ਜਿਲਾ ਮੈਜਿਸਟਰੇਟ ਵੱਲੋਂ ਭਾਖੜਾ ਅਤੇ ਹੋਰ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ ’ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ ’ਤੇ ਪਾਬੰਦੀ

0
1485

ਪਟਿਆਲਾ, 31 ਮਾਰਚ: (ਧਰਮਵੀਰ ਨਾਗਪਾਲ) ਜ਼ਿਲ•ਾ ਮੈਜਿਸਟਰੇਟ ਪਟਿਆਲਾ ਸ਼੍ਰੀ ਵਰੁਣ ਰੂਜ਼ਮ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ•ਾ ਪਟਿਆਲਾ ਦੀ ਹੱਦ ਅੰਦਰੋਂ ਵੱਖ ਵੱਖ ਸਥਾਨਾਂ ਤੋਂ ¦ਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ-ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ ’ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਜ਼ਿਲ•ਾ ਮੈਜਿਸਟਰੇਟ ਨੇ ਇਨ•ਾਂ ਹੁਕਮਾਂ ਦੀ ਉ¦ਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ । ਜ਼ਿਲ•ਾ ਮੈਜਿਸਟਰੇਟ ਨੇ ਦੱਸਿਆ ਕਿ ਅੱਜ ਕਲ ਗਰਮੀ ਦਾ ਮੌਸਮ ਹੋਣ ਕਾਰਨ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਅਤੇ ਆਮ ਲੋਕ ਜਿਨ•ਾਂ ਵਿੱਚ ਬੱਚੇ ਤੇ ਨੌਜਵਾਨ ਵੀ ਸ਼ਾਮਲ ਹੁੰਦੇ ਹਨ, ਭਾਖੜਾ ਨਹਿਰ ਅਤੇ ਜ਼ਿਲ•ੇ ਦੀਆਂ ਹੋਰ ਵੱਡੀਆਂ/ਛੋਟੀਆਂ ਨਹਿਰਾਂ ਵਿੱਚ ਨਹਾਉਣ/ਤੈਰਨ ਲਈ ਜਾਂਦੇ ਹਨ । ਉਨ•ਾਂ ਕਿਹਾ ਕਿ ਕਈ ਵਾਰ ਪਾਣੀ ਦੇ ਤੇਜ਼ ਵਹਾਅ ਕਾਰਨ ਇਨ•ਾਂ ਨਦੀਆਂ/ਨਹਿਰਾਂ ਵਿੱਚ ਤੈਰਨ/ਨਹਾਉਣ ਵਾਲੇ ਵਿਅਕਤੀ ਪਾਣੀ ਵਿੱਚ ਰੁੜ•/ਡੁੱਬ ਜਾਂਦੇ ਹਨ ਜਿਸ ਕਾਰਨ ਪਟਿਆਲਾ ਜ਼ਿਲ•ੇ ਦੀ ਹੱਦ ਅੰਦਰ ਪੈਂਦੀਆਂ ਨਹਿਰਾਂ ਵਿੱਚ ਨਹਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ । ਜ਼ਿਲ•ਾ ਮੈਜਿਸਟੇਟ ਵੱਲੋਂ ਪਾਬੰਦੀ ਦੇ ਇਹ ਹੁਕਮ 25 ਮਈ 2015 ਤੱਕ ਲਾਗੂ ਰਹਿਣਗੇ