10 ਨਿਊਜ ਫਰਾਮ ਐਸ ਏ ਐਸ ਨਗਰ ਚੰਡੀਗੜ ਬਾਈ ਨਾਗਪਾਲ

0
1490

 
ਜ਼ਿਲ੍ਹੇ ਵਿੱਚ ਸਥਿਤ ਮੈਰਿਜ ਪੈਲਿਸਾਂ ‘ਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਅਸਲਾ ਲੈ ਕੇ ਆਉਣ ਤੇ ਮਨਾਹੀ ਦੇ ਹੁਕਮ
ਐਸ .ਏ.ਐਸ.ਨਗਰ : 10 ਅਪ੍ਰੈਲ
ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ ਆਈ.ਏ.ਐਸ.ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਿੱਤ ਮੈਰਿਜ ਪੈਲਿਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਆਮ ਲੋਕਾਂ ਦੇ  ਅਸਲਾ ਲੈ ਕੇ ਆਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਵੀ ਹੁਕਮ ਕੀਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਮੈਰਿਜ ਪੈਲਿਸ ਵਿੱਚ ਵਿਆਹ ਸਮੇਂ ਅਸਲਾ ਲੈ ਕੇ ਆਉਂਦਾ ਹੈ ਤਾਂ ਪੈਲਿਸ ਦੇ ਮਾਲਕ ਮੁਕਾਮੀ ਪੁਲਿਸ ਨੂੰ ਤੁਰੰਤ ਸੂਚਿਤ ਕਰੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਮੈਰਿਜ ਪੈਲਿਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਆਮ ਲੋਕ ਅਸਲਾ ਲੈ ਕੇ ਆਉਂਦੇ ਹਨ ਅਤੇ ਸ਼ਰਾਬ ਪੀ ਕੇ ਗੋਲੀਬਾਰੀ ਕਰ ਦਿੰਦੇ ਹਨ ਜਿਸ ਨਾਲ ਜਾਨੀ ਨੁਕਸਾਨ ਹੋ ਸਕਦਾ ਹੈ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਤਰਾ ਬਣ ਜਾਂਦਾ ਹੈ। ਇਹ ਹੁਕਮ 6 ਜੂਨ 2015  ਤੱਕ ਲਾਗੂ ਰਹਿਣਗੇ।

ਪ੍ਰੈਸ ਨੋਟ 2

ਜ਼ਿਲ੍ਹੇ ਵਿੱਚ ਸਥਿਤ ਮੈਰਿਜ਼ ਪੈਲਿਸਾਂ, ਹੋਟਲਾਂ, ਬੈਕੁਇੰਟ ਹਾਲਾਂ ਆਦਿ ਦੇ ਮਾਲਕਾਂ/ ਪ੍ਰਬੰਧਕਾਂ ਨੂੰ ਸਮਾਗਮਾਂ ਸਮੇਂ ਗੱਡੀਆਂ ਨੂੰ ਪਾਰਕ ਕਰਨ ਲਈ ਉਚਿੱਤ ਥਾਂ ਦਾ ਪ੍ਰਬੰਧ ਕਰਨ ਦੇ ਹੁਕਮ
ਐਸ .ਏ.ਐਸ.ਨਗਰ : 10 ਅਪ੍ਰੈਲ
ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ ਆਈ.ਏ.ਐਸ.ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮੈਰਿਜ਼ ਪੈਲਿਸਾਂ, ਹੋਟਲਾਂ, ਬੈਂਕੁਇੰਟ ਹਾਲਾਂ ਆਦਿ ਦੇ ਮਾਲਕਾਂ/ ਪ੍ਰਬੰਧਕਾਂ ਨੂੰ ਹੁਕਮ ਦਿੱਤੇ  ਹਨ ਕਿ ਇਨ੍ਹਾਂ ਸਥਾਨਾਂ ਤੇ ਕੀਤੇ ਜਾਣ ਵਾਲੇ ਸਮਾਗਮਾਂ ਸਮੇਂ ਗੱਡੀਆਂ ਨੂੰ ਉਚਿੱਤ ਜਗ੍ਹਾ ਤੇ ਪਾਰਕ ਕਰਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਇਨ੍ਹਾਂ  ਸਮਾਗਮਾਂ ਵਿੱਚ ਆਉਣ ਵਾਲਾ ਕੋਈ ਵੀ ਵਿਅਕਤੀ ਆਪਣੀ ਗੱਡੀ ਨੂੰ ਫੁੱਟਪਾਥ ਤੇ ਖੜ੍ਹਾ ਨਾ ਕਰੇ।  ਜੇਕਰ ਮਾਲਕ/ਪ੍ਰਬੰਧਕ ਇਸ ਹੁਕਮ ਦੀ ਉਲੰਘਣਾ ਕਰੇਗਾ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀ.ਓ.ਸੀ.ਪੀ. ਨੰਬਰ 143/2010 ਵਿੱਚ ਹੁਕਮ ਪਾਸ ਕੀਤੇ ਹਨ ਕਿ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਨਿਸਚਿਤ ਕੀਤਾ ਜਾਵੇ ਕਿ ਕੋਈ ਵੀ ਗੱਡੀ ਫੁੱਟਪਾਥ ਤੇ ਖੜ੍ਹੀ ਨਾ ਕੀਤੀ ਜਾਵੇ । ਇਹ ਹੁਕਮ 6 ਜੂਨ 2015  ਤੱਕ ਲਾਗੂ ਰਹਿਣਗੇ।

