ਵਿਆਹ ਅਤੇ ਖੁਸ਼ੀ ਦੇ ਮੌਕੇ ‘ਤੇ ਪਟਾਕੇ ਚਲਾਉਣ ‘ਤੇ ਪਾਬੰਦੀ, ਵਧੀਕ ਜਿਲਾ ਮੈਜਿਸਟ੍ਰੇਟ ਵੱਲੋਂ ਹੁਕਮ ਜਾਰੀ,

0
1640

ਲੁਧਿਆਣਾ, 27 ਦਸੰਬਰ (ਸੀ ਐਨ ਆਈ )-ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜਿਲਾ ਲੁਧਿਆਣਾ ਵਿੱਚ ਵਿਆਹ ਵਾਲੇ ਦਿਨ ਅਤੇ ਕੋਈ ਵੀ ਖੁਸ਼ੀ ਦੇ ਤਿਉਹਾਰ ਮੌਕੇ ਪਟਾਕੇ ਚਲਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਸ ਸੰਬੰਧੀ ਵਧੀਕ ਜਿਲਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਆਮ ਲੋਕਾਂ ਨੂੰ ਵਿਆਹ ਵਾਲੇ ਦਿਨ ਅਤੇ ਕੋਈ ਵੀ ਖੁਸ਼ੀ ਦੇ ਤਿਉਹਾਰ ਮੌਕੇ ਪਟਾਕੇ ਚਲਾਉਣ ਦੀ ਆਗਿਆ ਨਹੀਂ ਹੋਵੇਗੀ। ਇਹ ਪਾਬੰਦੀ 26 ਫਰਵਰੀ, 2018 ਤੱਕ ਲਾਗੂ ਰਹੇਗੀ।