ਖੁੱਲੇ ’ਚ ਪਖ਼ਾਨਾ ਜਾਣ ਵਾਲੇ ਲੋਕਾਂ ਦੀ ਮਾਨਸਿਕਤਾ ਨੂੰ ਬਦਲਣ ਲਈ ਵਿਆਪਕ ਉਪਰਾਲੇ ਕੀਤੇ ਜਾਣ ਦੀ ਲੋੜ: ਡਿਪਟੀ ਕਮਿਸ਼ਨਰ

0
1623

 
ਪਟਿਆਲਾ, 9 ਜੁਲਾਈ: (ਧਰਮਵੀਰ ਨਾਗਪਾਲ) ਸਵੱਛ ਭਾਰਤ ਮੁਹਿੰਮ ਤਹਿਤ ਪਟਿਆਲਾ ਜ਼ਿਲ•ੇ ਦੇ 100 ਪਿੰਡਾਂ ਨੂੰ ਪਹਿਲੇ ਪੜਾਅ ਵਜੋਂ 2 ਅਕਤੂਬਰ ਤੱਕ ਖੁੱਲ•ੇ ’ਚ ਪਖ਼ਾਨਾ ਮੁਕਤ ਕਰਨ ਸਬੰਧੀ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਇੰਦੂ ਮਲਹੋਤਰਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਮਾਨਸਿਕਤਾ ਨੂੰ ਬਦਲਣ ਲਈ ਵੱਡੇ ਉਪਰਾਲੇ ਕਰਨ ਦੀ ਲੋੜ ਹੈ ਤਾਂ ਜੋ ਘਰਾਂ ਵਿੱਚ ਪਖ਼ਾਨੇ ਬਣੇ ਹੋਣ ਦੇ ਬਾਵਜੂਦ ਵੀ ਜਿਹੜੇ ਲੋਕ ਹਾਲੇ ਵੀ ਖੁੱਲ•ੇ ਵਿੱਚ ਪਖ਼ਾਨਾ ਜਾਣ ਦੀ ਆਦਤ ਨੂੰ ਅਪਣਾਈ ਬੈਠੇ ਹਨ ਉਨ•ਾਂ ਨੂੰ ਇਸ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਪਤਾ ਲੱਗ ਸਕੇ।
ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਸਬ-ਡਵੀਜ਼ਨਾਂ ਦੇ ਐਸ.ਡੀ.ਐਮਜ਼ ਨਾਲ ਇਸ ਸਬੰਧੀ ਪੂਰਾ ਤਾਲਮੇਲ ਰੱਖਣ ਤਾਂ ਜੋ ਨਿਰਧਾਰਤ ਟੀਚੇ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ। ਉਨ•ਾਂ ਨੇ ਦੱਸਿਆ ਕਿ ਇਸ ਸਬੰਧ ਵਿੱਚ ਜ਼ਿਲ•ਾ ਟਾਸਕ ਫੋਰਸ ਦੇ ਗਠਨ ਤੋਂ ਬਾਅਦ ਬਲਾਕ ਪੱਧਰ ’ਤੇ ਵੀ ਟਾਸਕ ਫੋਰਸ ਦਾ ਗਠਨ ਕਰ ਲਿਆ ਗਿਆ ਹੈ ਜਿਸ ਦੀ ਨਿਗਰਾਨੀ ਕਰਨ ਦੀ ਜ਼ਿੰਮੇਵਾਰੀ ਐਸ.ਡੀ.ਐਮਜ਼ ਨੂੰ ਸੌਂਪੀ ਗਈ ਹੈ । ਉਨ•ਾਂ ਕਿਹਾ ਕਿ ਸਵੱਛ ਭਾਰਤ ਮੁਹਿੰਮ ਨੂੰ ਜ਼ਿਲ•ੇ ਵਿੱਚ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ।
ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੇ ਪ੍ਰੋਜੈਕਟਰ ਦੇ ਰਾਹੀਂ ਇੱਕ ਦਸਤਾਵੇਜ਼ੀ ਫਿਲਮ ਵੀ ਦਿਖਾਈ ਜਿਸ ਵਿੱਚ ਲੋਕਾਂ ਨੂੰ ਸਮੇਂ ਦੀ ਤਬਦੀਲੀ ਮੁਤਾਬਕ ਆਪਣੀਆਂ ਆਦਤਾਂ ਵਿੱਚ ਸੁਧਾਰ ਕਰਦੇ ਦਿਖਾਇਆ ਗਿਆ ਹੈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਰਾਜੇਸ਼ ਤ੍ਰਿਪਾਠੀ, ਐਸ.ਡੀ.ਐਮ ਪਟਿਆਲਾ ਸ. ਗੁਰਪਾਲ ਸਿੰਘ ਚਹਿਲ, ਐਸ.ਡੀ.ਐਮ ਸਮਾਣਾ ਸ਼੍ਰੀ ਅਮਰੇਸ਼ਵਰ ਸਿੰਘ, ਐਸ.ਡੀ.ਐਮ ਨਾਭਾ ਸ਼੍ਰੀਮਤੀ ਅਮਰਬੀਰ ਕੌਰ, ਐਸ.ਡੀ.ਐਮ ਰਾਜਪੁਰਾ ਸ਼੍ਰੀ ਜੇ.ਕੇ. ਜੈਨ, ਐਸ.ਡੀ.ਐਮ ਪਾਤੜਾਂ ਸ਼੍ਰੀ ਗੁਰਿੰਦਰਪਾਲ ਸਿੰਘ, ਐਕਸੀਅਨ ਸ਼੍ਰੀ ਰਾਕੇਸ਼ ਸ਼ਰਮਾ, ਐਕਸੀਅਨ ਸ਼੍ਰੀ ਅਨਿਲ ਬਾਂਸਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।