ਪ੍ਰੈਸ ਨੋਟ 3

5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ,  ਰੈਲੀਆਂ ਕੱਢਣ, ਧਰਨੇ ਲਾਉਣ ਜਾਂ ਮੁਜ਼ਾਹਰੇ ਕਰਨ ਤੇ ਪਾਬੰਦੀ ਦੇ ਹੁਕਮ
ਐਸ .ਏ.ਐਸ.ਨਗਰ : 10 ਅਪ੍ਰੈਲ
ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ ਆਈ.ਏ.ਐਸ.ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸੈਕਟਰ -62 (ਫੇਜ -8) ਸਥਿੱਤ ਗੁਰਦੁਆਰਾ ਅੰਬ ਸਾਹਿਬ ਦੀ ਹਦੂਦ ਤੋਂ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ , ਵਿਕਾਸ ਭਵਨ, ਪੁੱਡਾ ਬਿਲਡਿੰਗ, ਫੋਰਟਿਸ ਹਸਪਤਾਲ (ਦੀ ਹਦੂਦ ਤੋਂ ਬਾਹਰ), ਪੰਜਾਬ ਪੁਲਿਸ ਕੰਪਲੈਕਸ ਅਤੇ ਇਹਨਾਂ ਦਫ਼ਤਰਾਂ/ਬਿਲਡਿੰਗਾਂ ਦੇ 100 ਮੀਟਰ ਦੇ ਏਰੀਏ ਵਿੱਚ ( ਸਿਵਾਏ ਗੁਰਦੁਆਰਾ ਅੰਗੀਠਾ ਸਾਹਿਬ) 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਰੈਲੀਆਂ ਕੱਢਣ, ਧਰਨੇ ਲਾਉਣ ਜਾਂ ਮੁਜਾਹਰੇ ਕਰਨ ਤੇ ਪਾਬੰਦੀ ਦੇ ਹੁਕਮ ਲਾਗੂ ਕੀਤੇ ਗਏ ਹਨ ।
ਇਹ ਹੁਕਮ ਪੈਰਾਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ /ਕਰਮਚਾਰੀਆਂ ਅਤੇ ਧਾਰਮਿਕ ਰਸਮਾਂ, ਸ਼ਾਦੀਆਂ ਅਤੇ ਮ੍ਰਿਤਕਾਂ ਦੇ ਸੰਸਕਾਰ ਕਰਨ ਸਬੰਧੀ ਹੋਣ ਵਾਲੇ ਇਕੱਠਾਂ ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਜਿਹਨਾਂ ਧਰਨਿਆਂ, ਜਲੂਸਾਂ, ਮੀਟਿੰਗਾਂ ਸਬੰਧੀ ਪਹਿਲਾਂ ਤੋਂ ਇਸ ਦਫ਼ਤਰ ਜਾਂ ਉੱਪ ਮੰਡਲ ਮੈਜਿਸਟਰੇਟ ਤੋਂ ਪ੍ਰਵਾਨਗੀ ਪ੍ਰਾਪਤ ਕੀਤੀ ਹੋਵੇਗੀ ਉਸ ਤੇ ਵੀ ਲਾਗੂ ਨਹੀਂ ਹੋਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਤੌਰ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ, ਸੈਕਟਰ 62 ਐਸ.ਏ.ਐਸ.ਨਗਰ ਵਿਖੇ ਇਸ ਵਿਭਾਗ ਦੇ ਕਰਮਚਾਰੀਆਂ ਵੱਲੋਂ ਰੈਲੀਆਂ, ਧਰਨੇ ਦਿੱਤੇ ਜਾਂਦੇ ਹਨ ਜਿਸ ਕਾਰਨ ਸਰਕਾਰੀ ਕੰਮਾਂ ਵਿੱਚ ਵਿਘਨ ਪੈਂਦਾ ਹੈ । ਅਜਿਹਾ ਕਰਨ ਨਾਲ ਵਿਕਾਸ ਭਵਨ, ਪੁੱਡਾ ਬਿਲਡਿੰਗ, ਪੰਜਾਬ ਸਕੂਲ ਸਿੱਖਿਆ ਬੋਰਡ , ਫੋਰਟਿਸ ਹਸਪਤਾਲ ਅਤੇ ਪੰਜਾਬ ਪੁਲਿਸ ਕੰਪਲੈਕਸ ਦੀ ਬਿਲਡਿੰਗ ਨੂੰ ਨੁਕਸਾਨ ਪਹੁੰਚਣ ਦਾ ਖਦਸਾ ਹੁੰਦਾ ਹੈ । ਇਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ । ਇਹ ਹੁਕਮ 6 ਜੂਨ 2015  ਤੱਕ ਲਾਗੂ ਰਹਿਣਗੇ।
ਪ੍ਰੈਸ ਨੋਟ 4

