ਮਾਈ ਭਾਗੋ ਆਰਮਡ ਫੋਰਸ਼ਿਜ ਪ੍ਰੈਪਰੇਟਰੀ ਇੰਸਟੀਚਿਊਟ ਦੇ ਉਦਘਾਟਨੀ ਸਮਾਰੋਹ ਦੇ ਸਾਰੇ ਪ੍ਰਬੰਧ ਮੁਕੰਮਲ : ਸਿੱਧੂ

0
1727

ਐਸ.ਏ.ਐਸ.ਨਗਰ: 23 ਜੁਲਾਈ (ਧਰਮਵੀਰ ਨਾਗਪਾਲ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਦੇਸ਼ ਵਿੱਚ ਵਿਲੱਖਣ ਕਿਸਮ ਦੀ ਪਹਿਲੀ ਮਾਈ ਭਾਗੋ ਆਰਮਡ ਫੋਰਸ਼ਿਜ ਪ੍ਰੈਪਰੇਟਰੀ ਇੰਸਟੀਚਿਊਟ ਦੇ ਉਦਘਾਟਨੀ ਸਮਾਰੋਹ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਜਿਸ ਦਾ ਉਦਘਾਟਨ 25 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ ਸਿੰਘ ਬਾਦਲ ਅਤੇ ਦੇਸ਼ ਦੇ ਰੱਖਿਆ ਮੰਤਰੀ ਸ੍ਰੀ ਮਨੋਹਰ ਪਾਰੀਕਰ ਕਰਨਗੇ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਮੋਕੇ ਦਿੱਤੀ।

ਸ੍ਰੀ ਸਿੱਧੂ ਨੇ ਦੱਸਿਆ ਕਿ ਉਦਘਾਟਨੀ ਸਮਾਰੋਹ ਮੋਕੇ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਐਨ.ਸੀ.ਸੀ. ਦੀਆਂ ਲੜਕੀਆਂ ਤੋਂ ਇਲਾਵਾ ਸੀ-ਪਾਈਟ , ਪੈਸਕੋ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸ਼ਿਜ ਪ੍ਰੈਪਰੈਟਰੀ ਇੰਸਟੀਚਿਊਟ ਦੇ ਸਿਖਿਆਰਥੀਆਂ ਤੋਂ ਇਲਾਵਾ ਸਾਬਕਾ ਫੋਜੀ ਅਤੇ ਆਮ ਲੋਕ ਵੀ ਸਿਰਕਤ ਕਰਨਗੇ। ਸਮਾਗਮ ਵਿੱਚ ਭਾਰਤੀ ਫੋਜ ਦੇ ਅਧਿਕਾਰੀ ਅਤੇ ਸਾਬਕਾ ਅਧਿਕਾਰੀ ਵੀ ਸ਼ਾਮਲ ਹੋਣਗੇ। ਉਨ•ਾਂ ਦੱਸਿਆ ਕਿ ਪੰਡਾਲ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਵਿੱਚ ਇੱਕ –ਇੱਕ ਸੈਕਟਰ ਅਫ਼ਸਰ ਦੀ ਡਿਊਟੀ ਲਗਾਈ ਗਈ ਹੈ। ਉਨ•ਾਂ ਦੱਸਿਆ ਕਿ ਹਰੇਕ ਸੈਕਟਰ ਅਫ਼ਸਰ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਦਿੱਤੀ ਗਈ ਡਿਊਟਂੀ ਨੂੰ ਪੁਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਸਮਾਗਮ ਦੌਰਾਨ ਕਿਸੇ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਪੇਸ ਨਾ ਆਵੇ।
ਇਸ ਤੋਂ ਪਹਿਲਾ ਡੀ.ਆਈ.ਜੀ ਰੂਪਨਗਰ ਰੇਜ਼ ਸ੍ਰੀ ਆਰ.ਕੇ ਜੈਸਵਾਲ ਨੇ ਜ਼ਿਲ•ਾ ਪੁਲਿਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਨਾਲ ਲੈ ਕੇ ਸਮਾਗਮ ਵਾਲੀ ਥਾਂ ਦਾ ਜਾਇਜਾ ਲਿਆ ਅਤੇ ਆਖਿਆ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਿਹਲੀ ਨਾ ਵਰਤੀ ਜਾਵੇ। ਇਸ ਮੌਕੇ ਸ੍ਰੀ ਭੁੱਲਰ ਨੇ ਦੱਸਿਆ ਕਿ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ । ਇਸ ਤੋਂ ਇਲਾਵਾ ਟਰ੍ਯੈਫਿਕ ਸਬੰਧੀ ਰੂਟ ਪਲਾਨ ਵੀ ਤਿਆਰ ਕੀਤਾ ਗਿਆ ਹੈ ਤਾਂ ਜੋ ਸਮਾਗਮ ਵਿੱਚ ਸਾਮਲ ਹੋਣ ਵਾਲਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ ਨਾ ਆਵੇ। ਉਨ•ਾਂ ਇਸ ਮੌਕੇ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੁਰੀ ਤਨਦੇਹੀ ਨਾਲ ਨਿਭਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੋਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਵਧੀਕ ਮੁੱਖ ਪ੍ਰਸ਼ਾਸਕ ਗਮਾਡਾ ਸ੍ਰੀ ਸੁਖਜੀਤ ਪਾਲ ਸਿੰਘ, ਜਰਨਲ ਆਈ.ਪੀ.ਸਿੰਘ ਡਾਇਰੈਕਟਰ ਮਾਈ ਮਾਈ ਭਾਗੋ ਆਰਮਡ ਫੋਰਸ਼ਿਜ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਡੀ.ਐਮ ਮੋਹਾਲੀ ਸ੍ਰੀ ਲਖਮੀਰ ਸਿੰਘ, ਐਸ.ਡੀ.ਐਮ ਡੇਰਾਬੱਸੀ ਸ੍ਰੀ ਸ਼ਿਵ ਕੁਮਾਰ, ਐਸ.ਡੀ.ਐਮ (ਖਰੜ) ਅਮਨਿੰਦਰ ਕੌਰ, ਜ਼ਿਲ•ਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਸਮੇਤ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਦੇ ਅਧਿਕਾਰੀ ਵੀ ਮੌਜੂਦ ਸਨ।