ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਦਭਾਵਨਾ ਦਿਵਸ ਮੌਕੇ ਸਹੁੰ ਚੁਕਾਈ

0
1469

 

ਪਟਿਆਲਾ, (ਧਰਮਵੀਰ ਨਾਗਪਾਲ) ਅੱਜ ਸਦਭਾਵਨਾ ਦਿਵਸ ਦੇ ਮੌਕੇ ’ਤੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਏਕਤਾ ਅਤੇ ਸਦਭਾਵਨਾ ਦੀ ਸਹੁੰ ਚੁਕਾਈ ਗਈ। ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਵਰੁਣ ਰੂਜਮ ਨੇ ਸਾਰਿਆਂ ਨੂੰ ਸਹੁੰ ਚੁਕਾਉਂਦਿਆਂ ਬਿਨਾ ਕਿਸੇ ਜਾਤ, ਖੇਤਰ, ਧਰਮ ਅਤੇ ਭਾਸ਼ਾ ਦਾ ਭੇਦਭਾਵ ਕੀਤਿਆਂ ਸਾਰੇ ਦੇਸ਼ ਵਾਸੀਆਂ ਨੂੰ ਭਾਵਨਾਤਮਕ ਏਕਤਾ ਅਤੇ ਸਦਭਾਵਨਾ ਦੇ ਲਈ ਕਾਰਜ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਸਾਰਿਆਂ ਨੇ ਪ੍ਰਣ ਕੀਤਾ ਕਿ ਉਹ ਬਿਨਾਂ ਕਿਸੇ ਹਿੰਸਾ ਤੋਂ ਸਾਰੇ ਤਰ•ਾਂ ਦੇ ਮਤਭੇਦ ਗੱਲਬਾਤ ਅਤੇ ਸੰਵਿਧਾਨਕ ਮਾਧਿਅਮ ਨਾਲ ਹੀ ਸੁਲਝਾਉਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਮੋਹਿੰਦਰਪਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਾਜੇਸ਼ ਤ੍ਰਿਪਾਠੀ, ਐਸ.ਡੀ.ਐਮ ਪਟਿਆਲਾ ਸ਼੍ਰੀ ਗੁਰਪਾਲ ਸਿੰਘ ਚਹਿਲ, ਐਸ.ਡੀ.ਐਮ ਨਾਭਾ ਸ਼੍ਰੀਮਤੀ ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ ਰਾਜਪੁਰਾ ਸ਼੍ਰੀ ਜੇ.ਕੇ. ਜੈਨ, ਸਮੂਹ ਡੀ.ਸੀ ਦਫ਼ਤਰ ਮੁਲਾਜ਼ਮ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।