ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਨਾਲ ਨਜਿੱਠਣ ਲਈ ਸਿਹਤ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ

0
1331

ਪਟਿਆਲਾ,  (ਧਰਮਵੀਰ ਨਾਗਪਾਲ) ਪਟਿਆਲਾ ਜ਼ਿਲ•ੇ ਵਿੱਚ ਡੇਂਗੂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਰੁਣ ਰੂਜਮ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਸਬ ਡਵੀਜ਼ਨਾਂ ਵਿੱਚ ਉਨ•ਾਂ ਖੇਤਰਾਂ ਦੀ ਪਛਾਣ ਲਈ ਚੌਕਸੀ ਵਧਾਈ ਜਾਵੇ ਜਿਥੇ ਲੋਕਾਂ ਵਿੱਚ ਇਸ ਬਿਮਾਰੀ ਦੇ ਲੱਛਣ ਵਧੇਰੇ ਨਜ਼ਰ ਆਉਂਦੇ ਹੋਣ ਅਤੇ ਲੋੜ ਪੈਣ ’ਤੇ ਤੁਰੰਤ ਸਿਹਤ ਅਧਿਕਾਰੀਆਂ ਨਾਲ ਤਾਲਮੇਲ ਕਰਦੇ ਹੋਏ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ•ਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਯੋਜਨਾਬੱਧ ਢੰਗ ਨਾਲ ਡੇਂਗੂ ਪੀੜਤਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਡੇਂਗੂ ਤੋਂ ਬਚਾਅ ਸਬੰਧੀ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚਲਦਿਆਂ ਲੋਕਾਂ ਨੂੰ ਇਸ ਬਿਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਸ਼੍ਰੀ ਰੂਜਮ ਨੇ ਸਮੂਹ ਸਿਹਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਟਿਆਲਾ ਸ਼ਹਿਰ ਵਿੱਚ ਨਗਰ ਨਿਗਮ ਅਤੇ ਸਮੂਹ ਕਸਬਿਆਂ ਤੇ ਪਿੰਡਾਂ ਵਿੱਚ ਡੇਂਗੂ ਦੀ ਬਿਮਾਰੀ ਫੈਲਾਉਣ ਵਾਲੇ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਮੁਕੰਮਲ ਸਫਾਏ ਲਈ ਦਿਨ ਸਮੇਂ ਫਾਗਿੰਗ ਕਰਵਾਉਣ, ਘਰਾਂ ’ਚ ਪੈਰਾਥਰਿਮ ਕੀਟਨਾਸ਼ਕ ਦਵਾਈ ਅਤੇ ਸਾਫ ਤੇ ਗੰਦੇ ਖੜ•ੇ ਪਾਣੀ ਦੇ ਸਰੋਤਾਂ ਵਿੱਚ ਲਾਰਵਾਸਾਈਟ ਟੈਮੀਫੋਸ ਦਾ ਸਪਰੇਅ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਰਾਜੀਵ ਭੱਲਾ ਨੇ ਦੱਸਿਆ ਕਿ ਜਿਲ•ੇ ਵਿੱਚ ਸਮੂਹ ਕਮਿਊਨਿਟੀ ਸਿਹਤ ਕੇਂਦਰ , ਸਬ ਡਵੀਜ਼ਨ ਹਸਪਤਾਲ , ਮਾਤਾ ਕੌਸ਼ੱਲਿਆ ਹਸਪਤਾਲ ਅਤੇ ਰਾਜਿੰਦਰਾ ਹਸਪਤਾਲ ਵਿਖੇ ਡੇਂਗੂ ਦੇ ਮਰੀਜ਼ਾਂ ਦੇ ਇਲਾਜ ਲਈ ਵੱਖਰੇ ਵਾਰਡ ਬਣਾਏ ਗਏ ਹਨ ਜਿਸ ਵਿੱਚ ਮੱਛਰਦਾਨੀਆਂ ਲਗਾਈਆਂ ਗਈਆਂ ਹਨ ਅਤੇ ਡੇਂਗੂ ਦਾ ਇਲਾਜ਼ ਮੁਫ਼ਤ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਡੇਂਗੂ ਦੇ ਸ਼ੱਕੀ ਮਰੀਜਾਂ ਦੀ ਜਾਂਚ ਮੈਡੀਕਲ ਕਾਲਜ ਦੇ ਮਾਈਕਰੋਲਾਜੀ ਵਿਭਾਗ ਵੱਲੋਂ ਮੁਫ਼ਤ ਕੀਤੀ ਜਾ ਰਹੀ ਹੈ। ਉਨ•ਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਪ੍ਰਾਈਵੇਟ ਹਸਪਤਾਲ ਵਿੱਖ ਡੇਂਗੂ ਦਾ ਕੇਸ ਪਾਇਆ ਜਾਂਦਾ ਹੈ ਤਾਂ ਉਸਦੀ ਸੂਚਨਾਂ ਦਫਤਰ ਸਿਵਲ ਸਰਜਨ ਵਿਖੇ ਭੇਜਣੀ ਸਰਕਾਰ ਵੱਲੋਂ ਲਾਜ਼ਮੀ ਕੀਤੀ ਗਈ ਹੈ ਤਾਂ ਜੋ ਸਿਹਤ ਵਿਭਾਗ ਵੱਲੋਂ ਬਿਮਾਰੀ ਦੀ ਰੋਕਥਾਮ ਸਬੰਧੀ ਸਬੰਧਿਤ ਇਲਾਕੇ ਵਿੱਚ ਕਾਰਵਾਈ ਕੀਤੀ ਜਾ ਸਕੇ।
