ਮਿਸ਼ਨ ਸਵੱਛ ਤੇ ਸਵੱਸਥ ਮੁਹਿੰਮ ‘ਚ ਜ਼ਿਲਾ ਲੁਧਿਆਣਾ ਦੇਸ਼ ਭਰ ਵਿਚੋਂ ਚੌਥੇ ਸਥਾਨ ‘ਤੇ

0
1408

ਲੁਧਿਆਣਾ 25 ਅਗਸਤ (ਸੀ ਐਨ ਆਈ ) ਮੁਲਕ ਭਰ ਵਿਚ ਵਿੱਢੀ ਗਈ ‘ਮਿਸ਼ਨ ਸਵੱਛ ਤੇ ਸਵੱਸਥ’ ਦੀ ਲਗਾਤਾਰ ਜ਼ਿਲ•ੇਵਾਰ ਕੀਤੀ ਜਾਂਦੀ ਨਜ਼ਰਸਾਨੀ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਜ਼ਿਲ•ਾ ਲੁਧਿਆਣਾ ਦੇਸ਼ ਵਿੱਚੋਂ ਚੌਥੇ ਅਤੇ ਪੰਜਾਬ ਵਿੱਚੋਂ ਦੂਜੇ ਸਥਾਨ ਉੱਤੇ ਆਇਆ ਹੈ। ਦੱਸਣਯੋਗ ਹੈ ਕਿ ਲੰਘੇ ਦਸ ਦਿਨ ਪਹਿਲਾਂ ਵੀ ਇਹ ਦਰਜਾਬੰਦੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਜ਼ਿਲ•ਾ ਲੁਧਿਆਣਾ ਨੂੰ 123ਵਾਂ ਦਰਜਾ ਦਿੱਤਾ ਗਿਆ ਸੀ, ਮਹਿਜ਼ ਦਸ ਦਿਨਾਂ ਵਿੱਚ 119 ਦਰਜਿਆਂ ਦਾ ਸੁਧਾਰ ਕਰਨਾ ਇਸ ਮਿਸ਼ਨ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਵੱਲ ਚੰਗਾ ਸੰਕੇਤ ਹੈ।

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪ੍ਰਾਪਤ ਅੰਕੜਿਆਂ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਦੇਸ਼ ਨੂੰ ੨੦੧੯ ਤੱਕ ਪੂਰੀ ਤਰ•ਾਂ ‘ਸਵੱਛ ਅਤੇ ਸਵੱਸਥ’ ਬਣਾਉਣ ਲਈ ਸਾਰੇ ਸੂਬਿਆਂ ਵਿੱਚ ਚਲਾਈਆਂ ਜਾ ਰਹੀਆਂ ‘ਮਿਸ਼ਨ ਸਵੱਛ ਤੇ ਸਵੱਸਥ’ ਮੁਹਿੰਮਾਂ ਵਿਚ ਸਿਹਤਮੰਦ ਮੁਕਾਬਲਾ ਕਰਾਉਣ ਲਈ ਕੇਂਦਰ ਸਰਕਾਰ ਦੇ ਪੀਣ ਵਾਲਾ ਪਾਣੀ ਅਤੇ ਸੈਨੀਟੇਸ਼ਨ ਮੰਤਰਾਲੇ ਵੱਲੋਂ ਲਗਾਤਾਰ ਤੇ ਜ਼ਿਲ•ੇਵਾਰ ਨਜ਼ਰਸਾਨੀ ਕੀਤੀ ਜਾਂਦੀ ਹੈ। ਹਰ ਰੋਜ਼ ਕੀਤੀ ਜਾਣ ਵਾਲੀ ਇਸ ਨਜ਼ਰਸਾਨੀ ਦੇ ਨਤੀਜਿਆਂ ਦੇ ਅਧਾਰ ਉੱਤੇ ਮੋਹਰੀ ਰਹਿਣ ਵਾਲੇ ਜ਼ਿਲਿਆਂ ਨੂੰ ਆਉਂਦੀ ੨ ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੁਰਸਕਾਰ ਦਿੱਤੇ ਜਾਣਗੇ। ਜਾਰੀ ਕੀਤੀ ਗਈ ਤਾਜ਼ਾ ਦਰਜਾਬੰਦੀ ਵਿੱਚ ਜਿੱਥੇ ਜ਼ਿਲ•ਾ ਫਤਹਿਗੜ ਸਾਹਿਬ ਨੂੰ ਦੇਸ਼ ਭਰ ਵਿੱਚੋਂ ਪਹਿਲਾਂ ਸਥਾਨ ਦਿੱਤਾ ਗਿਆ ਹੈ, ਉਥੇ ਹੀ ਜ਼ਿਲ•ਾ ਬਰਨਾਲਾ ਨੂੰ 11ਵਾਂ ਸਥਾਨ ਦਿੱਤਾ ਗਿਆ ਹੈ।

ਸ੍ਰੀ ਅਗਰਵਾਲ ਅਤੇ ਸ੍ਰੀਮਤੀ ਮਲਿਕ ਨੇ ਜ਼ਿਲ•ਾ ਲੁਧਿਆਣਾ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਕਾਰਗੁਜ਼ਾਰੀ ਉੱਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਜ਼ਿਲ•ਾ ਲੁਧਿਆਣਾ ਵਿੱਚ ਬੰਦ ਪਾਈਆਂ ਜਲ ਸਪਲਾਈ ਸਕੀਮਾਂ ਨੂੰ ਚਾਲੂ ਕਰਨ, ਇਹਨਾਂ ਨੂੰ ੧੦ ਅਤੇ ੨੪ ਘੰਟੇ ਸਪਲਾਈ ਸਕੀਮ ਤਹਿਤ ਲਿਆਉਣ, ਪਿੰਡਾਂ ਵਿਚ ਲੈਟਰੀਨਾਂ ਬਣਾਉਣ ਅਤੇ ਪਿੰਡਾਂ ਨੂੰ ਖੁੱਲ•ੇਆਮ ਪਖ਼ਾਨੇ ਤੋਂ ਮੁਕਤ ਕਰਨ ਦੇ ਚੱਲ ਰਹੇ ਕੰਮਾਂ ਦੀ ਲਗਾਤਾਰ ਨਜ਼ਰਸਾਨੀ ਕੀਤੀ ਜਾਵੇ ਅਤੇ ਇਸ ਸਬੰਧੀ ਰਿਪੋਰਟ ਲਗਾਤਾਰ ਪੇਸ਼ ਕੀਤੀ ਜਾਵੇ।