ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

0
2004

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਨਕੋਦਰ. ਬਿੱਟੂ/ਰੇਖਾ 550 saveਸਦਰ ਪੁਲਿਸ ਨਕੋਦਰ ਨੇ 100 ਗਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਥਿਤ ਦੋਸ਼ੀ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ.ਆਈ. ਰਸ਼ਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਪਿੰਡ ਉੱਗੀ ਤੋਂ ਰਸੂਲਪੁਰ ਤੋਂ ਤਲਵੰਡੀ ਭਰੋ ਦੇ ਕੋਲ ਇੱਕ ਨੌਜਵਾਨ ਪੈਦਲ ਆ ਰਿਹਾ ਸੀ ਤੇ ਪੁਲਿਸ ਨੂੰ ਦੇਖ ਕੇ ਹੇਠਾਂ ਬੈਠ ਗਿਆ | ਪੁਲਿਸ ਨੂੰ ਸ਼ੱਕ ਪੈਣ ਤੇ ਰੋਕ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 100 ਗਰਾਮ ਨਸ਼ੀਲਾ ਪਾਊਡਰ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ | ਦੋਸ਼ੀ ਦੀ ਪਹਿਚਾਣ ਕਮਲਜੀਤ ਸਿੰਘ ਉਰਫ਼ ਕਮਲ ਪੁੱਤਰ ਅਮਰਜੀਤ ਸਿੰਘ ਵਾਸੀ ਰਸੂਲਪੁਰ ਕਲਾਂ ਵਜੋਂ ਹੋਈ ਹੈ |