ਡਾ. ਭੱਲਾ ਨੇ ਦੱਸਿਆ ਕਿ ਡੇਂਗੂ ਦੇ ਮਰੀਜ਼ ਵਿੱਚ ਤੇਜ਼ ਬੁਖਾਰ, ਤੇਜ਼ ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਹਾਲਤ ਖਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣ ਦੀਆਂ ਨਿਸ਼ਾਨੀਆਂ ਪਾਈਆਂ ਜਾਂਦੀਆਂ ਹਨ। ਉਨ•ਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਸਬੰਧੀ ਜਿਲ•ੇ ਵਿੱਚ ਬਿਮਾਰੀ ਸਬੰਧੀ ਜਾਗਰੂਕ ਕਰਨ ਅਤੇ ਇਲਾਜ਼ ਸਬੰਧੀ ਗਤੀਵਿਧੀਆਂ ਜਾਰੀ ਹਨ। ਡਾ. ਭੱਲਾ ਨੇ ਕਿਹਾ ਕਿ ਜ਼ਿਲ•ੇ ਵਿੱਚ ਹੁਣ ਤੱਕ ਡੇਂਗੂ ਦੇ ਕਰੀਬ 700 ਸ਼ੱਕੀ ਮਰੀਜ਼ਾਂ ਵਿੱਚੋਂ 101 ਮਰੀਜ਼ ਡੇਂਗੂ ਪਾਜੀਟਿਵ ਆਏ ਹਨ ਅਤੇ ਜਿਹੜੇ ਸ਼ਹਿਰੀ ਤੇ ਪੇਂਡੂ ਖੇਤਰਾਂ ’ਚ ਇਹ ਕੇਸ ਪਾਏ ਗਏ ਹਨ ਉਥੇ ਢੁਕਵਾਂ ਸਪਰੇਅ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਫੀਵਰ ਸਰਵੇ ਕਰਕੇ ਸ਼ੱਕੀ ਮਰੀਜ਼ਾਂ ਦੇ ਖੂਨ ਦੇ ਨਮੂਨੇ ਲਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਇਸ ਸਾਲ ਦੌਰਾਨ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕ ਕਰਨ ਲਈ 5 ਸਾਈਕਲ ਰੈਲੀਆਂ , ਸਕੂਲਾਂ ਵਿੱਚ ਜਾਗਰੂਕਤਾ ਸੈਮੀਨਾਰ ਅਤੇ ਆਮ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕਰਨ ਲਈ ਰਿਕਸ਼ਿਆਂ ਰਾਹੀਂ ਮੁਨਾਦੀ ਵੀ ਕਰਵਾਈ ਗਈ ਹੈ। ਇਸ ਤੋਂ ਇਲਾਵਾ ਹਾਈ ਰਿਸਕ ਏਰੀਏ ਵਿੱਚ ਪੈਂਫਲੈਂਟਾਂ ਦੀ ਵੰਡ ਦੇ ਨਾਲ-ਨਾਲ ਘਰ-ਘਰ ਜਾ ਕੇ ਕੂਲਰਾਂ ਦੀ ਸਫਾਈ ਵੀ ਕਰਵਾਈ ਗਈ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ ਅਤੇ ਇਹ ਗਤੀਵਿਧੀਆਂ ਲਗਾਤਾਰ ਜਾਰੀ ਹਨ ਲੋਕਾਂ ਨੂੰ ਬਿਮਾਰੀ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਘਰਾਂ ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ, ਟੈਂਕੀਆਂ ਅਤੇ ਪਾਣੀ ਦੇ ਭਰੇ ਭਾਂਡਿਆਂ ਨੂੰ ਢੱਕ ਕੇ ਰੱਖਣ, ਕੂਲਰਾਂ ਦੀ ਹਫਤੇ ਵਿੱਚ ਇੱਕ ਵਾਰ ਸਫਾਈ ਕਰਨ ਅਤੇ ਦਿਨ ਵੇਲੇ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਡਾ. ਭੱਲਾ ਨੇ ਦੱਸਿਆ ਕਿ ਡੇਂਗੂ ਦੀ ਬਿਮਾਰੀ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ, ਅਤੇ ਬੁਖਾਰ ਹੋਣ ਦੀ ਹਾਲਤ ਵਿੱਚ ਮਰੀਜ਼ ਨੂੰ ਨੇੜ•ੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਤਾਂ ਜ਼ੋ ਮਰੀਜ਼ ਦੀ ਸਮੇਂ ਸਿਰ ਜਾਂਚ ਅਤੇ ਇਲਾਜ਼ ਹੋ ਸਕੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਰਾਜੇਸ਼ ਤ੍ਰਿਪਾਠੀ, ਐਸ.ਡੀ.ਐਮ ਪਟਿਆਲਾ ਸ਼੍ਰੀ ਗੁਰਪਾਲ ਸਿੰਘ ਚਹਿਲ, ਐਸ.ਡੀ.ਐਮ ਰਾਜਪੁਰਾ ਸ਼੍ਰੀ ਜੇ.ਕੇ ਜੈਨ, ਐਸ.ਡੀ.ਐਮ ਸਮਾਣਾ ਸ਼੍ਰੀ ਅਮਰੇਸ਼ਵਰ ਸਿੰਘ, ਐਸ.ਡੀ.ਐਮ ਨਾਭਾ ਸ਼੍ਰੀਮਤੀ ਅਮਰਬੀਰ ਕੌਰ ਭੁੱਲਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਵੀ ਹਾਜ਼ਰ ਸਨ।