ਅਣਜਾਣ ਵਿਅਕਤੀ ਨੂੰ ਸਾਇਬਰ ਕੈਫੇ ਦੀ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ
ਐਸ .ਏ.ਐਸ.ਨਗਰ : 10 ਅਪ੍ਰੈਲ
ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ ਆਈ.ਏ.ਐਸ.ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 ( 1974ਦੇ ਐਕਟ ਨੰਬਰ 2 ) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਾਇਬਰ ਕੈਫੇ ਮਾਲਕਾਂ ਨੂੰ  ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਅਣਜਾਣ ਵਿਅਕਤੀ ਨੂੰ ਜਿਸ ਦੀ ਪਹਿਚਾਣ ਕੈਫੇ ਮਾਲਕ ਵਲੋਂ ਨਹੀਂ ਕੀਤੀ ਗਈ ਸਾਇਬਰ ਕੈਫੇ ਦੀ ਵਰਤੋਂ ਨਾ ਕਰਨ ਦੇਣ ਅਤੇ ਇਹ ਵੀ ਹੁਕਮੇ ਕੀਤੇ ਕਿ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸ਼ਟਰ ਲਗਾਇਆ ਜਾਵੇ। ਕੈਫੇ ਵਰਤੋਂ ਕਰਨ ਵਾਲਾ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ , ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਦਾ ਇੰਦਰਾਜ ਕਰੇਗਾ ਅਤੇ ਇਸ ਮੰਤਵ ਲਈ ਰੱਖੇ ਗਏ ਰਜ਼ਿਸਟਰ ਵਿੱਚ ਹਸਤਾਖਰ ਵੀ ਕਰੇਗਾ। ਉਹਨਾਂ ਹੁਕਮ ਕੀਤੇ ਕਿ ਵਰਤੋਂ ਕਰਨ ਵਾਲੇ ਆਉਣ ਵਾਲੇ ਵਿਅਕਤੀ ਦੀ ਸਨਾਖ਼ਤ ਉਸ ਦੇ ਪਹਿਚਾਣ ਪੱਤਰ , ਵੋਟਰ ਕਾਰਡ, ਰਾਸ਼ਨ ਕਾਰਡ, ਡਰਾਇਵਿੰਗ ਲਾਇਸੈਂਸ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇ । ਇਸ ਤੋਂ ਇਲਾਵਾ ਐਕਟੀਵਿਟੀ ਸਰਵਰ ਲੌਗ ਮੁੱਖ ਸਰਵਰ ਵਿੱਚ ਸੁਰੱਖਿਅਤ ਹੋਵੇਗਾ ਅਤੇ ਇਸ ਦਾ ਰਿਕਾਰਡ ਮੁੱਖ ਸਰਵਰ ਵਿੱਚ ਘੱਟੋ -ਘੱਟ ਛੇ ਮਹੀਨੇ ਲਈ ਸੁਰੱਖਿਅਤ ਰੱਖਿਆ ਜਾਵੇ। ਜੇਕਰ ਸਾਇਬਰ ਕੈਫੇ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਾਇਬਰ ਕੈਫੇ ਦੇ ਮਾਲਕ ਨੂੰ ਸ਼ੱਕੀ ਲੱਗਦੀ ਹੈ ਤਾਂ ਉਹ ਸਬੰਧਤ ਪੁਲਿਸ ਸਟੇਸ਼ਨ ਨੂੰ ਸੂਚਿਤ ਕਰੇਗਾ ਅਤੇ ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਵਾਲੇ ਰਿਕਾਰਡ ਨੂੰ ਸੰਭਾਲ ਕੇ ਰੱਖੇਗਾ। ਇਹ ਹੁਕਮ 6 ਜੂਨ 2015  ਤੱਕ ਲਾਗੂ ਰਹਿਣਗੇ।
ਇਹ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਕੁੱਝ ਅਸਮਾਜਿਕ ਤੱਤ,ਅਪਰਾਧੀ ਅਤੇ ਅਤਵਾਦੀ ਸਾਈਬਰ ਕੈਫੇ ਦੀਆਂ ਸੁਵਿਧਾਵਾਂ ਦੀ ਦੁਰਵਰਤੋਂ ਕਰਕੇ ਸੁਰੱਖਿਆ/ਪੜਤਾਲੀਆ ਏਜੰਸੀਆਂ ਨੂੰ ਗੁਮਰਾਹ , ਪਬਲਿਕ ਵਿਚ ਦਹਿਸ਼ਤ ਅਤੇ ਸਰਕਾਰੀ ਸੰਸਥਾਵਾਂ ਦੀ ਸੁਰੱਖਿਆ ਨੂੰ ਖਤਰਾ ਪੈਦਾ ਕਰ ਸਕਦੇ ਹਨ ਜਿਸ ਨਾਲ ਰਾਜ ਦੀ ਸੁਰੱਖਿਆ ਸਿੱਧੇ ਤੌਰ ਤੇ ਪ੍ਰਭਾਵਿਤ ਹੋ ਸਕਦੀ ਹੈ ਨੂੰ ਰੋਕਣ ਲਈ ਇਹ ਹੁਕਮ  ਜਾਰੀ ਕੀਤੇ ਗਏ ਹਨ।

