ਸਿੱਖਿਆ ਵਿਭਾਗ ਦੀ ਵਿਸ਼ੇਸ਼ ਚੈਕਿੰਗ ਮੁਹਿੰਮ

0
1517

 

ਚੰਡੀਗੜ••, 31 ਮਾਰਚ (ਧਰਮਵੀਰ ਨਾਗਪਾਲ) ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਬਣਾਏ ਵਿਸ਼ੇਸ਼ ਨਿਰੀਖਣ ਸੈਲ ਨੇ ਸਕੂਲਾਂ ਦੀ ਨਿਰੰਤਰ ਚੈਕਿੰਗ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਦਿਆਂ ਅੱਜ 601 ਸਕੂਲਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 43 ਅਧਿਆਪਕ ਗੈਰ ਹਾਜ਼ਰ, 45 ਲੇਟ ਹਾਜ਼ਰ ਅਤੇ 28 ਅਧਿਆਪਕ ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਏ ਗਏ। ਲੰਬੇ ਸਮੇਂ ਤੋਂ ਗੈਰ ਹਾਜ਼ਰ ਚੱਲ ਰਹੇ ਅਧਿਆਪਕਾਂ ਨੂੰ ਚਾਰਜਸ਼ੀਟ ਜਾਰੀ ਕਰ ਕੇ ਉਨ••ਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਗੈਰ ਹਾਜ਼ਰ ਅਤੇ ਲੇਟ ਆਉਣ ਵਾਲੇ ਅਧਿਆਪਕਾਂ ਖਿਲਾਫ ਅਗਲੇਰੀ ਕਾਰਵਾਈ ਲਈ ਵਿਭਾਗ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਜਿਸ ਵਿੱਚ ਸਬੰਧਤ ਜ਼ਿਲੇ• ਦੇ ਜ਼ਿਲਾ ਸਿੱਖਿਆ ਅਧਿਕਾਰੀ, ਉਪ ਜ਼ਿਲਾ ਸਿੱਖਿਆ ਅਧਿਕਾਰੀ ਅਤੇ ਵਿਸ਼ੇਸ਼ ਨਿਰੀਖਣ ਸੈਲ ਦੇ ਮੈਂਬਰ ਸਨ, ਨੇ ਅੱਜ ਸਵੇਰੇ ਸਕੂਲ ਖੁੱਲ•ਦਿਆਂ ਹੀ 601 ਸਕੂਲਾਂ ਦੀ ਚੈਕਿੰਗ ਕੀਤੀ। ਸਰਕਾਰੀ ਬੁਲਾਰੇ ਨੇ ਮੰਡਲ ਅਨੁਸਾਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਮੰਡਲ ਵਿੱਚ 205 ਸਕੂਲਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ 25 ਅਧਿਆਪਕ ਗੈਰ ਹਾਜ਼ਰ, 32 ਲੇਟ ਹਾਜ਼ਰ ਅਤੇ 12 ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਏ ਗਏ। ਇਸੇ ਤਰ•ਾਂ ਨਾਭਾ (ਪਟਿਆਲਾ) ਮੰਡਲ ਵਿੱਚ ਕੀਤੀ ਗਈ 160 ਸਕੂਲਾਂ ਦੀ ਚੈਕਿੰਗ ਦੌਰਾਨ 7 ਅਧਿਆਪਕ ਗੈਰ ਹਾਜ਼ਰ ਅਤੇ 5 ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਏ ਗਏ। ਫਰੀਦਕੋਟ ਮੰਡਲ ਵਿੱਚ 236 ਸਕੂਲਾਂ ਦੀ ਚੈਕਿੰਗ ਕੀਗਈ ਜਿਸ ਵਿੱਚ 11 ਅਧਿਆਪਕ ਗੈਰ ਹਾਜ਼ਰ, 13 ਲੇਟ ਹਾਜ਼ਰ ਅਤੇ 11 ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਏ ਗਏ।
ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਹਾਜ਼ਰੀ ਯਕੀਨੀ ਬਣਾਈ ਰੱਖਣ ਅਤੇ ਅਨੁਸ਼ਾਸ਼ਣ ਕਾਇਮ ਰੱਖਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।