ਨਗਰ ਨਿਗਮ ਲੁਧਿਆਣਾ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਵਚਨਬੱਧ-ਕੌਂਸਲਰ ਮਮਤਾ ਆਸ਼ੂ

0
1558

ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਗਮ ਵਿੱਚ ਸ਼ਿਰਕਤ
ਲੁਧਿਆਣਾ, 11 ਸਤੰਬਰ (000)-ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ਹਿਰ ਲੁਧਿਆਣਾ ਨੂੰ ਪਲਾਸਟਿਕ ਦੀ ਵਰਤੋਂ ਤੋਂ ਮੁਕਤ ਕਰਨ ਦੀ ਕਵਾਇਦ ਜਾਰੀ ਹੈ। ਨਗਰ ਨਿਗਮ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਵਚਨਬੱਧ ਹੈ। ਇਸ ਸੰਬੰਧੀ ਨਗਰ ਨਿਗਮ ਵੱਲੋਂ ਇੱਕ ਖਾਕਾ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਪਲਾਸਟਿਕ ਦੀ ਵਰਤੋਂ ਨੂੰ ਘੱਟ ਕਰਨ ਲਈ ਯਤਨ ਕੀਤੇ ਜਾਣਗੇ।
ਸਥਾਨਕ ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਆਸ਼ੂ ਨੇ ਕਿਹਾ ਕਿ ਪੰਜਾਬ ਪਲਾਸਟਿਕ ਕੈਰੀ ਬੈਗਜ਼ (ਮੈਨੂੰਫੈਕਚਰ, ਯੁਸੇਜ਼ ਐਂਡ ਡਿਸਪੋਜ਼ਲ) ਕੰਟਰੋਲ ਐਕਟ, 2005 ਦੀ ਧਾਰਾ 7 ਦੀ ਉਪ ਧਾਰਾ 2 ਅਧੀਨ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਦੀ ਹਰ ਤਰ•ਾਂ ਦੀ ਗਤੀਵਿਧੀ ‘ਤੇ ਪਹਿਲਾਂ ਹੀ ਪਾਬੰਦੀ ਲਗਾਈ ਜਾ ਚੁੱਕੀ ਹੈ।
ਉਨ•ਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੀ ਨਾ ਵਰਤੋਂ ਬਾਰੇ ਖੁਦ ਵੀ ਜਾਗਰੂਕ ਹੋਣ ਦੇ ਨਾਲ-ਨਾਲ ਆਪਣੇ ਮਾਪਿਆਂ ਨੂੰ ਵੀ ਜਾਗਰੂਕ ਕਰਨ ਤਾਂ ਜੋ ਸਾਰੇ ਲੋਕ ਵਾਤਾਵਰਣ ਨੂੰ ਬਚਾਉਣ ਵਿੱਚ ਯੋਗਦਾਨ ਪਾ ਸਕਣ। ਉਨ•ਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਪਲਾਸਟਿਕ ਦੀ ਵਰਤੋਂ ਨੂੰ ਦਿਨੋਂ ਦਿਨ ਖ਼ਤਮ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਕਮਲਜੀਤ ਕੌਰ ਵੈਦ, ਸਕੂਲ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।