕਰਮਚਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ, ਜਿਲਾ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਉਹ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਬਕਾਇਦਾ ਰਜਿਸਟਰ ਵਿੱਚ ਇੰਦਰਾਜ ਕਰਕੇ ਤੁਰੰਤ ਨੋਡਲ ਅਫ਼ਸਰ ਦੇ ਧਿਆਨ ਵਿੱਚ ਲਿਆਉਣਗੇ।
ਊਨਾ ਨੋਡਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਅਜਿਹੀਆਂ ਸ਼ਿਕਾਇਤਾਂ ਸੰਬੰਧੀ ਕਾਰਵਾਈ ਅਤੇ ਨਿਪਟਾਰੇ ਲਈ ਬਿਲਕੁਲ ਵੀ ਢਿੱਲਮੁੱਠ ਨਾ ਦਿਖਾਈ ਜਾਵੇ। ਉਨਾਂ ਸਪੱਸ਼ਟ ਕੀਤਾ ਕਿ ਜਿਲਾ ਲੁਧਿਆਣਾ ਵਿੱਚ ਨਜਾਇਜ਼ ਮਾਈਨਿੰਗ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।