ਜਿਲਾ ਸੈਸ਼ਨ ਜੱਜ ਵੱਲੋਂ ਕਾਨੂੰਨੀ ਸਹਾਇਤਾ ਡੈੱਸਕ ਦਾ ਦੌਰਾ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਦਿੱਤੀ ਜਾ ਰਹੀ ਹੈ ਜਾਣਕਾਰੀ,

0
1548

ਲੁਧਿਆਣਾ, 16 ਨਵੰਬਰ (ਸੀ ਐਨ ਆਈ )-ਮਿਤੀ 09 ਨਵੰਬਰ ਤੋਂ 18 ਨਵੰਬਰ, 2017 ਦੇ ਦੌਰਾਨ ‘ਕੁਨੈਕਟਿੰਗ ਟੂ ਸਰਵ’ ਮੁਹਿੰਮ ਚਲਾਈ ਜਾ ਰਹੀਂ ਹੈ। ਜਿਸ ਵਿੱਚ ਵੱਖ-ਵੱਖ ਗਤੀਵਿਧੀਆਂ ਰਾਹੀਂ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਵੱਲੋਂ ਚਲਾਈਆ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ।
ਇਸ ਮੁਹਿੰਮ ਤਹਿਤ ਮੁੱਖ ਤੌਰ ‘ਤੇ ਜਿਲਾ ਕਚਹਿਰੀਆਂ ਦੇ ਮੁੱਖ ਗੇਟ ‘ਤੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਇੱਕ ਲੀਗਲ ਸਹਾਇਤਾ ਹੈਲਪ ਡੈਸਕ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ ਰੋਜ਼ਾਨਾ ਪੈਨਲ ਵਕੀਲਾਂ ਅਤੇ ਪੈਰਾ ਲੀਗਲ ਵੰਲਟੀਅਰਾਂ ਦੀਆਂ ਡਿਊਟੀਆਂ ਲਗਾਇਆ ਜਾਂਦੀਆਂ ਹਨ ਤਾਂ ਜੋ ਜਿਲਾ ਕਚਹਿਰੀ, ਲੁਧਿਆਣਾ ਵਿਖੇ ਆਉਣ ਵਾਲੇ ਵੱਖ-ਵੱਖ ਲੋਕਾਂ ਨੂੰ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਮੋਹਾਲੀ ਵੱਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਮੁਫ਼ਤ ਕਾਨੂੰਨੀ ਸੇਵਾਵਾਂ ਸਕੀਮਾਂ ਦਾ ਪ੍ਰਚਾਰ ਲੋਕਾਂ ਤੱਕ ਕੀਤਾ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਜ਼ਰੂਰਤ ਪੈਣ ‘ਤੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫ਼ਤ ਕਾਨੂੰਨੀ ਸੇਵਾਵਾਂ ਸਕੀਮ ਅਧੀਨ ਮੁਫ਼ਤ ਵਕੀਲ ਦੀ ਸੇਵਾ ਲੈ ਸਕਣ।
ਅੱਜ ਸ੍ਰੀ ਗੁਰਬੀਰ ਸਿੰਘ, ਜਿਲਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ ਡਾ. ਗੁਰਪ੍ਰੀਤ ਕੌਰ, ਸੀ.ਜੇ.ਐਮ.-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਇਸ ਲੀਗਲ ਸਹਾਇਤਾ ਕੈਂਪ ਦਾ ਦੌਰਾ ਕੀਤਾ ਗਿਆ, ਜਿਥੇ ਉਨਾਂ ਵੱਲੋਂ ਕੈਂਪ ਵਿੱਚ ਸਹਾਇਤਾ ਲੈਣ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ।