ਸਰਕਾਰੀ ਅਧਿਕਾਰੀਆਂ ਤੇ ਕਰਮੀਆਂ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਚੁੱਕੀ ਸਹੁੰ 1500 ਤੋਂ ਵਧੇਰੇ ਸ਼ਹਿਰਵਾਸੀਆਂ ਨੇ ਲਿਆ ‘ਰਨ ਫਾਰ ਯੂਨਿਟੀ’ ਦੌੜ ਵਿੱਚ ਹਿੱਸਾ,

0
1399

ਲੁਧਿਆਣਾ, 31 ਅਕਤੂਬਰ (ਸੀ ਐਨ ਆਈ ) ਦੇਸ਼ ਦੀ ਅਜ਼ਾਦੀ, ਏਕਤਾ ਅਤੇ ਆਖੰਡਤਾ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਅਤੇ ਦੇਸ਼ ਦੇ ਪਹਿਲੇ ਉੱਪ ਪ੍ਰਧਾਨ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਸੰਬੰਧੀ ਅੱਜ ਸਾਰੇ ਦੇਸ਼ ਵਿੱਚ ‘ਰਾਸ਼ਟਰੀ ਏਕਤਾ ਦਿਵਸ’ ਵਜੋਂ ਮਨਾਇਆ ਗਿਆ। ਇਸ ਸੰਬੰਧੀ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇਸ਼ ਵਿੱਚ ਏਕਤਾ, ਆਖੰਡਤਾ ਅਤੇ ਦੇਸ਼ ਦੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਆਪਾ ਸਮਰਪਿਤ ਕਰਨ ਸੰਬੰਧੀ ਸਹੁੰ ਚੁਕਾਈ ਗਈ। ਬਚਤ ਭਵਨ ਵਿਖੇ ਲੁਧਿਆਣਾ, 31 ਅਕਤੂਬਰ (ਸੀ ਐਨ ਆਈ ) ਪੱਧਰੀ ਸਮਾਰੋਹ ਦੌਰਾਨ ਇਹ ਸਹੁੰ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਚੁਕਾਈ। ਸਹੁੰ ਚੁੱਕਣ ਵੇਲੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਕਸਾਰ ਬੋਲਿਆ ਕਿ ”ਮੈਂ ਸਹੁੰ ਨਾਲ ਇਹ ਵਾਅਦਾ ਕਰਦਾ ਹਾਂ ਕਿ ਮੈਂ ਰਾਸ਼ਟਰ ਦੀ ਏਕਤਾ, ਆਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਆਪਣੇ ਆਪ ਨੂੰ ਸਮਰਪਿਤ ਕਰਾਂਗਾ ਅਤੇ ਆਪਣੇ ਦੇਸ਼ਵਾਸੀਆਂ ਵਿੱਚ ਇਹ ਸੰਦੇਸ਼ ਫੈਲਾਉਣ ਦਾ ਵੀ ਹਰ ਸੰਭਵ ਯਤਨ ਕਰਾਂਗਾ। ਮੈਂ ਇਹ ਸਹੁੰ ਆਪਣੇ ਦੇਸ਼ ਦੀ ਏਕਤਾ ਦੀ ਭਾਵਨਾ ਨਾਲ ਲੈ ਰਿਹਾ ਹਾਂ, ਜਿਸ ਨੂੰ ਸਰਦਾਰ ਵੱਲਭ ਭਾਈ ਪਟੇਲ ਦੀ ਦੂਰਦਰਸ਼ਤਾ ਅਤੇ ਕਾਰਜਾਂ ਦੁਆਰਾ ਸੰਭਵ ਬਣਾਇਆ ਜਾ ਸਕਿਆ ਸੀ। ਮੈਂ ਆਪਣੇ ਦੇਸ਼ ਦੀ ਅੰਦਰੂਨੀ ਸੁਰੱਖਿਆ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦਾ ਵੀ ਸਹੁੰ ਨਾਲ ਵਾਅਦਾ ਹਾਂ।” ਜ਼ਿਕਰਯੋਗ ਹੈ ਕਿ ਸ੍ਰੀ ਅਗਰਵਾਲ ਨੇ ਲੁਧਿਆਣਾ, 31 ਅਕਤੂਬਰ (ਸੀ ਐਨ ਆਈ ) ਪੱਧਰੀ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਉਹ ਆਪਣੇ ਅਧੀਨ ਆਉਂਦੇ ਸਾਰੇ ਦਫ਼ਤਰਾਂ ਵਿੱਚ ਇਹ ਸਹੁੰ ਚੁਕਾਉਣੀ ਯਕੀਨੀ ਬਣਾਉਣ। ਇਸ ਤੋਂ ਇਲਾਵਾ ਬਾਕੀ ਸਾਰੇ ਦਫ਼ਤਰਾਂ ਵਿੱਚ ਵੀ ਸਹੁੰ ਚੁਕਾਉਣ ਦੀ ਰਸਮ ਨਿਭਾਈ ਗਈ।
