ਡਿਪਟੀ ਕਮਿਸ਼ਨਰ ਵੱਲੋਂ 3 ਵਿਭਾਗਾਂ ਦੀ ਅਚਨਚੇਤ ਜਾਂਚ, 4 ਅਧਿਕਾਰੀ ਤੇ ਕਰਮਚਾਰੀ ਗੈਰ-ਹਾਜ਼ਰ ਪਾਏ ਗਏ

0
1579

* ਵਿਭਾਗਾਂ ’ਚ ਬਕਾਇਆ ਪਏ ਕੇਸਾਂ ਨੂੰ ਫੌਰੀ ਨਿਪਟਾਉਣ ਦੇ ਆਦੇਸ਼

ਪਟਿਆਲਾ, 19 ਮਈ: (ਧਰਮਵੀਰ ਨਾਗਪਾਲ) ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਜ਼ਿਲ•ੇ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਨਿਰਧਾਰਤ ਸਮੇਂ ਮੁਤਾਬਕ ਦਫ਼ਤਰਾਂ ’ਚ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਰੁਣ ਰੂਜਮ ਵੱਲੋਂ ਸ਼ੁਰੂ ਕੀਤੀ ਜਾਂਚ ਮੁਹਿੰਮ ਤਹਿਤ ਅੱਜ ਸਵੇਰੇ ਜ਼ਿਲ•ਾ ਭਲਾਈ ਦਫ਼ਤਰ, ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਵਿਕਾਸ ਕਾਰਪੋਰੇਸ਼ਨ ਅਤੇ ਬੈਕਫਿੰਕੋ ਦੇ ਦਫ਼ਤਰਾਂ ਦੀ ਅਚਨਚੇਤ ਜਾਂਚ ਕੀਤੀ ਗਈ ਜਿਸ ਦੌਰਾਨ 4 ਅਧਿਕਾਰੀ ਤੇ ਕਰਮਚਾਰੀ ਗੈਰ-ਹਾਜ਼ਰ ਪਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਪਟਿਆਲਾ ਸ਼੍ਰੀ ਗੁਰਪਾਲ ਸਿੰਘ ਚਾਹਲ ਨੇ ਇਹਨਾਂ ਵਿਭਾਗਾਂ ’ਚ ਬਕਾਇਆ ਪਏ ਕੇਸਾਂ ਦਾ ਜਾਇਜਾ ਵੀ ਲਿਆ ਅਤੇ ਬਕਾਇਆ ਕੇਸਾਂ ਨੂੰ ਫੌਰੀ ਨਿਪਟਾਉਣ ਦੇ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋਕਾਂ ਨੂੰ ਸਮੇਂ ਸਿਰ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਹਨਾਂ ਕਿਹਾ ਕਿ ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਮੁਹੱਈਆ ਹੋਣ ਵਾਲੀਆਂ ਵੱਖ-ਵੱਖ ਸੇਵਾਵਾਂ ਵਿੱਚ ਬੇਲੋੜੀ ਦੇਰੀ ਲਈ ਜਿੰਮੇਵਾਰ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਵਿਭਾਗਾਂ ਦੀ ਚੈਕਿੰਗ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਵਿਕਾਸ ਕਾਰਪੋਰੇਸ਼ਨ ਦੇ ਅਧਿਕਾਰੀ ਗੁਰਦਰਸ਼ਨ ਕੌਰ (ਏ.ਡੀ.ਐਮ) ਅਤੇ ਜੂਨੀਅਰ ਸਹਾਇਕ ਬਲਬੀਰ ਸਿੰਘ, ਬੈਕਫਿੰਕੋ ਦੇ ਜੂਨੀਅਰ ਸਹਾਇਕ ਮਹਿੰਦਰਜੀਤ ਸਿੰਘ ਅਤੇ ਜ਼ਿਲ•ਾ ਭਲਾਈ ਦਫ਼ਤਰ ਦੇ ਰਾਜਵਿੰਦਰ ਕੌਰ (ਐਲ.ਏ) ਗੈਰ-ਹਾਜ਼ਰ ਪਾਏ ਗਏ ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ•ਾਂ ਗੈਰ-ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।