ਪੰਜਾਬ ਵਲੋਂ ਗੰਨਾਂ ਕਾਸ਼ਤਕਾਰਾਂ ਨੂੰ 90 ਕਰੋੜ ਰੁਪਏ ਦੀ ਅਦਾਇਗੀ ਦੂਜੀ ਕਿਸ਼ਤ ਸਤੰਬਰ ਤੱਕ ਅਦਾ ਕੀਤੀ ਜਾਵੇਗੀ-ਸੁਖਬੀਰ ਸਿੰਘ ਬਾਦਲ

0
1325

ਚੰਡੀਗੜ• 19 ਅਗਸਤ: (ਧਰਮਵੀਰ ਨਾਗਪਾਲ) ਪੰਜਾਬ ਸਰਕਾਰ ਨੇ ਅੱਜ ਗੰਨਾਂ ਕਾਸ਼ਤਕਾਰਾਂ ਨੂੰ ਇਕ ਵੱਡੀ ਰਾਹਤ ਦਿੰਦਿਆਂ 90 ਕਰੋੜ ਰੁਪਏ ਦੀ ਰਕਮ ਦੀ ਅਦਾਇਗੀ ਕਰ ਦਿੱਤੀ ਹੈ ਜੋ ਕਿ ਰਾਜ ਦੀਆਂ ਸਹਿਕਾਰੀਆਂ ਮਿੱਲਾਂ ਵੱਲ ਉਨ•ਾਂ ਦਾ ਬਕਾਇਆ ਸੀ। ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਮਾਲ ਮੰਤੀਰ ਸ. ਬਿਕਰਮ ਸਿੰਘ ਮਜੀਠੀਆ ਦੀ ਹਾਜਰੀ ਵਿਚ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਆਗੂਆਂ ਨਾਲ ਆਪਣੇ ਗ੍ਰਹਿ ਵਿਖੇ ਮੁਲਾਕਾਤ ਕਰਦਿਆਂ ਵਿੱਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ 90 ਕਰੋੜ ਰੁਪਏ ਦੀ ਰਕਮ ਫੌਰੀ ਤੌਰ ’ਤੇ ਜਾਰੀ ਕੀਤੀ ਜਾਵੇ। ਉਨ•ਾਂ ਇਹ ਐਲਾਨ ਵੀ ਕੀਤਾ ਕਿ ਅਗਲੇ ਮਹੀਨੇ ਬਾਕੀ ਦੀ 90 ਕਰੋੜ ਰੁਪਏ ਦੀ ਰਕਮ ਵੀ ਗੰਨਾਂ ਕਾਸ਼ਤਕਾਰਾਂ ਨੂੰ ਅਦਾ ਕਰ ਦਿੱਤੀ ਜਾਵੇਗੀ। ਉਨ•ਾਂ ਭਰੋਸਾ ਦੁਆਇਆ ਕਿ ਗੰਨਾਂ ਕਾਸ਼ਤਕਾਰਾਂ ਅਤੇ ਗੰਨਾਂ ਮਿੱਲਾਂ ਦੇ ਹਿੱਤਾਂ ਦੀ ਪੂਰੀ ਰਾਖੀ ਕੀਤੀ ਜਾਵੇਗੀ ਅਤੇ ਸਤੰਬਰ ਮਗਰੋ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਜਾਵੇਗਾ ਜਿਸ ਦੀ ਗੰਨਾਂ ਕਾਸ਼ਤਕਾਰਾਂ ਵੱਲ ਕੋਈ ਅਦਾਇਗੀ ਬਾਕੀ ਨਹੀਂ ਰਹੇਗੀ। ਸ਼ੂਗਰਫੈਡ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਮੇਂ ਵਿਚ ਸਭਨਾਂ 9 ਸਹਿਕਾਰੀ ਸ਼ੂਗਰ ਮਿੱਲਾਂ ਦੇ ਤਕਰੀਬਨ 28000 ਗੰਨਾਂ ਕਾਸ਼ਤਕਾਰਾਂ ਵੱਲ 180 ਕਰੋੜ ਰੁਪਏ ਬਕਾਇਆ ਪਏ ਸਨ। ਉਨ•ਾਂ ਪੁਸ਼ਟੀ ਕੀਤੀ ਕਿ ਸ਼ੂਗਰਫੈਡ ਨੂੰ 90 ਕਰੋੜ ਰੁਪਏ ਦੀ ਰਕਮ ਮਿਲ ਚੁੱਕੀ ਹੈ ਅਤੇ ਇਸ ਨੂੰ ਅਗਲੇ ਦੋ ਦਿਨਾਂ ਦੇ ਅੰਦਰ ਕਾਸ਼ਤਕਾਰਾਂ ਦੇ ਖਾਤਿਆਂ ਵਿਚ ਪਾ ਦਿੱਤਾ ਜਾਵੇਗਾ। ਉਨ•ਾਂ ਇਹ ਜਾਣਕਾਰੀ ਵੀ ਦਿੱਤੀ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਗੰਨਾਂ ਕਾਸ਼ਤਕਾਰਾਂ ਨੂੰ ਸਹਿਕਾਰੀ ਮਿੱਲਾਂ ਦੁਆਰਾ 150 ਕਰੋੜ ਰੁਪਏ ਦੀ ਅਦਾਇਗੀ ਕੀਤੀ ਸੀ।
ਇਸ ਮੌਕੇ ਜੇਲ ਤੇ ਸੈਰ ਸਪਾਟਾ ਮੰਤਰੀ ਸ. ਸੋਹਨ ਸਿੰਘ ਠੰਡਲ ਤੋਂ ਇਲਾਵਾ ਮੁੱਖ ਸੰਸਦੀ ਸਕੱਤਰ ਬੀਬੀ ਮੋਹਿੰਦਰ ਕੌਰ ਜੋਸ਼ ਅਤੇ ਚੌਧਰੀ ਨੰਦ ਲਾਲ, ਉਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਪੀ.ਐਸ.ਔਜਲਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗਗਨਦੀਪ ਸਿੰਘ ਬਰਾੜ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਜੈ ਮਹਾਜਨ ਅਤੇ ਰਾਹੁਲ ਤਿਵਾੜੀ, ਮਾਰਕਫੈਡ ਦੇ ਚੈਅਰਮੈਨ ਜਰਨੈਲ ਸਿੰਘ ਵਾਹਿਦ, ਅਰਵਿੰਦਰ ਸਿੰਘ ਰਸੂਲਪੁਰ ਅਤੇ ਲਖਵਿੰਦਰ ਸਿੰਘ ਲੱਖੀ ਵੀ ਮੌਜੂਦ ਸਨ।