ਪ੍ਰੈਸ ਨੋਟ 5

ਜ਼ਿਲ੍ਹੇ ਵਿੱਚ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ ਤੇ ਪਾਬੰਦੀ ਦੇ ਹੁਕਮ
ਐਸ .ਏ.ਐਸ.ਨਗਰ : 10 ਅਪ੍ਰੈਲ
ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ ਆਈ.ਏ.ਐਸ., ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆਂ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 72 ਨੋਆਇਜ਼ ਪੋਲੁਸ਼ਣ ਅਪੀਲ ਨੰ: 3735 ਸਾਲ 2006 ਐਸ.ਐਲ.ਪੀ.(ਸੀ) ਨੰ: 2185/2003 ਵਿੱਚ ਪਾਸ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਵਿੱਚ ਫੋਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸੀਮਾਵਾਂ ਅੰਦਰ ਉੱਚੀ ਅਵਾਜ਼ ਵਿੱਚ ਚਲਾਏ ਜਾਣ ਵਾਲੇ ਮਿਊਜ਼ਕ, ਧਮਾਕਾ ਕਰਨ ਵਾਲੇ ਪਦਾਰਥਾਂ, ਗੱਡੀਆਂ ਦੇ ਪ੍ਰੈਸ਼ਰ ਹਾਰਨ ਅਤੇ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਜੂਨ 2015  ਤੱਕ ਲਾਗੂ ਰਹਿਣਗੇ।

ਪ੍ਰੈਸ ਨੋਟ 6
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਐਸ.ਏ.ਐਸ.ਨਗਰ।
ਐਸ.ਏ.ਐਸ.ਨਗਰ ਜ਼ਿਲ੍ਹੇ ‘ਚ ਹਰੇ ਅੰਬਾਂ ਦੇ ਦਰੱਖਤਾਂ ਦੀ ਕਟਾਈ ਤੇ ਪਾਬੰਦੀ
ਐਸ .ਏ.ਐਸ.ਨਗਰ : 10 ਅਪ੍ਰੈਲ
ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ ਆਈ.ਏ.ਐਸ. ਜ਼ਿਲ੍ਹਾ ਮੈਜਿਸਟਰੇਟ ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਹਰੇ ਅੰਬਾਂ ਦੇ ਦਰੱਖਤਾਂ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜੇਕਰ ਹਰੇ ਅੰਬ ਦੇ ਦਰੱਖਤ ਨੂੰ ਵਿਸੇਸ਼ ਹਾਲਤਾਂ ਵਿੱਚ ਕੱਟਣਾ ਜਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਵੀ ਉਹ ਹੀ ਪ੍ਰਕ੍ਰਿਰਿਆ ਅਪਣਾਈ ਜਾਵੇਗੀ ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ -1900 ਦਫ – 4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ ਦੇ ਰੁੱਖਾਂ ਨੂੰ ਬਿਨਾਂ ਵਜ੍ਹਾ ਕੱਟਿਆ ਜਾ ਰਿਹਾ ਹੈ । ਇਹ ਦਰੱਖਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ ਇਹਨਾਂ ਦਾ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿੱਚ ਵੱਡਾ ਯੋਗਦਾਨ ਹੈ। ਇਸ ਤੋਂ ਇਲਾਵਾ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ ਵਸੇਰਾ ਵੀ ਆਮ ਤੌਰ ਤੇ ਇਹਨਾਂ ਵੱਡੇ ਦਰੱਖਤਾਂ ਤੇ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿੱਥੇ ਵਾਤਾਵਰਣ ਤੇ ਮਾੜਾ ਅਸਰ ਪੈਂਦਾ ਹੈ ਉੱਥੇ ਪੰਛੀਆਂ ਦੇ ਕੁਦਰੀ ਰੈਣ ਵਸੇਰੇ ਤੇ ਵੀ ਪ੍ਰਤੀਕੂਲ ਅਸਰ ਪੈਂਦਾ ਹੈ ਜਿਸ ਕਰਕੇ ਪੰਛੀਆਂ ਦੀਆਂ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ ਇਸ ਲਈ ਹਰੇ ਅੰਬ ਦੇ ਦਰੱਖਤਾਂ ਦੀ ਕਟਾਈ ਤੇ ਰੋਕ ਲਗਾਈ ਜਾਣੀ ਜਰੂਰੀ ਹੈ। ਇਹ ਹੁਕਮ ਸਮੁੱਚੇ ਜ਼ਿਲ੍ਹੇ ‘ਚ 6 ਜੂਨ 2015  ਤੱਕ ਲਾਗੂ ਰਹਿਣਗੇ।
ਪ੍ਰੈਸ ਨੋਟ 7

ਜ਼ਿਲ੍ਹੇ ‘ਚ ਰਾਤ 10.00 ਵਜੇ ਤੋਂ ਲੈ ਕੇ ਸਵੇਰੇ 6.00 ਵਜੇ ਤੱਕ ਲਾਊਂਡ ਸਪੀਕਰ ਚਲਾਉਣ ਤੇ ਮਨਾਹੀ ਦੇ ਹੁਕਮ
ਐਸ .ਏ.ਐਸ.ਨਗਰ : 10 ਅਪ੍ਰੈਲ
ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ ਆਈ. ਏ.ਐਸ.ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸੀਮਾਵਾਂ ਅੰਦਰ ਰਾਤ 10.00 ਵਜੇ ਤੋਂ ਸਵੇਰੇ 6.00 ਵਜੇ ਤੱਕ ਲਾਊਂਡ ਸਪੀਕਰ ਚਲਾਉਣ ਤੇ ਪਾਬੰਦੀ ਲਗਾਈ ਹੈ। ਖਾਸ ਹਾਲਾਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਿਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜਜ਼) ਐਕਟ 1956 ਵਿੱਚ ਦਰਜ ਸ਼ਰਤਾਂ ਮੁਤਾਬਿਕ ਲਿਖਤੀ ਪ੍ਰਵਾਨਗੀ ਪ੍ਰਾਪਤ ਕਰ ਸਕਦੇ ਹਨ।
ਲੋਕਾਂ ਵੱਲੋਂ ਸੱਭਿਆਚਾਰਕ ਅਤੇ ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਲਾਊਂਡ ਸਪੀਕਰ ਲਗਾ ਕੇ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜਜ਼) ਐਕਟ 1956 ਦੀ ਉਲੰਘਣਾ ਕੀਤੀ ਜਾਂਦੀ ਹੈ। ਜਿਸ ਨਾਲ ਲੋਕ ਸ਼ਾਂਤੀ ਭੰਗ ਹੋਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ  ਇਸ ਲਈ ਇਹ ਪਾਬੰਦੀ ਲਗਾਈ ਗਈ ਹੈ ਇਹ ਹੁਕਮ 6 ਜੂਨ 2015  ਤੱਕ ਲਾਗੂ ਰਹਿਣਗੇ।
ਪ੍ਰੈਸ ਨੋਟ 8
ਬਿਨ੍ਹਾਂ ਅਧਿਕਾਰ ਤੋਂ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਤੇ ਪਾਬੰਦੀ

