ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਸ੍ਰੀ ਪ੍ਰੀਤਮ ਚੰਦ ਤੰਗ ਦ ਦਹਾਂਤ ‘ਤੇ ਸ਼ੋਕ ਦਾ ਪ੍ਰਗਟਾਵਾ

0
1555

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ
ਸ੍ਰੀ ਪ੍ਰੀਤਮ ਚੰਦ ਤੰਗ ਦ ਦਹਾਂਤ ‘ਤੇ ਸ਼ੋਕ ਦਾ ਪ੍ਰਗਟਾਵ

ਲੁਧਿਆਣਾ :  09 ਨਵੰਬਰ (rajkumar)ਗੁਰਦਾਸਪੁਰ ਜ਼ਿਲ•ੇ ਦੇ ਚੰਦ ਭਾਨਰਾ ਪਿੰਡ ਦੇ ਜੰਮਪਲ ਤੇ ਬੜੇ ਲੰਮੇ ਸਮੇਂ ਤੋਂ ਲੁਧਿਆਣਾ ਵਿਖੇ ਨਿਵਾਸ ਕਰਦੇ ਪੰਜਾਬੀ ਦੇ ਲੋਕ ਹਿੱਤਾਂ ਦੇ ਲੇਖਕ ਸ੍ਰੀ ਪ੍ਰੀਤਮ ਚੰਦ ਤੰਗ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ। ਉਹ ਪੰਜਾਬੀ ਸਾਹਿਤ ਅਕਾਡਮੀ ਨਾਲ ਦਿਲੋਂ
ਮਨੋਂ ਜੁੜੇ ਹੋਏ ਸਰਗਰਮ ਲੇਖਕ ਸਨ। ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ.ਰਵਿੰਦਰ ਸਿੰਘ ਭੱਠਲ ਨੇ ਉਪਰੋਕਤ ਵਿਚਾਰ ਪ੍ਰਗਟ ਕਰਦਿਆਂ ਸ੍ਰੀ ਪ੍ਰੀਤਮ ਚੰਦ ਤੰਗ ਦੇ
ਦੇਹਾਂਤ ‘ਤੇ ਸ਼ੋਕ ਦਾ ਪ੍ਰਗਟਾਵਾ ਕੀਤਾ। ਸ਼ੋਕ ਦਾ ਪ੍ਰਗਟਾਵਾ ਕਰਨ ਵਾਲਿਆਂ ਅਤੇ ਉਨ•ਾਂ ਦੀ ਸਾਹਿਤਕ ਦੇਣ ਬਾਰੇ ਵਿਚਾਰ ਵਟਾਂਦਰਾ ਸਾਂਝਾ ਕਰਨ ਵਾਲੇ ਲੇਖਕਾਂ ਵਿਚ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ.ਸੁਖਦੇਵ ਸਿੰਘ, ਅਕਾਡਮੀ ਦੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ, ਸੀਨੀਅਰਮੀਤ ਪ੍ਰਧਾਨ ਸ੍ਰੀ ਸੁਰਿੰਦਰ ਕੈਲੇ, ਡਾ. ਗੁਲਜ਼ਾਰ ਸਿੰਘ ਪੰਧੇਰ, ਸਹਿਜਪ੍ਰੀਤ ਸਿੰਘ ਮਾਂਗਟ, ਮਨਜੀਤ
ਕੌਰ ਅੰਬਾਲਵੀ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, hਡਾ. ਗੁਰਇਕਬਾਲ ਸਿੰਘ,
ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਸ੍ਰੀ ਰਾਮ ਅਰਸ਼,ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ,
ਤਰਸੇਮ, ਡਾ. ਸ਼ਰਨਜੀਤ ਕੌਰ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਗੁਲਜ਼ਾਰ ਸਿੰਘਸ਼ੌਂਕੀ, ਪ੍ਰੇਮ ਸਾਹਿਲ, ਪ੍ਰਿੰ. ਪ੍ਰੇਮ ਸਿੰਘ ਬਜਾਜ ਸ਼ਾਮਲ ਸਨ। ਪੰਜਾਬੀ ਸਾਹਿਤ
ਅਕਾਡਮੀ ਦੇ ਅਹੁਦੇਦਾਰ ਅਤੇ ਸਮੂਹ ਮੈਂਬਰ ਸ੍ਰੀ ਪ੍ਰੀਤਮ ਚੰਦ ਤੰਗ ਦੇ ਦੇਹਾਂਤ ‘ਤੇ
ਅਫ਼ਸੋਸ ਦਾ ਪ੍ਰਗਟਾਵਾ ਕਰਦੇ ਹੋਏ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹਨ।