ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਤੀਜੇ ਦਿਨ ਵੀ ਧਰਨੇ ਜਾਰੀ

0
1834

 

 

ਕੋਟਕਪੂਰਾ 17 ਅਕਤੂਬਰ (ਮਖਣ ਸਿੰਘ ) : ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਬਾਅਦ ਕੀਤੇ ਗਏ ਲਾਠੀ ਚਾਰਜ ਦੇ ਰੋਸ ਵਜੋਂ ਕੋਟਕਪੂਰਾ ਦੇ ਆਸ ਪਾਸ ਦੇ ਸਾਰੇ ਰਸਤਿਆਂ ਤੇ ਧਰਨਿਆਂ ਦਾ ਦੌਰ ਜਾਰੀ ਰਿਹਾ । ਗੰਗਾਨਗਰ ਤੋਂ ਚੰਡੀਗੜ੍ਹ ਜਾਣ ਵਾਲੇ ਹਾਈਵੇ ਤੇ ਨੇੜਲੇ ਪਿੰਡ ਵਾੜਾਦਰਾਕਾ ਦੇ ਬੱਸ ਸਟੈਂਡ ਤੇ ਕਰੀਬ 5 ਪਿੰਡਾਂ ਦੇ ਲੋਕਾਂ ਨੇ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ । ਧਰਨਾ ਕਾਰੀ ਦਾ ਗੁੱਸਾ ਸਰਕਾਰ ਖਿਲਾਫ ਹੈ । ਦੋਸ਼ੀਆਂ ਨੂੰ ਫੜਨ ਦੀ ਮੰਗ ਕਰ ਰਹੇ ਸਨ ।
ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਜਖਮੀਆਂ ਦਾ ਪਤਾ ਕਰਦੇ ਸਮੇਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪ੍ਰਕਾਸ ਸਿੰਘ ਬਾਦਲ ਦੀ ਚਾਲ ਹੈ ਲੋਕਾਂ ਦਾ ਧਿਆਨ ਮੁੱਦਿਆਂ ਤੋਂ ਪਾਸੇ ਕਰਨ ਵਾਸਤੇ ਉਸ ਨੇ ਇਹ ਚਾਲ ਚੱਲੀ ਹੈ ਪੰਜਾਬ ਦੇ ਵਿਗੜਦੇ ਹਾਲਾਤਾਂ ਕਰਕੇ ਉਹ ਪੰਜਾਬ ਅੰਦਰ ਰਾਸਟਰਪਤੀ ਰਾਜ ਲਾਗੂ ਕਰਨ ਦੀ ਮੰਗ ਕਰਨਗੇ ।