ਐਸ .ਏ.ਐਸ.ਨਗਰ : 10 ਅਪ੍ਰੈਲ

ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ ਆਈ .ਏ.ਐਸ. ਡਿਪਟੀ ਕਮਿਸ਼ਨਰ -ਕਮ -ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਦੇ ਵਿੱਚ ਕਾਲੀ ਫਿਲਮ ਦੀ ਦੂਰਵਰਤੋਂ ਕਰਨ ਤੇ ਪੂਰਨ  ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਉਨ੍ਹਾਂ ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਆਰ ਦਿੱਤਾ ਗਿਆ ਹੋਵੇ। ਇਹ ਹੁਕਮ 6 ਜੂਨ 2015  ਤੱਕ ਲਾਗੂ ਰਹਿਣਗੇ।
ਇਹ ਹੁਕਮ ਸੀਨੀਅਰ ਕਪਤਾਨ ਪੁਲੀਸ ਐਸ.ਏ.ਐਸ.ਨਗਰ ਦੇ ਦਫ਼ਤਰ ਵੱਲੋ ਇਹ ਧਿਆਨ ਵਿੱਚ ਲਿਆਉਣ ਤੇ ਕੀਤੇ ਹਨ ਕਿ ਪ੍ਰਭਾਵਸਾਲੀ ਲੋਕ, ਅਫ਼ਸਰ ਅਤੇ ਉਨ੍ਹਾਂ ਦੇ ਰਿਸਤੇਦਾਰ ਅਪਣੀਆਂ ਗੱਡੀਆਂ ਉਪਰ ਲਾਲ, ਅੰਬਰ, ਨੀਲੀ ਬੱਤੀਆਂ ਦੀ ਦੂਰਵਰਤੋਂ ਕਰ ਰਹੇ ਹਨ । ਜਦਕਿ ਉਹ ਵਿਅਕਤੀ ਪੰਜਾਬ ਸਰਕਾਰ ਦੀ ਨੌਟੀਂਫਿਕੇਸਨ ਮੁਤਾਬਿਕ ਇਨ੍ਹਾਂ ਬੱਤੀਆਂ ਨੂੰ ਆਪਣੀਆਂ ਗੱਡੀਆਂ ਤੇ ਲਗਾਉਣ ਦਾ ਅਧਿਕਾਰ ਨਹੀਂ ਰੱਖਦੇ। ਇਨ੍ਹਾਂ ਬੱਤੀਆਂ ਦੀ ਵਿਕਰੀ ਕਰਨ ਵਾਲੇ ਦੁਕਾਨਦਾਰ ਵੀ ਵਿਕਰੀ ਕਰ ਰਹੇ ਹਨ ਇਸੇ ਤਰ੍ਹਾਂ ਕਾਲੀ ਫਿਲਮ ਦੀ ਦੂਰਵਰਤੋਂ ਹੋ ਰਹੀਂ ਹੈ।

ਪ੍ਰੈਸ ਨੋਟ 9

ਪਸ਼ੂ ਧਨ ਦੀ ਪ੍ਰੋਡਕਟੀਵਿਟੀ  ਤੇ ਮਾੜਾ ਅਸਰ ਰੋਕਣ ਲਈ ਸੀਮਨ ਸਟੋਰ ਕਰਨ ਅਤੇ ਵੇਚਣ ਤੇ ਪਾਬੰਦੀ
ਐਸ .ਏ.ਐਸ.ਨਗਰ : 10 ਅਪ੍ਰੈਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ‘ਚ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਸੀ.ਆਰ.ਪੀ.