149 ਸਕੂਲਾਂ ਵਾਹਨਾਂ ਦੇ ਚਾਲਾਨ ਅਤੇ 15 ਬੰਦ ਕੀਤੇ -ਸੇਫ਼ ਸਕੂਲ ਵਾਹਨ ਯੋਜਨਾ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਾਈ ਜਾਵੇ-ਵਧੀਕ ਡਿਪਟੀ ਕਮਿਸ਼ਨਰ

0
1046
ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ, ਲੁਧਿਆਣਾ
149 ਸਕੂਲਾਂ ਵਾਹਨਾਂ ਦੇ ਚਾਲਾਨ ਅਤੇ 15 ਬੰਦ ਕੀਤੇ
-ਸੇਫ਼ ਸਕੂਲ ਵਾਹਨ ਯੋਜਨਾ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਾਈ ਜਾਵੇ-ਵਧੀਕ ਡਿਪਟੀ ਕਮਿਸ਼ਨਰ
ਲੁਧਿਆਣਾ, 4 ਮਾਰਚ (000)-ਵਧੀਕ ਡਿਪਟੀ ਕਮਿਸ਼ਨਰ ਸ੍ਰ. ਇਕਬਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਜ਼ਿਲ•ਾ ਲੁਧਿਆਣਾ ਵਿੱਚ ਸਕੂਲ ਵਾਹਨਾਂ ਦੀ ਵੱਡੇ ਪੱਧਰ ‘ਤੇ ਚੈਕਿੰਗ ਕੀਤੀ ਜਾ ਰਹੀ ਹੈ, ਜੋ ਕਿ ਲਗਾਤਾਰ ਜਾਰੀ ਹੈ। ਅੱਜ ਕੁੱਲ 465 ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ•ਾਂ ਵਿੱਚੋਂ 149 ਬੱਸਾਂ ਦੇ ਚਾਲਾਨ ਕੀਤੇ ਗਏ ਜਦਕਿ 15 ਬੱਸ ਨੂੰ ਬੰਦ ਕੀਤਾ ਗਿਆ। ਇਹ ਚੈਕਿੰਗ ਸਾਰੇ ਐੱਸ. ਡੀ. ਐੱਮਜ਼, ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਕੀਤੀ ਗਈ।
ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਤੋਂ ਸੇਫ਼ ਸਕੂਲ ਵਾਹਨ ਯੋਜਨਾ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਾਉਣ ਲਈ ਇੱਕ ਦਫ਼ਤਰੀ ਹੁਕਮ ਜਾਰੀ ਕੀਤਾ ਸੀ, ਜਿਸ ਤਹਿਤ ਵੱਖ-ਵੱਖ ਵਿਭਾਗਾਂ ਦੀ ਡਿਊਟੀ ਲਗਾ ਕੇ ਰੋਜ਼ਾਨਾ ਰਿਪੋਰਟ ਭੇਜਣ ਬਾਰੇ ਕਿਹਾ ਗਿਆ ਹੈ। ਜਾਰੀ ਦਫ਼ਤਰੀ ਹੁਕਮ ਵਿੱਚ ਉਨ•ਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਸਕੂਲ ਅਤੇ ਵਿਦਿਅਕ ਅਦਾਰੇ ਟਰਾਂਸਪੋਰਟ ਵਿਭਾਗ ਵੱਲੋਂ ਸੇਫ ਸਕੂਲ ਵਾਹਨ ਯੋਜਨਾ ਅਧੀਨ ਜਾਰੀ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ। ਇਸੇ ਕਰਕੇ ਹੀ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਸ੍ਰ. ਸੰਧੂ ਨੇ ਕਿਹਾ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ, ਲੁਧਿਆਣਾ (ਦਿਹਾਤੀ) ਅਤੇ ਖੰਨਾ ਪੁਲਿਸ, ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ ਅਤੇ ਸਾਰੇ ਐੱਸ. ਡੀ. ਐੱਮਜ਼ ਨੂੰ ਹਦਾਇਤ ਕੀਤੀ ਹੋਈ ਹੈ ਕਿ ਉਹ ਰੋਜ਼ਾਨਾ ਸਾਰੇ ਸਕੂਲਾਂ ਦੀਆਂ ਬੱਸਾਂ/ਵਾਹਨਾਂ ਦੀ ਚੈਕਿੰਗ ਯਕੀਨੀ ਬਣਾਉਣਗੇ ਅਤੇ ਰੋਜ਼ਾਨਾ 5 ਵਜੇ ਤੋਂ ਪਹਿਲਾਂ ਰਿਪੋਰਟ ਜ਼ਿਲ•ਾ ਪ੍ਰਸਾਸ਼ਨ ਨੂੰ ਭੇਜਣਗੇ। ਜ਼ਿਲ•ਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋੜੀਂਦੀ ਗਿਣਤੀ ਵਿੱਚ ਟੀਮਾਂ ਦਾ ਗਠਨ ਕਰਕੇ ਵੱਖ-ਵੱਖ ਸਕੂਲਾਂ ਦੀ ਜਾਂਚ ਕਰਾਉਣਗੇ ਕਿ ਉਹ ਸੇਫ਼ ਸਕੂਲ ਵਾਹਨ ਯੋਜਨਾ ਦਾ ਪਾਲਣ ਕਰ ਰਹੇ ਹਨ ਕਿ ਨਹੀਂ। ਉਹ ਵੀ ਰੋਜ਼ਾਨਾ ਸ਼ਾਮ ਨੂੰ ਰਿਪੋਰਟ ਭੇਜਣਗੇ।
ਇਸੇ ਤਰ•ਾਂ ਜ਼ਿਲ•ਾ ਬਾਲ ਸੁਰੱਖਿਆ ਅਫ਼ਸਰ ਦੀ ਵੀ ਡਿਊਟੀ ਲਗਾਈ ਗਈ ਹੈ ਕਿ ਉਹ ਵੀ ਰੋਜ਼ਾਨਾ ਵੱਖ-ਵੱਖ ਸਕੂਲਾਂ ਦੇ ਵਾਹਨਾਂ ਦੀ ਜਾਂਚ ਕਰਕੇ ਉਕਤ ਯੋਜਨਾ ਦੀ ਪਾਲਣਾ ਬਾਰੇ ਰਿਪੋਰਟ ਜ਼ਿਲ•ਾ ਪ੍ਰਸਾਸ਼ਨ ਨੂੰ ਭੇਜਣਗੇ। ਸ੍ਰ. ਸੰਧੂ ਨੇ ਸੰਬੰਧਤ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਸਖ਼ਤੀ ਨਾਲ ਹਦਾਇਤ ਜਾਰੀ ਕਰਦਿਆਂ ਕਿਹਾ ਹੈ ਕਿ ਜੋ ਵੀ ਸਕੂਲ ਇਸ ਯੋਜਨਾ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਨਹੀਂ ਕਰੇਗਾ, ਉਨ•ਾਂ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਇਸੇ ਤਰ•ਾਂ ਜੋ ਅਧਿਕਾਰੀ ਇਸ ਦਿਸ਼ਾ ਵਿੱਚ ਅਣਗਹਿਲੀ ਵਰਤਣਗੇ, ਉਹ ਵੀ ਬਖ਼ਸ਼ੇ ਨਹੀਂ ਜਾਣਗੇ।