ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਕਾਲੀ ਦੇਵੀ ਮੰਦਰ ਦੀ ਵੈਬਸਾਈਟ ਦਾ ਉਦਘਾਟਨ

0
1390

ਪਟਿਆਲਾ, 8 ਸਤੰਬਰ: (ਧਰਮਵੀਰ ਨਾਗਪਾਲ) ਉੱਤਰੀ ਭਾਰਤ ਦੇ ਪ੍ਰਸਿੱਧ ਸ਼੍ਰੀ ਕਾਲੀ ਦੇਵੀ ਮੰਦਰ ਨੂੰ ਦੁਨੀਆਂ ਦੇ ਨਕਸ਼ੇ ’ਤੇ ਲਿਆਉਣ ਦੇ ਮੰਤਵ ਨਾਲ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਰੁਣ ਰੂਜਮ ਵੱਲੋਂ ਮੰਦਰ ਦੀ ਵੈਬਸਾਈਟ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ ਗਿਆ। ਇਸ ਵੈਬਸਾਈਟ ਵਿੱਚ ਸ਼੍ਰੀ ਕਾਲੀ ਮਾਤਾ ਮੰਦਰ ਸਬੰਧੀ ਮੁਢਲੀ ਜਾਣਕਾਰੀ ਦੇਣ ਦੇ ਨਾਲ-ਨਾਲ ਮੰਦਰ ਦੀਆਂ ਵੱਖ-ਵੱਖ ਤਸਵੀਰਾਂ, ਮੰਦਰ ਵਿੱਚ ਗਰਮੀਆਂ ਤੇ ਸਰਦੀਆਂ ਦੌਰਾਨ ਆਰਤੀ ਅਤੇ ਸਤਸੰਗ ਦੇ ਸਮੇਂ, ਨਵਰਾਤਰਿਆਂ ਦੌਰਾਨ ਪੂਜਾ ਪਾਠ ਦੇ ਸਮੇਂ ਆਦਿ ਦਾ ਵਿਸਤ੍ਰਿਤ ਵੇਰਵਾ ਦਰਸਾਇਆ ਗਿਆ ਹੈ ਤਾਂ ਜੋ ਦੂਰੋਂ ਨੇੜਿਓਂ ਆਉਣ ਵਾਲੇ ਸ਼ਰਧਾਲੂ ਆਪਣੇ ਸਮੇਂ ਦੀ ਸੁਚੱਜੀ ਵਰਤੋਂ ਕਰਦੇ ਹੋਏ ਮਾਤਾ ਦੇ ਦਰਬਾਰ ਵਿੱਚ ਦਰਸ਼ਨ ਕਰ ਸਕਣ। ਡਿਪਟੀ ਕਮਿਸ਼ਨਰ ਵੱਲੋਂ ਵੈਬਸਾਈਟ ਾ.ਮੳੳਕੳਲਦਿੲਵਮਿੳਨਦਰਿਪੳਟੳਿਲੳ.ਚੋਮ ਨੂੰ ਰਸਮੀ ਤੌਰ ’ਤੇ ਜਾਰੀ ਕੀਤਾ ਗਿਆ। ਉਨ•ਾਂ ਕਿਹਾ ਕਿ ਭਵਿੱਖ ਵਿੱਚ ਇਸ ਵੈਬਸਾਈਟ ਵਿੱਚ ਸ਼ਰਧਾਲੂਆਂ ਦੀ ਸੁਵਿਧਾ ਮੁਤਾਬਕ ਮੰਦਰ ਨਾਲ ਸਬੰਧਤ ਹੋਰ ਸਮੱਗਰੀ ਤੇ ਲਾਈਵ ਵੀਡੀਓ ਦੀ ਵਿਵਸਥਾ ਕਰਨ ਬਾਰੇ ਵੀ ਕਦਮ ਪੁੱਟੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਰਾਜੇਸ਼ ਤ੍ਰਿਪਾਠੀ, ਸਹਾਇਕ ਕਮਿਸ਼ਨਰ ਡਾ. ਸਿਮਰਪ੍ਰੀਤ ਕੌਰ, ਸ਼੍ਰੀ ਰਵੀ ਆਹਲੂਵਾਲੀਆ, ਆਰਕੀਟੈਕਟ ਸ਼੍ਰੀ ਐਲ.ਆਰ. ਗੁਪਤਾ ਸਮੇਤ ਹੋਰ ਅਧਿਕਾਰੀ ਤੇ ਸ਼ਰਧਾਲੂ ਵੀ ਹਾਜ਼ਰ ਸਨ।