ਸੀ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ‘ਚ ਪਸ਼ੂ ਧਨ ਦੀ ਪ੍ਰੋਡਕਟੀਵਿਟੀ  ਤੇ ਮਾੜਾ ਅਸਰ ਰੋਕਣ ਲਈ ਅਣ-ਅਧਿਕਾਰਤ  ਤੌਰ ਤੇ ਸੀਮਨ ਦਾ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ ਅਤੇ ਇਸ ਦੀ ਵਰਤੋਂ ਕਰਨ ਅਤੇ ਵੇਚਣ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਵਿੱਤ ਕਮਿਸ਼ਨਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਪੰਜਾਬ  ਨੇ ਆਪਣੇ ਅਰਧ ਸਰਕਾਰੀ ਪੱਤਰ ਰਾਹੀਂ ਲਿੱਖਿਆ ਹੈ ਕਿ ਅਣ-ਅਧਿਕਾਰਤ ਤੌਰ ਤੇ ਵੇਚੇ ਜਾ ਖਰੀਦੇ ਜਾਂਦੇ ਸੀਮਨ ਦੀ ਵਰਤੋਂ ਕਰਨਾ ਉਚਿਤ ਨਹੀਂ ਹੈ ਕਿਉਂਕਿ ਅਜਿਹਾ ਕਰਨ ਨਾਲ ਪਸ਼ੂ ਧਨ ਦੀ ਪ੍ਰੋਡਕਟੀਵਿਟੀ ਤੇ ਮਾੜਾ ਅਸਰ ਪੈਂਦਾ ਹੈ। ਅਣ-ਅਧਿਕਾਰਤ ਸੀਮਨ ਵੇਚਣਾ ਇੱਕ ਅਤਿ ਗੰਭੀਰ ਮਾਮਲਾ ਹੈ। ਇਸ ਲਈ ਇਸ ਨੂੰ ਰੋਕਣ ਲਈ ਪਾਬੰਦੀ ਲਗਾਉਣਾ ਜਰੂਰੀ ਹੈ। ਸ੍ਰੀ ਸਿੱਧੂ ਨੇ ਦੱਸਿਆ ਕਿ ਇਹ ਹੁਕਮ 6 ਜੂਨ 2015  ਤੱਕ ਜ਼ਿਲ੍ਹੇ ਵਿੱਚ ਲਾਗੂ ਰਹਿਣਗੇ ਪਰੰਤੂ ਇਹ ਹੁਕਮ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ, ਪਸੂ ਹਸਪਤਾਲ, ਪਸ਼ੂ ਡਿਸਪੈਂਸਰੀਆਂ, ਪੋਲੀ ਕਲੀਨਿਕ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੇ ਰੂਰਲ ਵੈਟਰਨਰੀ ਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸਪਲਾਈ ਕੀਤੇ ਸੀਮਨ ਨੂੰ ਵਰਤ ਰਹੇ ਹਨ ਅਤੇ ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕ ਫੈੱਡ ਅਤੇ ਕਾਲਜ ਆਫ ਵੈਟਰਨਰੀ ਸਾਇੰਸ ਗਡਵਾਸੂ, ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇੰਨਸੈਮੀਨੇਸ਼ਨ ਸੈਂਟਰ ਅਤੇ ਹੋਰ ਆਰਟੀਫੀਸ਼ਲ ਇੰਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਜਾ ਰਹੇ ਬੋਵਾਇੰਨ ਸੀਮਨ ਨੂੰ ਵਰਤ ਰਹੇ ਹਨ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਪਸ਼ੂਆਂ ਦੀ ਵਰਤੋਂ ਲਈ ਬੋਵਾਇੰਨ ਸੀਮਨ ਇੰਪੋਰਟ ਕੀਤਾ ਹੋਵੇ ਤੇ ਲਾਗੂ ਨਹੀਂ ਹੋਣਗੇ।
ਪ੍ਰੈਸ ਨੋਟ 10

