ਪੰਜਾਬ ’ਚ ਨਸ਼ਿਆਂ ਦੇ ਸੋਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ: ਐਨ.ਕੇ. ਸ਼ਰਮਾ

0
1676

 

ਐਸ.ਏ.ਐਸ.ਨਗਰ: 10 ਜੁਲਾਈ (ਧਰਮਵੀਰ ਨਾਗਪਾਲ) ਪੰਜਾਬ ’ਚ ਨਸ਼ਿਆਂ ਦੇ ਸੋਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ, ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਨੋਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿਛਲੇ ਸਮੇਂ ਤੋਂ ਆਰੰਭੀ ਨਸ਼ਿਆਂ ਵਿਰੋਧੀ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ ਅਤੇ ਨਸ਼ਿਆਂ ਦੀ ਦਲਦਲ ’ਚ ਫੱਸੇ ਨੋਜਵਾਨ ਨਸ਼ੇ ਤਿਆਗ ਕੇ ਸਮਾਜ ਵਿੱਚ ਮਾਣ ਵਾਲੀ ਜਿੰਦਗੀ ਨਾਲ ਵਿਚਰਨ ਲੱਗੇ ਹਨ। ਪਰੰਤੂ ਵਿਰੋਧੀਆਂ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਨਾਲ ਜੋੜ ਕੇ ਅਤੇ ਨਸ਼ੇੜੀ ਕਹਿ ਕੇ ਬਿਨ•ਾਂ ਵਜ•ਾਂ ਬਦਨਾਮ ਕੀਤਾ ਜਾ ਰਿਹਾ ਹੈ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਸੰਸਦੀ ਸਕੱਤਰ ਉਦਯੋਗ ਤੇ ਵਣਜ ਵਿਭਾਗ ਪੰਜਾਬ ਅਤੇ ਹਲਕਾ ਵਿਧਾਇਕ ਡੇਰਾਬੱਸੀ ਸ੍ਰੀ ਐਨ.ਕੇ. ਸ਼ਰਮਾ ਨੇ ਜ਼ਿਲ•ਾ ਪੁਲਿਸ ਵੱਲੋਂ ਜ਼ਿਲ•ਾ ਪੁਲਿਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਸਥਾਨਕ ਕੰਟਰੀ ਸਾਈਡ ਪੈਲੇਸ ਵਿਖੇ ਕਰਵਾਏ ਗਏ ਜ਼ਿਲ•ਾ ਪੱਧਰੀ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਸ਼ਰਮਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਰਾਜ ’ਚ ਨਸ਼ਿਆਂ ਦੇ ਸੋਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ ਅਤੇ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪੁਲਿਸ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਤਾਂ ਜੋ ਪੰਜਾਬ ਵਿੱਚ ਹੋਰਨਾਂ ਰਾਜਾਂ ਤੋਂ ਆਉਣ ਵਾਲੇ ਨਸ਼ਿਆਂ ਨੂੰ ਪੁਰੀ ਤਰ•ਾਂ ਠੱਲ ਪੈ ਸਕੇ। ਉਨ•ਾਂ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੇ ਸੋਦਾਗਰਾਂ ਨੂੰ ਨੱਥ ਪਾਉਣ ਵਿੱਚ ਕਾਫੀ ਸਫਲਤਾ ਹਾਸਲ ਕੀਤੀ ਹੈ ਅਤੇ ਨਸ਼ਿਆਂ ਦੇ ਸੋਦਾਗਰਾਂ ਨੂੰ ਜੇਲਾਂ ਵਿੱਚ ਬੰਦ ਕੀਤਾ ਹੈ । ਉਨ•ਾਂ ਇਸ ਮੌਕੇ ਲੋਕਾਂ ਨੂੰ ਸੱਦਾ ਦਿੱਤਾ ਕਿ ਜੇਕਰ ਉਨ•ਾਂ ਨੂੰ ਨਸ਼ਾ ਵੇਚਣ ਵਾਲਿਆਂ ਦਾ ਪਤਾ ਲਗਦਾ ਹੈ ਤਾਂ ਉਹ ਉਸਦੀ ਸੂਚਨਾ ਪੁਲਿਸ ਪ੍ਰਸਾਸ਼ਨ ਤੱਕ ਪੁੱਜਦੀ ਕਰਨ । ਸੂਚਨਾ ਦੇਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਉਨ•ਾਂ ਹੋਰ ਕਿਹਾ ਕਿ ਜੇਕਰ ਅਸੀਂ ਨਿਰੋਏ ਸਮਾਜ ਦੀ ਸਿਰਜਣਾ ਕਰਨੀ ਹੈ ਤਾਂ ਸਾਨੂੰ ਸਾਰਿਆਂ ਨੂੰ ਇੱਕ ਮੁੱਠ ਹੋ ਕੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨੀ ਪਵੇਗੀ। ਉਨ•ਾਂ ਇਸ ਮੌਕੇ ਨਸ਼ਿਆਂ ਦੀ ਦਲ ਦਲ ਵਿੱਚ ਫਸੇ ਨੋਜਵਾਨ ਜਿਹੜੇ ਕਿ ਹੁਣ ਨਸ਼ੇ ਤਿਆਗ ਚੁੱਕੇ ਹਨ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਵੀ ਕੀਤਾ ਅਤੇ ਸਨਮਾਨ ਪੱਤਰ ਵੀ ਦਿੱਤੀ ਅਤੇ ਆਖਿਆ ਕਿ ਇਨ•ਾਂ ਨੌਜਵਾਨਾਂ ਨੂੰ ਸਮਾਜ ਵਿੱਚ ਰੋਲ ਮਾਡਲ ਵਜੋਂ ਪੇਸ਼ ਕੀਤਾ ਜਾਵੇਗਾ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਪੁਲਿਸ ਪਟਿਆਲਾ ਜੋਨ ਸ੍ਰੀ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਸੋਦਾਗਰਾ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਚਲਾਈ ਜਾ ਰਹੀ ਮੁਹਿੰਮ ਲੋਕਾਂ ਦੇ ਸਹਿਯੋਗ ਕਾਰਨ ਸਫਲ ਹੋ ਰਹੀਂ ਹੈ ਅਤੇ ਪੰਜਾਬ ਪੁਲਿਸ ਹੋਰਨਾਂ ਰਾਜਾਂ ਤੋਂ ਨਸ਼ਿਆਂ ਦੀ ਸਪਲਾਈ ਨੂੰ ਵੀ ਪੁਰੀ ਤਰ•ਾਂ ਤੋੜਨ ਵਿੱਚ ਵੀ ਕਾਮਯਾਬ ਹੋਈ ਹੈ। ਉਨ•ਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਵੰਦ ਕਰਨ ਲਈ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਵੱਲੋਂ ਭਵਿੱਖ ਵਿੱਚ ਵੀ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨਾਲ ਰਾਬਤਾ ਰੱਖਿਆ ਜਾਵੇਗਾ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜ ਪ੍ਰਭਾਵਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ•ਾਂ ਸੱਦਾ ਦਿੱਤਾ ਕਿ ਸਮਾਜ ਸੇਮੀ ਸੰਸਥਾਵਾਂ ਅਤੇ ਵਿਦਿੱਅਕ ਸੰਸਥਾਵਾਂ ਨਸ਼ਿਆਂ ਦੇ ਖਾਤਮੇ ਲਈ ਬਹੁਤ ਵੱਡਾ ਰੋਲ ਅਦਾ ਕਰ ਸਕਦੀਆਂ ਹਨ। ਉਨ•ਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਸਰਕਾਰੀ ਹਸਪਤਾਲਾ ਅਤੇ ਨਸ਼ਾ ਮੁਕਤੀ ਕੇਂਦਰਾਂ ’ਚ ਇਲਾਜ ਮੁਫਤ ਕਰਵਾਇਆ ਜਾਂਦਾ ਹੈ। ਜਿਸ ਕਾਰਨ ਨਸ਼ਾ ਕਰਨ ਵਾਲੇ ਨਸਿਆਂ ਦੀ ਦਲਦਲ ਵਿੱਚੋ ਨਿਕਲੇ ਹਨ ਅਤੇ ਉਨ•ਾਂ ਦੇ ਪਰਿਵਾਰਾਂ ਨੂੰ ਵੀ ਵੱਡੀ ਰਾਹਤ ਮਿਲੀ ਹੈ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜ਼ਿਲ•ਾ ਪੁਲਿਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜ਼ਿਲ•ਾ ਪੁਲਿਸ ਵੱਲੋਂ ਸਮੁੱਚ ਜ਼ਿਲ•ੇ ਵਿੱਚ ਹੇਠਲੇ ਪੱਧਰ ਤੱਕ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵਿਸ਼ੇਸ ਮੁਹਿੰਮ ਵਿੰਢੀ ਗਈ ਹੈ। ਜਿਸ ਲਈ ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ। ਉਨ•ਾਂ ਹੋਰ ਕਿਹਾ ਕਿ ਜ਼ਿਲ•ੇ ’ਚ ਨਸ਼ਾ ਵੇਚਣ ਵਾਲਿਆ ਨੁੂੰ ਬਖ਼ਸ਼ਿਆਂ ਨਹੀਂ ਜਾਵੇਗਾ। ਸੈਮੀਨਾਰ ਨੂੰ ਕਰਨਲ ਐਸ.ਪੀ.ਐਸ ਬੇਦੀ, ਡਾ . ਬੋਬੀ ਗੁਲਾਟੀ, ਪ੍ਰਧਾਨ ਨਗਰ ਕੌਂਸਲ ਸ੍ਰੀ ਭੁਪਿੰਦਰ ਸਿੰਘ ਸੈਣੀ, ਭਾਈ ਬਲਜੀਤ ਸਿੰਘ ਖਾਲਸਾ, ਰਾਜਿੰਦਰ ਸਿੰਘ ਈਸ਼ਾਪੁਰ ਨੇ ਵੀ ਸੰਬੋਧਨ ਕੀਤਾ। ਸੈਮੀਨਾਰ ਮੌਕੇ ਚੇਅਰਮੈਨ ਸਹਿਕਾਰੀ ਬੈਂਕ ਬਲਜੀਤ ਸਿੰਘ ਕਾਰਕੋਰ, ਐਸ.ਪੀ.(ਡੀ) ਸ੍ਰੀ ਜੀ.ਐਸ ਗਰੇਵਾਲ, ਐਸ.ਪੀ (ਡੇਰਾਬੱਸੀ) ਸ੍ਰੀ ਅਨਿਲ ਸ਼ਰਮਾ, ਪ੍ਰਧਾਨ ਨਗਰ ਪੰਚਾਇਤ ਲਾਲੜੂ ਗੁਲੂ ਸਿੰਘ ਰਾਣਾ, ਜਨਰਲ ਸਕੱਤਰ ਵਪਾਰ ਮੰਡਲ ਸ੍ਰੀ ਰਵਿੰਦਰ ਵੈਸ਼ਨਵ, ਸ੍ਰੀ ਪ੍ਰੇਮ ਸਿੰਘ, ਸ੍ਰੀ ਜਸਪ੍ਰੀਤ ਸਿੰਘ ਲੱਕੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।