ਪੰਜਾਬ ਸਰਕਾਰ ਨਿਰਮਾਣ ਕੰਮਾਂ ਵਿੱਚ ਲੱਗੇ ਕਿਰਤੀਆਂ ਦੀ ਭਲਾਈ ਲਈ ਵਚਨਬੱਧ : ਚੁੰਨੀ ਲਾਲ ਭਗਤ ਵਣ ਭਵਨ ਵਿਖੇ ਪੰਜਾਬ ਬਿਲਡਿੰਗ ਐਂਡ ਅਦਰ ਕੰਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਹੋਈ ਮੀਟਿੰਗ

0
2012

ਐਸ.ਏ.ਐਸ.ਨਗਰ: 30 ਮਾਰਚ (ਧਰਮਵੀਰ ਨਾਗਪਾਲ) ਪੰਜਾਬ ਸਰਕਾਰ ਨਿਰਮਾਣ ਕੰਮਾਂ ਵਿੱਚ ਲੱਗੇ ਕਿਰਤੀਆਂ ਅਤੇ ਉਨ•ਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੁਰੀ ਤਰ•ਾਂ ਵਚਨਬੱਧ Êਹੈ ਅਤੇ ਕਿਰਤੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨ•ਾਂ ਵਿਚਾਰਾ ਦਾ ਪ੍ਰਗਟਾਵਾ ਕਿਰਤ, ਵਣ ਤੇ ਜੰਗਲੀ ਜੀਵ ਸੁਰੱਖਿਆ ਬਾਰੇ ਮੰਤਰੀ ਪੰਜਾਬ ਸ੍ਰੀ ਚੁੰਨੀ ਲਾਲ ਭਗਤ ਨੇ ਵਣ ਭਵਨ ਵਿਖੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਜ਼ ਵੈਲਫੇਅਰ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ•ਾਂ ਇਸ ਮੌਕੇ ਕਿਰਤੀਆਂ ਨੂੰ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਦੀ ਸਮੀਖਿੱਆ ਵੀ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਚੁੰਨੀ ਲਾਲ ਭਗਤ ਨੇ ਕਿਹਾ ਕਿ ਨਿਰਮਾਣ ਕਾਰਜਾਂ ਵਿੱਚ ਲੱਗੇ ਮਜਦੂਰਾਂ ਨੂੰ ਕਿੱਤਾ ਮੁੱਖੀ ਰੋਗਾਂ ਤੋਂ ਬਚਾਉਣਾ ਇੱਕ ਅਹਿੰਮ ਮੁੱਦਾ ਹੈ। ਉਨ•ਾਂ ਦੱਸਿਆ ਕਿ ਰਾਜ ਵਿੱਚ ਨਿਰਮਾਣ ਨਾਲ ਸਬੰਧਤ ਕੰਮ ਜਿਸ ਵਿੱਚ ਰੇਤਾਂ, ਬਜਰੀ, ਸੀਮੇਂਟ ਅਤੇ ਮਾਰਬਲ ਕਟਿੰਗ ਦੇ ਕੰਮ ਵੀ ਸਾਮਲ ਹਨ। ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਜ਼ ਐਕਟ 1996 ਹੇਠ ਕਵਰ ਹੁੰਦੇ ਹਨ। ਉਨ•ਾਂ ਦੱਸਿਆ ਕਿ ਮਿੱਟੀ ਘੱਟਾ ਆਦਿ ਨਾਲ ਕਿਰਤੀਆਂ ਨੂੰ ਬਿਮਾਰੀ ਹੋਣ ਦੀ ਵਧੇਰੇ ਸੰਭਾਵਨਾ ਹੁੰਦੀ ਹੈ । ਜਿਸ ਲਈ ਅਜਿਹੇ ਰੋਗਾਂ ਤੋਂ ਬਚਾਉਣ ਲਈ ਬੋਰਡ ਵੱਲੋਂ 1 ਲੱਖ ਰੁਪਏ ਤੱਕ ਦੀ ਸਹਾਇਤਾ ਪਹਿਲਾ ਹੀ ਦਿੱਤੀ ਜਾਂਦੀ ਹੈ ਅਤੇ ਬੋਰਡ ਵੱਲੋ ਨਿਰਮਾਣ ਕਾਰਜਾਂ ਵਿੱਚ ਕੰਮ ਕਰਦੇ ਬੋਰਡ ਦੇ ਰਜਿਸਟਰਡ ਲਾਭ ਪਾਤਰੀਆਂ ਅਤੇ ਉਨ•ਾਂ ਦੇ ਪਰਿਵਾਰਕ ਮੈਂਬਰਾਂ ਦੀ ਸਿਲੀਕਾਸਿਜ਼ ਅਤੇ ਹੋਰ ਬਿਮਾਰੀਆਂ ਦਾ ਪਤਾ ਲਗਾਉਣ ਲਈ ਮੋਬਾਇਲ ਲੈਬ ਸਕੀਮ ਸ਼ੁਰੂ ਕਰਨ ਦੀ ਯੋਜਨਾ ਹੈ । ਜਿਸ ਵਿੱਚ ਬਲੱਡ ਟੈਸਟ, ਯੂਰਿਨ ਟੈਸਟ, ਸਪੂਟਮ ਕੂਲੈਕਸ਼ਨ ਕਿੱਟ ਦੀ ਸੁਵਿਧਾ ਵੀ ਹੋਵੇਗੀ। ਉਨ•ਾਂ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਲੱਗੇ ਕਿਰਤੀ ਮੁੱਖ ਤੌਰ ਤੇ ਪਿੰਡਾ ਦੇ ਗਰੀਬ ਜਾਂ ਪਰਿਵਾਸੀ ਮਜਦੂਰ ਹੁੰਦੇ ਹਨ। ਉਨ•ਾਂ ਨੂੰ ਆਪਣੀ ਦਿਹਾੜੀ ਛੱਡ ਕੇ ਟੈਸਟ ਕਰਾਉਣ ਲਈ ਦੁੂਰ ਦੁਰਾਡੇ ਵੱਡੇ ਹਸਪਤਾਲਾਂ ਵਿੱਚ ਜਾਣਾ ਸੰਭਵ ਨਹੀਂ ਹੁੰਦਾ ਜਿਸ ਕਾਰਨ ਸਮੇਂ ਸਿਰ ਇਸ ਬਿਮਾਰੀ ਦੀ ਡਿਟੈਕਸ਼ਨ ਨਾ ਹੋਣ ਕਰਕੇ ਇਲਾਜ ਵੀ ਸੰਭਵ ਨਹੀਂ ਹੋ ਸਕਦਾ । ਸ੍ਰੀ ਚੁੰਨੀ ਲਾਲ ਭਗਤ ਨੇ ਇਸ ਮੌਕੇ ਕਿਹਾ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਸਜ਼ ਵੈਲਫੇਅਰ ਬੋਰਡ ਵੱਲੋਂ ਨਿਰਮਾਣ ਕਾਰਜਾਂ ਅਤੇ ਉਸਾਰੀ ਦੇ ਕੰਮਾਂ ਵਿੱਚ ਲੱਗੇ ਕਿਰਤੀਆਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਬਾਰੇ ਕਿਰਤੀਆਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਮੌਕੇ ਪ੍ਰਮੁੱਖ ਸਕੱਤਰ ਕਿਰਤ ਅਤੇ ਮਕਾਨ ਉਸਾਰੀ ਵਿਭਾਗ ਪੰਜਾਬ ਸ੍ਰੀ ਵਿਸ਼ਵਾਜੀਤ ਖੰਨਾ ਨੇ ਦੱਸਿਆ ਕਿ ਕਿਰਤ ਵਿਭਾਗ ਵੱਲੋਂ ਗਠਿਤ ਕੀਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਨਿਰਮਾਣ ਕਾਰਜਾਂ ਅਤੇ ਉਸਾਰੀ ਦੇ ਕੰਮਾਂ ਵਿੱਚ ਲੱਗੇ ਕਿਰਤੀਆਂ ਦੀ ਭਲਾਈ ਲਈ ਬਹੁਤ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ•ਾਂ ਦੱਸਿਆ ਕਿ ਰਾਜ ਮਿਸਤਰੀ/ ਇੱਟਾਂ ਪਕੜਾਉਣ ਵਾਲੇ ਮਜਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ਨ, ਸਿਵਰਮੈਨ, ਮਾਰਬਲ / ਟਾਈਲਾਂ ਲਗਾਉਣ ਵਾਲੇ, ਪੇਂਟਰ, ਪੀ.ਓ.ਪੀ. ਕਰਨ ਵਾਲੇ, ਸੜਕਾਂ ਬਣਾਉਣ ਵਾਲੇ, ਇਮਾਰਤਾਂ ਦੀ ਮੁਰੰਮਤ ਰੱਖ ਰਖਾਓ ਵਾਲੇ ਕਿਰਤੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਸਜ਼ ਵੈਲਫੇਅਰ ਬੋਰਡ ਦੇ ਲਾਭ ਪਾਤਰੀ ਬਣ ਸਕਦੇ ਹਨ। ਜਿਸ ਲਈ ਕਿਰਤੀਆਂ ਦੀ ਉਮਰ 18 ਤੋਂ 60 ਸਾਲ ਦਰਮਿਆਨ ਹੋਣੀ ਚਾਹੀਦੀ ਹੈ । ਇਸ ਮੌਕੇ ਬੋਰਡ ਦੇ ਮੈਂਬਰ ਸ੍ਰੀ ਸੁਖਵਿੰਦਰ ਸਿੰਘ ਗੋਲਡੀ ਜ਼ਿਲ•ਾ ਪ੍ਰਧਾਨ ਬੀ.ਜੇ.ਪੀ, ਸ੍ਰੀ ਰਾਮੇਸ ਕੁਮਾਰ, ਸ੍ਰੀ ਕਰਤਾਰ ਸਿੰਘ ਰਠੌਰ, ਸ੍ਰੀਮਤੀ ਇੰਨੂ ਸਮੇਤ ਬੋਰਡ ਦੇ ਹੋਰ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਵੀ ਹਾਜਰ ਸਨ।