ਇਸ ਤੋਂ ਪਹਿਲਾਂ ਸਵੇਰੇ ਸਥਾਨਕ ਗੁਰੂ ਨਾਨਕ ਸਟੇਡੀਅਮ ਤੋਂ ‘ਰਨ ਫਾਰ ਯੂਨਿਟੀ’ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 1500 ਤੋਂ ਵਧੇਰੇ ਸ਼ਹਿਰ ਵਾਸੀਆਂ ਨੇ ਭਾਗ ਲਿਆ। ਫੁਹਾਰਾ ਚੌਕ, ਘੁਮਾਰ ਮੰਡੀ, ਭਾਈ ਬਾਲਾ ਚੌਕ, ਭਾਰਤ ਨਗਰ ਚੌਕ ਅਤੇ ਸ੍ਰੀ ਦੁਰਗਾ ਮਾਤਾ ਮੰਦਿਰ ਤੋਂ ਹੁੰਦੀ ਹੋਈ ਸਟੇਡੀਅਮ ਵਿਖੇ ਖ਼ਤਮ ਹੋਈ ਇਸ ਦੌੜ ਨੂੰ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਖੁਦ ਦੌੜ ਵਿੱਚ ਭਾਗ ਲਿਆ। ਇਸ ਮੌਕੇ ਦੌੜ ਵਿੱਚ ਭਾਗ ਲੈਣ ਵਾਲੇ ਪ੍ਰਤੀਭਾਗੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਦੇਸ਼ ਦੀ ਏਕਤਾ, ਇਕਸਾਰਤਾ ਅਤੇ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਵਾਲੀਆਂ ਤਾਕਤਾਂ ਨੂੰ ਠੱਲ ਪਾਉਣ ਲਈ ਦੇਸ਼ ਵਾਸੀ ਆਪਸੀ ਏਕਤਾ, ਇਕਸਾਰਤਾ ਅਤੇ ਆਖੰਡਤਾ ਨੂੰ ਬਰਕਰਾਰ ਰੱਖਣ ਲਈ ਯਤਨ ਕਰਨ। ਇਸ ਮੌਕੇ ਡਰਾਅ ਰਾਹੀਂ ਚੁਣੇ ਗਏ 5 ਪ੍ਰਤੀਭਾਗੀਆਂ ਨੂੰ ਏਵਨ ਸਾਈਕਲ ਵੱਲੋਂ ਸਪਾਂਸਰ ਪੰਜ ਸਾਈਕਲਾਂ ਨਾਲ ਸਨਮਾਨਿਤ ਕੀਤਾ ਗਿਆ। ਦੌੜ ਮੌਕੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਉੱਤਰੀ ਜ਼ੋਨ ਦੇ ਖੇਤਰੀ ਡਾਇਰੈਕਟਰ ਸ੍ਰੀਮਤੀ ਲਲਿਤਾ ਸ਼ਰਮਾ ਨੇ ਵੀ ਦੌੜ ਵਿੱਚ ਭਾਗ ਲਿਆ ਅਤੇ ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਦਿਵਸ ਬਾਰੇ ਚਾਨਣਾ ਪਾਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ, ਸ੍ਰੀਮਤੀ ਲਵਜੀਤ ਕੌਰ ਕਲਸੀ ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ, ਸ੍ਰ. ਦਮਨਜੀਤ ਸਿੰਘ ਮਾਨ ਤੇ ਸ੍ਰ. ਅਮਰਜੀਤ ਸਿੰਘ ਬੈਂਸ (ਦੋਵੇਂ ਐੱਸ. ਡੀ. ਐੱਮ. ਲੁਧਿਆਣਾ), ਸਹਾਇਕ ਕਮਿਸ਼ਨਰ (ਜ) ਸ੍ਰ. ਅਮਰਿੰਦਰ ਸਿੰਘ ਮਲੀ, ਸਾਈ ਕੇਂਦਰ ਲੁਧਿਆਣਾ ਦੇ ਇੰਚਾਰਜ ਸ੍ਰ. ਹਰਬੰਸ ਸਿੰਘ, ਜਿਲਾ ਮਾਲ ਅਫ਼ਸਰ ਸ੍ਰੀਮਤੀ ਸਵਿਤਾ, ਜਿਲਾ ਲੋਕ ਸੰਪਰਕ ਅਫਸਰ ਸ੍ਰੀ ਪ੍ਰਭਦੀਪ ਸਿੰਘ ਨੱਥੋਵਾਲ, ਜਿਲਾ ਸਿੱਖਿਆ ਅਧਿਕਾਰੀ ਸ੍ਰੀਮਤੀ ਸਵਰਨਜੀਤ ਕੌਰ, ਉੱਪ ਜਿਲਾ ਸਿੱਖਿਆ ਅਧਿਕਾਰੀ ਸ੍ਰ. ਨਾਹਰ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰ. ਦਲਜੀਤ ਸਿੰਘ ਲੋਟੇ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।