ਜ਼ਿਲ੍ਹੇ  ਵਿੱਚ ਚਾਇਨਾਂ ਡੋਰ ਨੂੰ ਵਰਤਣ, ਵੇਚਣ ਅਤੇ ਸਟੋਰ ਕਰਨ ਤੇ ਪਾਬੰਦੀ ਦੇ ਹੁਕਮ
ਐਸ .ਏ.ਐਸ.ਨਗਰ : 10 ਅਪ੍ਰੈਲ
ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਆਈ ਏ ਐਸ ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਫੌਜਦਾਰੀ ਜਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਣਯੋਗ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅੰਦਰ ਸਨਥੈਟਿਕ / ਪਲਾਸਟਿਕ ਦੀ ਬਣੀ ਡੋਰ( ਚਾਇਨਾ ਡੋਰ) ਨੂੰ ਵਰਤਣ, ਵੇਚਣ ਅਤੇ ਸਟੋਰ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਚਾਇਨਾਂ ਡੋਰ ਤੋਂ ਹੋਣ ਵਾਲੇ ਭਿਆਣਕ ਹਾਦਸਿਆਂ ਤੋਂ ਬਚਿਆ ਜਾ ਸਕੇ ਕਿਉਂਕਿ ਬੱਚੇ ਪਤੰਗ ਉਡਾਉਣ ਲਈ ਚਾਇਨਾਂ ਡੋਰ ਦੀ ਵਰਤੋਂ ਕਰਦੇ ਹਨ ਜਿਸ ਨਾਲ ਹਾਦਸੇ ਵਾਪਰਦੇ ਹਨ। ਇਨ੍ਹਾਂ ਹਾਦਸਿਆਂ ਨੂੰ ਠੱਲ ਪਾਉਣ ਲਈ ਚਾਇਨਾਂ ਡੋਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।  ਇਹ ਹੁਕਮ 13 ਜੂਨ 2015  ਤੱਕ ਲਾਗੂ ਰਹਿਣਗੇ।